Friday, March 29, 2024

ਵਾਹਿਗੁਰੂ

spot_img
spot_img

ਮੋਦੀ ਦੇ ਇਸ਼ਾਰੇ ’ਤੇ ਹੋਇਆ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅਨੈਤਿਕ ਗਠਜੋੜ: ਰਾਘਵ ਚੱਢਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ ਅਤੇ ਨਾਪਾਕ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਹ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸਾ ਨਿਰਦੇਸਾਂ ‘ਤੇ ਇਸ ਗਠਜੋੜ ਦਾ ਵਜੂਦ ਬਣਾਇਆ ਗਿਆ ਹੈ।

ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੋਂ ਪੰਜਾਬ ਵਿਰੋਧੀ ਪਾਰਟੀਆਂ ਘਬਰਾ ਰਹੀਆਂ ਹਨ।

ਇਸ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਹੁਣ ਰਸਮੀ ਅਤੇ ਗੈਰ ਰਸਮੀ ਭਾਵ ਦੋ ਤਰ੍ਹਾਂ ਦੇ ਗੱਠਜੋੜ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲੀਆਂ ਪਾਰਟੀਆਂ ਵੱਲੋਂ ਕੀਤੇ ਗਏ ਹਨ।

ਚੱਢਾ ਨੇ ਕਿਹਾ ਕਿ ਪਹਿਲਾ ਰਸਮੀ ਗੱਠਜੋੜ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦੇ ਰੂਪ ਵਿੱਚ ਸਾਹਮਣੇ ਆਇਆ ਹੈ, ਜਦੋਂ ਕਿ ਦੂਜਾ ਗੈਰ ਰਸਮੀ ਗਠਜੋੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ, ਸ੍ਰੋਮਣੀ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੈ।

ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਠਪੁਤਲੀਆਂ ਪਾਰਟੀਆਂ ਹਨ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਬੌਸ ਮੰਨਦੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਮੌਜੂਦ ਸਨ।

ਆਪ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਪਣੇ ਆਪ ਨੂੰ ਦਲਿਤਾਂ ਦੀ ਅਗਵਾਈ ਵਾਲੀ ਪਾਰਟੀ ਦੱਸਦੀ ਹੈ ਪ੍ਰੰਤੂ ਦਲਿਤਾਂ ਉੱਤੇ ਅੱਤਿਆਚਾਰ ਕਰਨ ਵਾਲੇ ਅਕਾਲੀ ਦਲ ਨਾਲ ਮਿਲ ਕੇ ਕਾਰਜ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਕਰਕੇ ਬਹੁਜਨ ਸਮਾਜ ਪਾਰਟੀ ਨੇ ਬਾਬੂ ਕਾਂਸ਼ੀ ਰਾਮ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਛਿੱਕੇ ਟੰਗ ਦਿੱਤਾ ਹੈ।

ਆਪ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਸੰਵਿਧਾਨ ਦੀਆਂ ਕਾਪੀਆਂ ਸਾੜੀਆਂ ਸਨ ਅਤੇ ਬਾਬਾ ਸਾਹਿਬ ਖ਼ਿਲਾਫ਼ ਪ੍ਰਦਰਸ਼ਨ ਕੀਤੇ ਸਨ ਅਤੇ ਅੱਜ ਬਸਪਾ ਉਨ੍ਹਾਂ ਦੇ ਨਾਲ ਹੀ ਗਠਬੰਧਨ ਕਰਕੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਭਾਜਪਾ ਦੇ ਸਮੇਂ ਦੌਰਾਨ ਹੀ ਦਲਿਤਾਂ ਉੱਤੇ ਸਭ ਤੋਂ ਵੱਧ ਅੱਤਿਆਚਾਰ ਹੋਏ ਹਨ ਅਤੇ ਦਲਿਤਾਂ ਦੀਆਂ ਧੀਆਂ ਨੂੰ ਬੱਸਾਂ ਵਿੱਚੋਂ ਉਤਾਰ ਉਤਾਰ ਕੇ ਸੁੱਟਿਆ ਗਿਆ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਇਸ ਸਮੇਂ ਆਪਣਾ ਵਜੂਦ ਗੁਆ ਚੁੱਕਿਆ ਹੈ ਅਤੇ ਬਸਪਾ ਦਾ ਵੀ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ ਇਸ ਲਈ ਜ਼ੀਰੋ ਅਤੇ ਜ਼ੀਰੋ ਮਿਲ ਕੇ ਜ਼ੀਰੋ ਹੀ ਬਣਨਗੇ।

ਉਨ੍ਹਾਂ ਕਿਹਾ ਕਿ ਬਾਬੂ ਕਾਂਸ਼ੀ ਰਾਮ ਦੀ ਮੌਤ ਤੋਂ ਬਾਅਦ ਬਸਪਾ ਧਨਾਢਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ ਤੇ ਜਿਸ ਤਰ੍ਹਾਂ ਪੰਜਾਬ ਵਿੱਚ ਅਕਾਲੀ ਦਲ ਨੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਉਸ ਨੀਤੀ ਤੇ ਕੰਮ ਕਰਦਿਆਂ ਬਸਪਾ ਨੇ ਵੀ ਭ੍ਰਿਸ਼ਟਾਚਾਰ ਦੀ ਹੱਦ ਪੁਗਾਈ ਹੈ।

ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਪਿੱਠ ਚ ਛੁਰਾ ਮਾਰ ਕੇ ਕਾਲੇ ਕਾਨੂੰਨਾਂ ਉੱਤੇ ਹਸਤਾਖਰ ਕਰਨ ਵਾਲੀ ਅਕਾਲੀ ਦਲ ਨਾਲ ਬਸਪਾ ਵੱਲੋਂ ਗੱਠਜੋੜ ਕਰਕੇ ਕਿਸਾਨ-ਖੇਤ ਮਜਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਗ਼ਰੀਬ ਬੱਚਿਆਂ ਦੇ ਵਜੀਫਾ ਘੁਟਾਲੇ ਕਾਰਨ ਅੱਜ ਵੀ ਦਲਿਤ ਬੱਚਿਆਂ ਦੇ ਡਿਗਰੀਆਂ ਰੋਕੀਆਂ ਗਈਆਂ ਹਨ ਜਿਸ ਕਾਰਨ ਉਹ ਉਚੇਰੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...