Wednesday, April 24, 2024

ਵਾਹਿਗੁਰੂ

spot_img
spot_img

ਮੋਦੀ ਵੱਲੋਂ ਪੰਜਾਬ ਦੀ ਬਾਂਹ ਮਰੋੜਨ ਦੀ ਇਕ ਹੋਰ ਕੋਸ਼ਿਸ਼ ਹੈ ਆਰ.ਡੀ.ਐਫ. ਰੋਕਣਾ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਅਕਤੂਬਰ, 2020 –
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਲਗਭਗ 1000 ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕ ਲਏ ਜਾਣ ‘ਤੇ ਸਖ਼ਤ ਇਤਰਾਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੇ ਇਸ ਕਦਮ ਨੂੰ ਪੰਜਾਬ ਦੀ ਬਾਂਹ ਮਰੋੜਨ ਦੀ ਇੱਕ ਹੋਰ ਕੋਸ਼ਿਸ਼ ਅਤੇ ਕੇਂਦਰੀ ਕਾਲੇ ਕਾਨੂੰਨਾਂ ਦੇ ਅਮਲ ਦੀ ਸ਼ੁਰੂਆਤ ਦੱਸਿਆ ਹੈ।

‘ਆਪ’ ਨੇ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਰਡੀਐਫ ਦੇ ਖ਼ਰਚਿਆਂ ਉੱਤੇ ਵਾਈਟ ਪੇਪਰ ਜਾਰੀ ਕਰੇ ਤਾਂ ਮੋਦੀ ਸਰਕਾਰ ਵੱਲੋਂ ਫ਼ੰਡਾਂ ‘ਚ ਗੜਬੜੀ ਦੇ ਦੋਸ਼ਾਂ ਦਾ ਸੱਚ ਪੰਜਾਬ ਦੇ ਲੋਕ ਵੀ ਜਾਣ ਸਕਣ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਅਤੇ ਜਿੰਨਾ ਚੁਨੌਤੀ ਭਰੇ ਹਲਾਤਾਂ ‘ਚ ਮੋਦੀ ਸਰਕਾਰ ਨੇ ਪੰਜਾਬ ਦਾ ਇੱਕ ਹਜ਼ਾਰ ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ ਰੋਕਿਆ ਗਿਆ ਹੈ, ਇਸ ਵਿਚੋਂ ਇਹ ਬਦਲੇਖ਼ੋਰੀ ਨਾਲ ਚੁੱਕਿਆ ਗਿਆ ਗੈਰ-ਜਿੰਮੇਵਾਰਾਨਾ ਕਦਮ ਹੈ। ਰਾਜਾਂ ਦੇ ਅੰਦਰੂਨੀ ਮਾਮਲਿਆਂ ‘ਚ ਬੇਲੋੜਾ ਦਖ਼ਲ ਹੈ। ਸੰਘੀ ਢਾਂਚੇ ‘ਤੇ ਹਮਲਾ ਹੈ ਅਤੇ ਖੇਤੀ ਬਾਰੇ ਥੋਪੇ ਗਏ ਕੇਂਦਰੀ ਕਾਲੇ ਕਾਨੂੰਨਾਂ ਨੂੰ ਹੁਣੇ ਤੋਂ ਹੀ ਲਾਗੂ ਕਰਨ ਦੀ ਸ਼ੁਰੂਆਤ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਵਿਡ ਸਮੇਤ ਮੌਜੂਦਾ ਚੁਨੌਤੀ ਭਰੇ ਹਲਾਤਾਂ ‘ਚ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਤਥਾ-ਕਥਿਤ ਬਹਾਨੇ ਨਾਲ ਪੰਜਾਬ ਦੇ ਫ਼ੰਡ ਨਹੀਂ ਰੋਕਣੇ ਚਾਹੀਦੇ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰ ਕੋਲੋਂ ਆਰਡੀਐਫ ਭੀਖ ਨਹੀਂ, ਸਗੋਂ ਹੱਕ ਮੰਗਦਾ ਹੈ, ਕਿਉਂਕਿ ਇਹ 3 ਪ੍ਰਤੀਸ਼ਤ ਫ਼ੰਡ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਪ੍ਰਦਾਨ ਕੀਤੀ ਜਾਂਦੀ ਸੇਵਾ (ਸਰਵਿਸ) ਬਦਲੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਪ੍ਰਣਾਲੀ ਵਿਭਾਗ ਕੋਲੋਂ ਵਸੂਲੀ ਜਾਂਦੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ ‘ਚੋਂ ਪੈਦਾ ਹੋਈ ਪਾਰਟੀ ਹੈ ਅਤੇ ਕਿਸੇ ਵੀ ਪੱਧਰ ਜਾਂ ਸਰਕਾਰ ‘ਚ ਹੋਣ ਵਾਲੇ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੂੰ ਪੰਜਾਬ ਲਈ ਜਾਰੀ ਹੋਈ ਆਰਡੀਐਫ ਦੀ ਵਰਤੋਂ ‘ਤੇ ਕੋਈ ਸ਼ੱਕ ਹੈ ਤਾਂ ਉਸ ਨੂੰ ਇਸ ਦੀ ਜਾਂਚ ਕੈਗ ਕੋਲੋਂ ਕਰਾ ਲੈਣੀ ਚਾਹੀਦੀ ਹੈ, ਪਰੰਤੂ ਫ਼ੰਡ ਨਹੀਂ ਰੋਕਣੇ ਚਾਹੀਦੇ, ਕਿਉਂਕਿ ਇਨ੍ਹਾਂ ਫ਼ੰਡਾਂ ਦੇ ਰੁਕਣ ਦਾ ਸਿੱਧਾ ਅਸਰ ਪੰਜਾਬ ਦੇ ਲੋਕਾਂ ‘ਤੇ ਪੈਂਦਾ ਹੈ।

ਚੀਮਾ ਨੇ ਕਿਹਾ ਕਿ ਮੋਦੀ ਪੰਜਾਬ ਦੇ ਕਿਸਾਨੀ ਸੰਘਰਸ਼ ਤੋਂ ਬੁਰੀ ਤਰਾਂ ਬੁਖਲਾ ਚੁੱਕੇ ਹਨ ਅਤੇ ਇੱਕ ਹੰਕਾਰੀ ਤਾਨਾਸ਼ਾਹ ਵਾਂਗ ਪੰਜਾਬ ਨਾਲ ਬਦਲੇਖ਼ੋਰੀ ਵਾਲਾ ਵਿਵਹਾਰ ਕਰ ਰਹੇ ਹਨ। ਇਸੇ ਬਦਲੇਖ਼ੋਰ ਸੋਚ ਕਾਰਨ ਪਹਿਲਾਂ ਪੰਜਾਬ ‘ਚ ਮਾਲ ਗੱਡੀਆਂ ‘ਤੇ ਰੋਕ ਲਗਾ ਲਈ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...