Friday, May 17, 2024

ਵਾਹਿਗੁਰੂ

spot_img
spot_img

ਮੋਦੀ ਨੇ ਸੂਬਿਆਂ ਦੇ ਅਤੇ ਕੈਪਟਨ ਨੇ ਪੰਚਾਇਤਾਂ ਦੇ ਵਿੱਤੀ ਅਧਿਕਾਰਾਂ ‘ਤੇ ਮਾਰਿਆ ਡਾਕਾ: ਹਰਪਾਲ ਸਿੰਘ ਚੀਮਾ

- Advertisement -

ਚੰਡੀਗੜ੍ਹ, 9 ਜੂਨ ,2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਵੱਲੋਂ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਹੋਣ ਵਾਲੀ ਹਰ ਪ੍ਰਕਾਰ ਦੀ ਆਮਦਨੀ ‘ਚੋਂ 30 ਫ਼ੀਸਦੀ ਸਰਕਾਰੀ ਕਟੌਤੀ ਨੂੰ ਪੰਚਾਇਤਾਂ ਦੇ ਆਪਣੇ ਵਿੱਤੀ ਅਧਿਕਾਰਾਂ ‘ਤੇ ਡਾਕਾ ਕਰਾਰ ਦਿੱਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਪੰਚਾਇਤਾਂ ਨੂੰ ਪੰਚਾਇਤੀ ਜ਼ਮੀਨਾਂ, ਛੱਪੜਾਂ ਅਤੇ ਦਰਖਤਾਂ ਜਾਂ ਦੁਕਾਨਾਂ ਆਦਿ ਤੋਂ ਹੋਣ ਵਾਲੀ ਹਰ ਪ੍ਰਕਾਰ ਦੀ ਆਮਦਨੀ ‘ਚ ਕਟੌਤੀ ਦੀ ਦਰ 20 ਪ੍ਰਤੀਸ਼ਤ ਤੋਂ ਵਧਾ ਕੇ 30 ਪ੍ਰਤੀਸ਼ਤ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਲੌਕਡਾਊਨ ਦੌਰਾਨ ਕਾਂਗਰਸ ਦੀ ਸਰਕਾਰ ਵੱਲੋਂ ਪੰਚਾਇਤਾਂ ਦੇ ਵਿੱਤੀ ਅਧਿਕਾਰਾਂ ‘ਤੇ ਠੀਕ ਉਸੇ ਤਰਾਂ ਡਾਕਾ ਮਾਰਿਆ ਗਿਆ ਹੈ, ਜਿਵੇਂ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਸਮੇਤ ਹੋਰ ਸੂਬਿਆਂ ਦੇ ਅਧਿਕਾਰ ਅਤੇ ਵਿੱਤੀ ਸੋਮੇ ਲੁੱਟਣ ਲੱਗੀ ਹੋਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਂ ‘ਤੇ ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ ਦਾ ਢੰਡੋਰਾ ਪਿੱਟਣ ਵਾਲੀ ਕਾਂਗਰਸ ਸਪਸ਼ਟ ਕਰੇ ਕਿ ਕੀ ਸਰਕਾਰ ਵੱਲੋਂ ਸੰਮਤੀਆਂ ਦੀ ਆੜ ‘ਚ ਪਿੰਡਾਂ ਦੀਆਂ ਪੰਚਾਇਤਾਂ ਦੀ ਆਮਦਨ ‘ਚ ਸਿੱਧਾ 30 ਪ੍ਰਤੀਸ਼ਤ ਕੱਟ ਪੰਚਾਇਤੀ ਰਾਜ ਪ੍ਰਣਾਲੀ ਨੂੰ ਸੱਚਮੁੱਚ ਮਜ਼ਬੂਤ ਕਰਨ ਵਾਲਾ ਹੈ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤਾਂ ਦੀ ਆਮਦਨੀ ‘ਤੇ ਸਰਕਾਰੀ ਡਾਕੇ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਵਿੱਤੀ ਅਤੇ ਬੌਧਿਕ ਦੋਵੇਂ ਪਾਸਿਓ ਦੀਵਾਲੀਆ ਹੋ ਚੁੱਕੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਪੰਜਾਬ ਇਸ ਮਾਰੂ ਫ਼ੈਸਲੇ ਨੂੰ ਵਿਧਾਨ ਸਭਾ ਤੋਂ ਲੈ ਕੇ ਸੰਸਦ ਤੱਕ ਚੁੱਕੇਗੀ ਅਤੇ ਕਾਂਗਰਸ ਹਾਈਕਮਾਨ ਨੂੰ ਵੀ ਕਟਹਿਰੇ ‘ਚ ਖੜ੍ਹਾ ਕਰੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,125FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...