Friday, April 26, 2024

ਵਾਹਿਗੁਰੂ

spot_img
spot_img

ਮੋਦੀ ਦੀ ਸੋਚ ਨਾ ਕੇਵਲ ਕਿਸਾਨੀ ਬਲਕਿ ਪੂਰੇ ਮੁਲਕ ਲਈ ਘਾਤਕ: ਸੁਨੀਲ ਜਾਖੜ

- Advertisement -

ਯੈੱਸ ਪੰਜਾਬ
ਗੁਰਦਾਸਪੁਰ, ਚੰਡੀਗੜ, 29 ਅਕਤੂਬਰ, 2020 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੋਚ ਨੂੰ ਪੂਰੇ ਮੁਲਕ ਲਈ ਘਾਤਕ ਦੱਸਦਿਆਂ ਕਿਹਾ ਹੈ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਨਾਲ ਨਾ ਕੇਵਲ ਕਿਸਾਨ ਬਲਕਿ ਸਮਾਜ ਦਾ ਹਰ ਵਰਗ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ। ਪਰ ਉਨਾਂ ਨੇ ਨਾਲ ਹੀ ਕਿਹਾ ਕਿ ਪੰਜਾਬ ਆਪਣੇ ਮੁਲਕ ਦੇ ਲੋਕਾਂ ਦੀ ਹੱਕਾਂ ਦੀ ਰਾਖੀ ਲਈ ਮੋਦੀ ਸਰਕਾਰ ਦੀ ਹਰ ਧੱਕੇਸਾਹੀ ਦਾ ਟਾਕਰਾ ਪੂਰੀ ਹਿੰਮਤ ਅਤੇ ਹੋਸ਼ ਨਾਲ ਕਰੇਗਾ।

ਅੱਜ ਗੁਰਦਾਸਪੁਰ ਵਿਚ ਕਾਂਗਰਸ ਪਾਰਟੀ ਵੱਲੋਂ ਆਯੋਜਿਤ ਕੀਤੀ ਕਿਸਾਨ ਜਾਗਰੂਕਤਾ ਜਨ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਅਤੇ ਕਿਸਾਨੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਲਿਆਂਦੇ ਹਨ ਅਤੇ ਇੰਨਾਂ ਖਿਲਾਫ ਸਾਡੀ ਲੜਾਈ ਲੰਬੀ ਚੱਲੇਗੀ।

ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿਚ ਪੰਜਾਬ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ। ਉਨਾਂ ਨੇ ਇਸ ਮੌਕੇ ਪੰਜਾਬੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ ਵੀ ਕਰੇਗਾ ਇਸ ਲਈ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਵਿੱਢੇ ਇਸ ਸੰਘਰਸ਼ ਵਿਚ ਆਪਣਾ ਹੋਸ਼ ਨਹੀਂ ਗੁਆਉਣਾ ਅਤੇ ਪੂਰੀ ਸਮਝਦਾਰੀ ਨਾਲ ਆਪਣੀ ਲੜਾਈ ਲੜ ਕੇ ਜਿੱਤ ਦਰਜ ਕਰਨੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਦੇ ਇਹ ਕਾਨੂੰਨ ਕਿਸਾਨੀ ਦੇ ਵਜੂਦ ਲਈ ਵੱਡਾ ਖਤਰਾ ਹਨ ਪਰ ਇੰਨਾਂ ਦੇ ਅਸਿੱਧੇ ਤੌਰ ਤੇ ਅਸਰ ਸਮਾਜ ਦੇ ਹਰ ਵਰਗ ਤੇ ਪੈਣਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨ ਇੰਨਾਂ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਪਣੇ ਬਿੱਲ ਬਣਾਏ ਹਨ ਅਤੇ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।

ਸ੍ਰੀ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪ੍ਰਚਾਰੇ ਜਾ ਰਹੇ ਝੂਠ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਕਿਸਾਨ ਤੇ ਤਾਂ ਪਹਿਲਾਂ ਵੀ ਆਪਣੀ ਫਸਲ ਕਿਤੇ ਵੀ ਵੇਚਣ ਤੇ ਕੋਈ ਰੋਕ ਨਹੀਂ ਸੀ। ਉਨਾਂ ਨੇ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਨੇ ਇਹ ਕਾਂਨੂੰਨ ਬਣਾ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਕਿਸਾਨ ਦੀ ਲੁੱਟ ਕਰਨ ਦੀ ਖੁਲੀ ਛੂੱਟੀ ਦੇ ਦਿੱਤੀ ਹੈ।

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਖਦਸਾ ਸੀ ਉਸੇ ਤਹਿਤ ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿਹਾਤੀ ਵਿਕਾਸ ਫੰਡ ਤੋਂ ਮਿਲਦੇ 1050 ਕਰੋੜ ਰੁਪਏ ਰੋਕ ਕੇ ਆਪਣੀ ਮੰਨਸਾ ਸਿੱਧ ਕਰ ਦਿੱਤੀ ਹੈ ਕਿ ਭਾਜਪਾ ਸਰਕਾਰ ਪੰਜਾਬ ਦੀ ਆਰਥਿਕ ਨਾਕੇਬੰਦੀ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ 9500 ਕਰੋੜ ਰੁਪਏ ਦਾ ਜੀਐਸਟੀ ਦਾ ਹਿੱਸਾ ਪੰਜਾਬ ਨੂੰ ਨਹੀਂ ਦਿੱਤਾ ਜਾ ਰਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਸਲ ਵਿਚ ਇਸ ਮਾੜੇ ਵਕਤ ਦੀ ਨੀਂਹ ਅਕਾਲੀ ਦਲ ਭਾਜਪਾ ਦੀ ਪਿੱਛਲੀ ਸਰਕਾਰ ਰੱਖ ਗਈ ਸੀ ਜਿਸ ਨੇ ਅਨਾਜ ਖਰੀਦ ਵਿਚ ਕੀਤੇ ਗੋਲਮਾਲ ਦੇ 31 ਹਜਾਰ ਕਰੋੜ ਨੂੰ ਪੰਜਾਬ ਸਿਰ ਕਰਜਾ ਮੰਨ ਲਿਆ ਸੀ ਅਤੇ ਪੰਜਾਬ ਇਸ ਕਰਜ ਦੀਆਂ ਅਗਲੇ 20 ਸਾਲ ਹਰ ਸਾਲ 3200 ਕਰੋੜ ਰੁਪਏ ਦੀ ਦਰ ਨਾਲ ਕਿਸਤਾਂ ਤਾਰੇਗਾ।

ਇਸੇ ਕਾਰਨ ਮੋਦੀ ਸਰਕਾਰ ਨੇ ਇਸ ਤਰਾਂ ਦੇ ਕਾਨੂੰਨ ਲਿਆਂਦੇ ਹਨ। ਉਨਾਂ ਨੇ ਕਿਹਾ ਕਿ ਅਕਾਲੀ ਦਲ ਦੇ ਨੇਤਾ ਅਸਤੀਫਾ ਦੇਣ ਨੂੰ ਹੀ ਕੁਰਬਾਨੀ ਆਖ ਕੇ ਕੁਰਬਾਨੀ ਸ਼ਬਦ ਦੇ ਅਰਥਾਂ ਦਾ ਹੀ ਅਨਰਥ ਕਰ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਸ: ਬਰਿੰਦਰਮੀਤ ਸਿੰਘ ਪਾਹੜਾ, ਸ: ਬਲਵਿੰਦਰ ਸਿੰਘ ਲਾਡੀ, ਜ਼ਿਲਾ ਪ੍ਰਧਾਨ ਸ੍ਰੀ ਰੌਸ਼ਨ ਜੌਸਫ, ਪਠਾਨਕੋਟ ਦੇ ਜ਼ਿਲਾ ਪ੍ਰਧਾਨ ਸ੍ਰੀ ਸੰਜੀਵ ਬੈਂਸ, ਸਾਬਕਾ ਜ਼ਿਲਾ ਪ੍ਰਧਾਨ ਸ੍ਰੀ ਅਸ਼ੋਕ ਚੌਧਰੀ, ਗੁਰਦਾਸਪੁਰ ਪਲਾਨਿੰਗ ਬੋਰਡ ਦੇ ਚੇਅਰਮੈਨ ਡਾ: ਸਤਨਾਮ ਸਿੰਘ, ਪਠਾਨਕੋਟ ਜ਼ਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਸ੍ਰੀ ਅਨਿਲ ਮਹਾਜਨ ਨੇ ਵੀ ਸੰਬੋਧਨ ਕੀਤ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...