Friday, March 29, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਤੋਂ ਬਾਜ਼ ਆਵੇ: ਅਜਨਾਲਾ, ਸੰਧੂ, ਜਾਮਾਰਾਏ

- Advertisement -

ਯੈੱਸ ਪੰਜਾਬ
ਜਲੰਧਰ, 18 ਜਨਵਰੀ, 2021:
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ ਅਤੇ ਪ੍ਰਚਾਰ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਸਾਨ ਸੰਘਰਸ਼ ਦੇ ਹਮਾਇਤੀਆਂ ਨੂੰ ਸਰਕਾਰੀ ਏਜੰਸੀਆਂ ਰਾਹੀਂ ਤੰਗ ਪ੍ਰੇਸ਼ਾਨ ਕਰਨ ਅਤੇ ਨਾਜਾਇਜ਼ ਕਾਨੂੰਨੀ ਕਾਰਵਾਈਆਂ ਵਿੱਚ ਉਲਝਾਉਣ ਦੇ ਮੋਦੀ ਸਰਕਾਰ ਦੇ ਦਬਾਊ ਹਥਕੰਡਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਆਪਣੀਆਂ ਹੋਛੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਸਖਤ ਚਿਤਾਵਨੀ ਦਿੱਤੀ ਹੈ।

ਆਗੂਆਂ ਨੇ ਕਿਹਾ ਕਿ ਇਹ ਡਾਢਾ ਇਤਰਾਜ਼ ਯੋਗ ਹੈ ਕਿ ਮੋਦੀ ਸਰਕਾਰ ਦੇਸ਼ ਦੇ ਸੰਵਿਧਾਨ ਦੀ ਘੋਰ ਉਲੰਘਣਾ ਕਰਦਿਆਂ ਤੇ ਜਮਹੂਰੀ ਕਾਇਦਿਆਂ ਨੂੰ ਠੁੱਠ ਦਿਖਾਉਂਦਿਆਂ ਪਾਸ ਕੀਤੇ ਗਏ ਆਪਣੇ ਖੇਤੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੀ ਬਜਾਇ, ਉਕਤ ਕਾਨੂੰਨਾਂ ਖਿਲਾਫ਼ ਜਾਰੀ ਪੁਰ ਅਮਨ ਤੇ ਵਿਸ਼ਾਲ ਹੱਕੀ ਜਨ ਸੰਗਰਾਮ ਨੂੰ ਤਾਰਪੀਡੋ ਕਰਨ ਦੇ ਕੋਝੇ ਕਾਰਿਆਂ ’ਤੇ ਉੱਤਰ ਆਈ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ, ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਰਾਹੀਂ ਨੋਟਿਸ ਜਾਰੀ ਕਰਕੇ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਸੰਗਠਨਾਂ ਦੇ ਆਗੂਆਂ ਅਤੇ ਸੰਘਰਸ਼ ਦੇ ਮੱਦਦਗਾਰਾਂ ਨੂੰ ਡਰਾਉਣ ਅਤੇ ਸੰਘਰਸ਼ ਨੂੰ ਕੁਰਾਹੇ ਪਾਉਣ ਦੇ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਜਿਹੇ ਹੀ ਅਸਫਲ ਯਤਨ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਰਾਹੀਂ ਕਰ ਚੁੱਕੀ ਹੈ ਅਤੇ ਇਸ ਵਾਰ ਵੀ ਇਸ ਨੂੰ ਪਹਿਲਾਂ ਵਾਂਗ ਹੀ ਮੂੰਹ ਦੀ ਖਾਣੀ ਪਵੇਗੀ।

ਆਗੂਆਂ ਨੇ ਕਿਹਾ ਕਿ ਆਪਣੇ ਫੁੱਟ ਪਾਊ ਅਤੇ ਝੂਠੇ ਪ੍ਰਚਾਰ ਰਾਹੀਂ ਕਿਸਾਨ ਸੰਘਰਸ਼ ਨੂੰ ਦੇਸ਼ ਧਰੋਹੀ ਸਾਬਤ ਕਰਨ ਦੇ ਹਰਬਿਆਂ ਦੇ ਅਸਫਲ ਰਹਿਣ ਤੋਂ ਬੌਖਲਾਈ ਮੋਦੀ ਸਰਕਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਜਿਹੇ ਘਟੀਆ ਤਰੀਕੇ ਅਜ਼ਮਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਰੋੜਾਂ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਟਿੱਚ ਸਮਝਣ ਦੀ ਤਾਨਾਸ਼ਾਹੀ ਨੀਤੀ ਦੀ ਮੋਦੀ ਸਰਕਾਰ, ਭਾਜਪਾ ਅਤੇ ਇਸ ਦੇ ਪਿੱਤਰੀ ਸੰਗਠਨ, ਆਰ.ਐਸ.ਐਸ. ਨੂੰ ਭਾਰੀ ਕੀਮਤ ਤਾਰਨੀ ਪਾਵੇਗੀ।

ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਸੰਘਰਸ਼ ਦੇ ਹਮਦਰਦਾਂ ਨੂੰ ਇਕੱਲਾ ਸਮਝਣ ਦੇ ਭੁਲੇਖੇ ਵਿੱਚ ਨਾ ਰਹੇ ਕਿਉਂਕਿ ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ, ਕਿਸਾਨ ਸੰਘਰਸ਼ ਦੇ ਇਮਦਾਦੀਆਂ ਨਾਲ ਚੱਟਾਨ ਵਾਂਗ ਖੜ੍ਹੀਆਂ ਹਨ।
ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੀਆਂ ਉਪਰੋਕਤ ਹਿਟਲਰੀ ਕਰਤੂਤਾਂ ਵਿਰੁੱਧ ਸਮੂਹ ਇਨਸਾਫ ਪਸੰਦ ਅਤੇ ਸੰਘਰਸ਼ੀ ਲੋਕਾਂ ਨੂੰ ਪੁਰ ਅਮਨ ਤੇ ਪੂਰਨ ਅਨੁਸ਼ਾਸ਼ਤ ਰਹਿ ਕੇ ਜ਼ੋਰਦਾਰ ਲਹਿਰ ਉਸਾਰਨ ਦਾ ਸੱਦਾ ਦਿੱਤਾ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...