Thursday, March 28, 2024

ਵਾਹਿਗੁਰੂ

spot_img
spot_img

ਮੋਦੀ ਕੈਪਟਨ ਅਮਰਿੰਦਰ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਅਕਤੂਬਰ, 2021:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਟਿੱਪਣੀ ਕਰਦਿਆਂ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਨਾ ਬਣੇ।

ਜਦੋਂ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਮਿਲ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕਣ ਵਿੱਚ ਫ਼ੇਲ ਹੋ ਰਹੀਆਂ ਹਨ, ਤਾਂ ਪ੍ਰਧਾਨ ਮੰਤਰੀ ਨੇ ਆਪਣੇ ਪਿਆਰੇ ਤੇ ਚਹੇਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆਂ ਕਿ ਚੌਥੀ ਪਾਰਟੀ ਬਣਾ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਿਆ ਜਾਵੇ।’’

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀਆਂ ਤਿੰਨ ਪਾਰਟੀਆਂ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਮੈਦਾਨ ਵਿੱਚ ਉਤਾਰਿਆ ਸੀ, ਤਾਂ ਜੋ ਆਉਣ ਵਾਲੀਆਂ ਪੰਜਾਬ ਚੋਣਾ ਵਿਚ ਤਿੰਨੋਂ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ, ਕਿਉਂਕਿ ਇਨਾਂ ਪਾਰਟੀਆਂ ਦਾ ਰਿਮੋਰਟ ਕੰਟਰੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਹੈ।

ਰਾਘਵ ਚੱਢਾ ਨੇ ਕਿਹਾ, ‘‘ਜਦੋਂ ਇਹ ਤਿਨੋਂ ਪਾਰਟੀਆਂ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਪਿਛਲੇ 5- 6 ਮਹੀਨਿਆਂ ਤੋਂ ਮਿਹਨਤ ਕਰਕੇ ਥੱਕ ਗਈਆਂ ਅਤੇ ਇਨਾਂ ਨੇ ਗੋਢੇ ਟੇਕ ਦਿੱਤੇ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਸਮਝ ਆ ਗਿਆ ਕਿ ਇਹ ਪਾਰਟੀਆਂ ਮਿਲ ਕੇ ਵੀ 2022 ਦੀਆਂ ਚੋਣਾ ’ਚ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕ ਨਹੀਂ ਸਕਦੀਆਂ, ਤਾਂ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਬਣਾਉਣ ਦਾ ਥਾਪੜਾ ਦੇ ਦਿੱਤਾ ਹੈ ਅਤੇ ਇਨਾਂ ਚਾਰੇ ਪਾਰਟੀਆਂ ਦਾ ਇੱਕੋ- ਇੱਕ ਏਜੰਡਾ ਹੈ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਨਹੀਂ ਬਣਨ ਦੇਣੀ।

‘ਆਪ’ ਆਗੂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਯਾਦ ਹੋਵੇਗਾ 2017 ਵਿੱਚ ਵੀ ‘ਆਪ’ ਦੀ ਸਰਕਾਰ ਰੋਕਣ ਲਈ ਬੀਜੇਪੀ ਅਤੇ ਅਕਾਲੀ ਦਲ ਬਾਦਲ ਨੇ ਆਪਣੇ ਵਰਕਰਾਂ ਦੀਆਂ ਸਾਰੀਆਂ ਵੋਟਾਂ ਕਾਂਗਰਸ ਪਾਰਟੀ ਨੂੰ ਪਵਾਈਆਂ ਸਨ।

ਇਹ ਗੱਲ ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਅਤੇ ਕਾਂਗਰਸੀ ਆਗੂਆਂ ਨੇ ਵੀ ਕਈ ਵਾਰ ਆਖੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਅਜਿਹਾ ਕਰਨ ਦੀ ਕੋਸਿਸ ਹੋ ਰਹੀ ਹੈ। ਜਦੋਂ ਤਿੰਨ ਪਾਰਟੀਆਂ ਮਿਲ ਕੇ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਨਹੀਂ ਰੋ ਸਕੀਆਂ ਤਾਂ ਚੌਥੀ ਪਾਰਟੀ ਬਣਾ ਕੇ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦੀ ਇੱਛਾ ਖੁਸ਼ਹਾਲ ਪੰਜਾਬ ਬਣਾਉਣ ਦੀ ਹੈ।

ਰਾਘਢ ਚੱਢਾ ਨੇ ਕਿਹਾ, ‘‘ਇਹ ਚਾਰੇ ਪਾਰਟੀਆਂ ਮਿਲ ਕੇ ਵੀ ਪੰਜਾਬ ਦੇ ਲੋਕਾਂ ਦੀ ਇੱਛਾ ਕਿ ‘ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਉਣੀ’ ਦਾ ਫ਼ੈਸਲਾ ਨਹੀਂ ਬਦਲ ਸਕਦੀਆਂ। ’’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...