Sunday, May 19, 2024

ਵਾਹਿਗੁਰੂ

spot_img
spot_img

ਮੋਦੀ ਲੌਕਡਾਊਨ ’ਚੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਅਰਥਚਾਰੇ ਨੂੰ ਮੁੜ ਲੀਹ ’ਤੇ ਤੋਰਨ ਬਾਰੇ ਸਥਿਤੀ ਸਪਸ਼ਟ ਕਰਨ: ਕੈਪਟਨ ਅਮਰਿੰਦਰ

- Advertisement -

ਚੰਡੀਗੜ, 7 ਮਈ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਲੌਕਡਾਊਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਮੁਲਕ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਅੱਗੇ ਵਧਣ ਦੇ ਰਸਤੇ ਦਾ ਸਪੱਸ਼ਟਤਾ ਨਾਲ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬਿਆਂ ਨੂੰ ਦਰਪੇਸ਼ ਮਾਲੀ ਘਾਟੇ ਦੀ ਪੂਰਤੀ ਅਤੇ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਨ ਲਈ ਸਿਹਤ ਸੰਭਾਲ ਤੇ ਰਾਹਤ ਮੁਹੱਈਆ ਕਰਵਾਉਣ ’ਤੇ ਹੋ ਰਹੇ ਵਧੇਰੇ ਖਰਚਿਆਂ ਦੇ ਇਵਜ਼ ਵਿੱਚ ਤਿੰਨ ਮਹੀਨਿਆਂ ਲਈ ਮਾਲੀ ਗਰਾਂਟ ਦੇਣ ਦੀ ਮੰਗ ਨੂੰ ਵੀ ਦੁਹਰਾਇਆ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਲੌਕਡਾਊਨ ’ਚੋਂ ਬਾਹਰ ਨਿਕਲਣ ਦੀ ਰਣਨੀਤੀ ਨਾ ਸਿਰਫ ਸੁਰੱਖਿਆ ਸੀਮਾਵਾਂ ਵਿੱਚ ਰਹਿੰਦਿਆਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੈਮਾਨੇ ਤੈਅ ਕਰ ਸਕਦੀ ਹੈ ਸਗੋਂ ਆਰਥਿਕ ਪੁਨਰ ਸੁਰਜੀਤੀ ਲਈ ਰਸਤੇ ਨੂੰ ਵੀ ਨਿਰਧਾਰਤ ਕਰ ਸਕਦੀ ਹੈ। ਇਸ ਰਣਨੀਤੀ ਨੂੰ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਲਈ ਵਿਚਾਰਨ ਅਤੇ ਇਕਾਗਰ ਕਰਨਾ ਚਾਹੀਦਾ ਹੈ।’’

ਮੁੱਖ ਮੰਤਰੀ ਨੇ ਮਾਲੀਆ ਗਰਾਂਟ ਦੀ ਮੰਗ ਨੂੰ ਉਠਾਉਣ ਤੋਂ ਇਲਾਵਾ ਕੇਂਦਰ ਸਰਕਾਰ ਨੂੰ 15ਵੇਂ ਵਿੱਤ ਕਮਿਸ਼ਨ ਦੁਆਰਾ ਮੌਜੂਦਾ ਸਾਲ ਲਈ ਆਪਣੀ ਰਿਪੋਰਟ ਦੀ ਸਮੀਖਿਆ ਕਰਨ ਦੀ ਹਦਾਇਤ ਦੇਣ ਲਈ ਆਖਿਆ ਗਿਆ ਹੈ ਕਿਉਂ ਜੋ ਕੋਵਿਡ-19 ਦੇ ਕਾਰਨ ਸਥਿਤੀ ਪੂਰੀ ਤਰਾਂ ਬਦਲ ਚੁੱਕੀ ਹੈ। ਉਨਾਂ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਨੂੰ ਕੋਵਿਡ-19 ਦੇ ਪ੍ਰਭਾਵ ਦਾ ਲੇਖਾ-ਜੋਖਾ ਕਰਨ ਤੋਂ ਬਾਅਦ ਪੰਜ ਸਾਲਾਂ ਲਈ ਫੰਡ ਦੀ ਵੰਡ ਸਾਲ 2020 ਦੀ ਬਜਾਏ ਇਕ ਅਪ੍ਰੈਲ, 2021 ਤੋਂ ਕਰਨੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਵੱਖ-ਵੱਖ ਮੰਤਰਾਲਿਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ 17 ਮਈ ਨੂੰ ਖਤਮ ਹੋ ਰਹੇ ਤੀਜੇ ਲੌਕਡਾਊਨ ਤੋਂ ਬਾਅਦ ਦੇ ਸਮੇਂ ਲਈ ਰਾਜ ਸਪੱਸ਼ਟ ਨੀਤੀ ਘੜ ਸਕਣ ਅਤੇ ਨਿਸ਼ਚਿਤ ਦਿਸ਼ਾ ਵਿੱਚ ਕੰਮ ਕਰਨ ਦੇ ਯੋਗ ਹੋ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨਾ ਜ਼ਰੂਰੀ ਹੈ ਕਿਉ ਜੋ ਕੋਵਿਡ-19 ਅਤੇ ਇਸ ਕਰਕੇ ਵੱਖ-ਵੱਖ ਪੜਾਵਾਂ ਵਿੱਚ ਲਗਾਏ ਗਏ ਲੌਕਡਾਊਨ ਸਦਕਾ ਵੱਡੇ ਪੱਧਰ ‘ਤੇ ਰੁਜ਼ਗਾਰ ਖੁੱਸਣ ਅਤੇ ਵਪਾਰ ਅਤੇ ਆਰਥਿਕ ਮੌਕਿਆਂ ਨੂੰ ਭਾਰੀ ਸੱਟ ਵੱਜੇਗੀ ਜਦਕਿ ਇਸਦਾ ਅਸਲ ਪ੍ਰਭਾਵ ਹਾਲੇ ਸਾਹਮਣੇ ਆਉਣਾ ਬਾਕੀ ਹੈ।

ਉਨਾਂ ਕਿਹਾ ਕਿ ਇਹ ਜ਼ਾਹਰਾ ਤੱਥ ਹੈ ਕਿ ਇਸ ਨਾਲ ਆਰਥਿਕਤਾ ਨੂੰ ਭਾਰੀ ਸੱਟ ਵੱਜੀ ਹੈ ਅਤੇ ਕੁੱਲ ਘਰੇਲੂ ਉਤਪਾਦ ਵੀ ਨਹੀਂ ਵਧੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਪਰੈਲ, 2020 ਦੌਰਾਨ ਪੰਜਾਬ ਨੂੰ ਹੋਣ ਵਾਲੀ ਆਮਦਨ 88 ਫੀਸਦ ਤੱਕ ਥੱਲੇ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਗਰੀਬ ਵਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਅਤੇ ਉਨਾਂ ਦੇ ਸਮਾਜਿਕ-ਆਰਥਿਕ ਜੀਵਨ ‘ਤੇ ਇਸ ਸਦਕਾ ਬਹੁਤ ਨਾਂਹ-ਪੱਖੀ ਅਸਰ ਪਏ ਹਨ। ਗਰੀਬੀ, ਭੁੱਖ ਅਤੇ ਸਿਹਤ ਵਿਗਾੜ ਦੇ ਖਤਰੇ ਹੁਣ ਸਭ ਤੋਂ ਪ੍ਰਮੁੱਖ ਹਨ।

ਜੇਕਰ ਆਮ ਲੋਕਾਂ ਦੇ ਜੀਵਨ ਦੇ ਸਮਾਜਿਕ-ਆਰਥਿਕ ਪਹਿਲੂਆਂ ਨੂੰ ਮੁੜ ਲੀਹ ‘ਤੇ ਨਾ ਲਿਆਂਦਾ ਗਿਆ ਤਾਂ ਇਸ ਨਾਲ ਸਮਾਜ ਅੰਦਰ ਮਨੋਵਿਗਿਆਨਕ ਵਿਗਾੜ ਪੈਦਾ ਹੋਣਗੇ। ਨੌਕਰੀਆਂ ਖੁੱਸਣ ਅਤੇ ਰੁਜ਼ਗਾਰ ਦੇ ਮੌਕੇ ਹੱਥੋਂ ਨਿਕਲਣ ਕਾਰਨ ਸਾਡੇ ਸਮਾਜ ਅੰਦਰ ਨਾਗਰਿਕ ਅਧਿਕਾਰਾਂ ਅਤੇ ਬਰਾਬਰ ਮੌਕਿਆਂ ਦੇ ਸਿਧਾਂਤਾ ‘ਤੇ ਵੀ ਨਾਕਾਰਾਤਮਕ ਅਸਰ ਹੋਣਗੇ। ਉਨਾਂ ਕਿਹਾ ਕਿ ਇਹ ਸਭ ਅੱਜ ਦੇ ਸਮੇਂ ਦੇ ਕੌੜੇ ਸੱਚ ਹਨ।

ਇਸੇ ਦੌਰਾਨ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜਾਨਾਂ ਨੂੰ ਸੁਰੱਖਿਅਤ ਰੱਖਣ ਲਈ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਖਾਤਰ ਹਰ ਸੰਭਵ ਯਤਨ ਕਰ ਰਹੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...