Wednesday, April 24, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਵਿਜੇ ਇੰਦਰ ਸਿੰਗਲਾ

- Advertisement -

ਚੰਡੀਗੜ, 19 ਸਤੰਬਰ, 2020 –
ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸ਼ਨੀਵਾਰ ਨੂੰ ਮੋਦੀ ਸਰਕਾਰ ‘ਤੇ ਵਰਦਿਆਂ ਖੇਤੀਬਾੜੀ ਸੁਧਾਰਾਂ ਦੀ ਆੜ ਵਿੱਚ ਤਿੰਨ ਬਿੱਲ ਪਾਸ ਕਰਕੇ ਲੋਕਾਂ ਨੂੰ ਧੋਖਾ ਦੇਣ ਲਈ ਕੇਂਦਰ ਨੂੰ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਇਹ ਬਿੱਲ ਦੇਸ਼ ਦੇ ਅੰਨਦਾਤਾ ਵਜੋਂ ਜਾਣੇ ਜਾਂਦੇ ਪੰਜਾਬ ਦੀ ਰੀੜ ਤੋੜ ਕੇ ਰੱਖ ਦੇਣਗੇ।

ਕੈਬਨਿਟ ਮੰਤਰੀ ਨੇ ਬਿੱਲਾਂ ਨੂੰ ਕਿਸਾਨ ਵਿਰੋਧੀ ਗਰਦਾਨਦਿੰਦਿਆਂ ਕਿਹਾ ਕਿ ਇਹ ਬਿੱਲ ਸਿੱਧੇ ਜਾਂ ਅਸਿੱਧੇ ਤੌਰ ‘ਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਵੱਡਾ ਖਤਰਾ ਹਨ। ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਨੂੰ ਜਾਇਜ਼ ਠਹਿਰਾਉਣ ਲਈ, ਭਾਜਪਾ ਆਗੂ ਆਪਣੀ ਰਾਜਨੀਤਿਕ ਸਹੂਲਤ ਅਨੁਸਾਰ ਤੱਥਾਂ ਨੂੰ ਨਿਰੰਤਰ ਤੋੜ-ਮਰੋੜ ਕਰ ਰਹੇ ਹਨ।

ਸ੍ਰੀ ਸਿੰਗਲਾ ਨੇ ਕਿਹਾ ਕਿ ਇਨਾਂ ਕਾਲੇ ਬਿੱਲਾਂ ਦੇ ਆਉਣ ਨਾਲ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੇ ਦਹਾਕਿਆਂ ਤੋਂ ਚੱਲ ਰਹੇ ਆਪਸੀ ਰਿਸ਼ਤੇ ਖ਼ਤਮ ਹੋ ਜਾਣਗੇ । ਉਨਾਂ ਅੱਗੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਸਮਾਜ ਦੇ ਇਨਾਂ ਵਰਗਾਂ ਦੇ ਸਾਂਝੇ ਯਤਨਾਂ ਨੇ ਹੀ ਪੰਜਾਬ ਨੂੰ ਭਾਰਤ ਦੇ ਅੰਨ ਦਾਤੇ ਵਜੋਂ ਸਥਾਪਤ ਕੀਤਾ ਹੈ। ਉਨਾਂ ਕਿਹਾ ਕਿ ਖੁੱਲੇ ਮੰਡੀਕਰਨ ਦੀ ਆਜ਼ਾਦੀ ਦੇ ਨਾਲ ਸਥਾਨਕ ਵਪਾਰੀਆਂ ਨੂੰ ਅਨਾਜ ਕਾਰੋਬਾਰਾਂ ਤੋਂ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਬਾਅਦ ਵਿੱਚ ਉਹ ਅਨਾਜ ਅਤੇ ਹੋਰ ਖਾਧ ਪਦਾਰਥਾਂ ਦੀ ਕਾਲਾ ਬਾਜ਼ਾਰੀ ਸ਼ੁਰੂ ਕਰ ਦੇਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨਾਂ ਬਿੱਲਾਂ ਦਾ ਸਖਤ ਵਿਰੋਧ ਕੀਤਾ ਹੈ ਅਤੇ ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪੂਰੇ ਪੰਜਾਬ ਵਿੱਚ ਧਰਨੇ ਦੇਣਗੇ। ਉਨਾਂ ਨੇ ਸਮਾਜ ਦੇ ਸਾਰੇ ਵਰਗਾਂ, ਕਿਸਾਨਾਂ, ਆੜਤੀਆਂ (ਕਮਿਸ਼ਨ ਏਜੰਟ), ਮਜ਼ਦੂਰਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਡੱਟ ਕੇ ਖੜੇ ਹੋਣ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1,800 ਤੋਂ ਵੱਧ ਮੰਡੀਆਂ ਵਿੱਚ ਸੁਚੱਜੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਹੈ ਅਤੇ 28,000 ਆੜਤੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਸ੍ਰੀ ਸਿੰਗਲਾ ਨੇ ਅੱਗੇ ਕਿਹਾ ਕਿ ਇਹ ਬਿੱਲ ਰਾਜਾਂ ਦੀ ਕਾਰਜਾ ਪ੍ਰਣਾਲੀ ਅਤੇ ਸੰਵਿਧਾਨ ਵਿੱਚ ਨਿਰਧਾਰਤ ਸਹਿਕਾਰੀ ਸੰਘੀ ਢਾਂਚੇ ਨੂੰ ਸਿੱਧੇ ਤੌਰ ‘ਤੇ ਢਾਹ ਲਾਉਣ ਵਾਲੇ ਹਨ।

ਉਨਾਂ ਕਿਹਾ ਕਿਉਂ ਜੋ ਇਹ ਬਿੱਲ ਨੋਟੀਫਾਈਡ ਐਗਰੀਕਲਚਰਲ ਪ੍ਰਡਿਊਸ ਮਾਰਕੀਟ ਕਮੇਟੀ (ਏ.ਪੀ.ਐਮ.ਸੀ) ਦੇ ਬਾਹਰ ਖੇਤੀਬਾੜੀ ਵਿਕਰੀ ਅਤੇ ਮੰਡੀਕਰਨ ਦੀ ਆਜ਼ਾਦੀ ਦੇਣ ਵਾਲੇ ਹਨ, ਇਸ ਨਾਲ ਰਾਜ ਸਰਕਾਰ ਉੱਤੇ ਏ.ਪੀ.ਐਮ.ਸੀ ਤੋਂ ਬਾਹਰ ਵਪਾਰ ਕਰਨ ਲਈ ਆੜਤੀਆ ਤੋਂ ਮਾਰਕੀਟ ਫੀਸ, ਸੈੱਸ ਜਾਂ ਟੈਕਸ ਵਸੂਲਣ ਅਤੇ ਕਮਿਸ਼ਨ ਲੈਣ ਤੋਂ ਵੀ ਰੋਕ ਲੱਗ ਜਾਵੇਗੀ ।

ਉਨਾਂ ਕਿਹਾ ਕਿ ਮੁੱਖ ਤੌਰ ‘ਤੇ ਮੰਡੀ ਬੋਰਡ ਦੀ ਆਮਦਨੀ ਲਿੰਕ ਸੜਕਾਂ ਅਤੇ ਹੋਰ ਪੇਂਡੂ ਬੁਨਿਆਦੀ ਢਾਂਚੇ ਦੀ ਉਸਾਰੀ ਲਈ ਵਰਤੀ ਜਾਂਦੀ ਹੈ ਪਰ ਇਨਾਂ ਬਿੱਲਾਂ ਦੇ ਲੋਕ ਵਿਰੋਧੀ ਪ੍ਰਬੰਧਾਂ ਨਾਲ ਰਾਜ ਸੰਚਾਲਿਤ ਬੋਰਡਾਂ ਦੇ ਮਾਲੀਆ ਉਗਰਾਉਣ ਵਿੱਚ ਭਾਰੀ ਗਿਰਾਵਟ ਆਵੇਗੀ। ਉਨਾਂ ਕਿਹਾ ਕਿ ਮੰਡੀ ਬੋਰਡਾਂ ਦੀ ਆਮਦਨੀ ਦਾ ਘਟਣਾ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਸਿੱਧੀ ਸੱਟ ਮਾਰੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨੇ ਜ਼ੁਬਾਨੀ ਭਰੋਸਾ ਦਿੱਤਾ ਹੈ ਕਿ ਉਨਾਂ ਦੀ ਸਰਕਾਰ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਵਾਪਸ ਨਹੀਂ ਲਵੇਗੀ ਪਰ ਜੇ ਉਹ ਅਸਲ ਵਿੱਚ ਕਿਸਾਨਾਂ ਦੀ ਸੁਰੱਖਿਆ ਦੀ ਰਾਖੀ ਕਰਨਾ ਚਾਹੁੰਦੇ ਹਨ ਤਾਂ ਉਨਾਂ ਨੂੰ ਇਸ ਵਿਵਸਥਾ ਨੂੰ ਲਿਖਤੀ ਰੂਪ ਵਿੱਚ ਬਿੱਲਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ।

ਉਨਾਂ ਅੱਗੇ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਦੇ ਨਿਯਮ ਨੂੰ ਸੌਖਾ ਕਰਨ ਨਾਲ ਇਹ ਐਕਸਪੋਰਟਰਾਂ, ਪ੍ਰੋਸੈਸਰਾਂ ਅਤੇ ਵਪਾਰੀਆਂ ਨੂੰ ਵਾਢੀ ਦੇ ਸੀਜ਼ਨ ਦੌਰਾਨ ਜਦੋਂ ਕੀਮਤਾਂ ਆਮ ਤੌਰ ‘ਤੇ ਘੱਟ ਹੁੰਦੀਆਂ ਹਨ, ਖੇਤੀ ਉਤਪਾਦਾਂ ਦੀ ਜਮਾਂਖੋਰੀ ਕਰਨ ਲਈ ਬੜਾਵਾ ਦੇਵੇਗਾ। ਬਾਅਦ ਵਿੱਚ ਕੀਮਤਾਂ ਵੱਧਣ ‘ਤੇ ਉਹ ਇਨਾਂ ਖੇਤੀ ਉਤਪਾਦਾਂ ਨੂੰ ਵੇਚਣਗੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...