Friday, March 29, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਦੇਸ਼ ਦੇ ਸੰਘੀ ਢਾਂਚੇ ਦਾ ਘਾਣ ਕਰਨ ਤੇ ਤੁਲੀ: ਸੁਨੀਲ ਜਾਖੜ

- Advertisement -

ਯੈੱਸ ਪੰਜਾਬ
ਰੋਪੜ, ਚੰਡੀਗੜ, 27 ਅਕਤੂਬਰ, 2020 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਦੇਸ਼ ਦੇ ਸੰਘੀ ਢਾਂਚੇ ਦਾ ਘਾਣ ਕਰਨ ਤੇ ਤੁਲੀ ਹੋਈ ਹੈ।

ਅੱਜ ਜ਼ਿਲਾ ਰੋਪੜ ਦੇ ਦੌਰੇ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਇਹ ਗੱਲ ਆਖੀ। ਉਨਾਂ ਨੇ ਇੱਥੇ ਨੂਰਪੁਰ ਬੇਦੀ ਹਲਕੇ ਵਿਚ ਤਖਤਗੜ ਦੀ ਅਨਾਜ ਮੰਡੀ ਵਿਚ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਵਿਚਾਰ ਵਟਾਂਦਰਾਂ ਕਰਨ ਦੇ ਨਾਲ ਨਾਲ ਇੱਥੇ ਇਕ ਵਰਕਰ ਸਭਾ ਨੂੰ ਵੀ ਸੰਬੋਧਨ ਕੀਤਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ ਕਿ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਾਲੇ ਕਾਨੂੰਨਾਂ ਦੇ ਸਾਡੇ ਕਿਸਾਨਾਂ ਤੇ ਕੀ ਮਾੜੇ ਅਸਰ ਸਨ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਬਿੱਲ ਕਿਵੇਂ ਸਾਡੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਣਗੇ।

ਸ੍ਰੀ ਜਾਖੜ ਨੇ ਕਿਹਾ ਕਿ ਪਹਿਲਾਂ ਕੌਮਾਂਤਰੀ ਪੱਧਰ ਤੇ ਅਜਿਹਾ ਸੁਣਨ ਨੂੰ ਮਿਲਦਾ ਸੀ ਕਿ ਕਿਸੇ ਦੇਸ਼ ਨੇ ਦੂਜੇ ਦੇਸ਼ ਤੇ ਆਰਥਿਕ ਪਾਬੰਦੀਆਂ ਲਗਾ ਦਿੱਤੀਆਂ, ਉਸ ਮੁਲਕ ਦੀ ਨਾਕਾਬੰਦੀ ਕਰ ਦਿੱਤੀ ਪਰ ਇਹ ਪਹਿਲੀ ਵਾਰ ਹੈ ਕਿ ਮੋਦੀ ਸਰਕਾਰ ਦੇਸ਼ ਦੇ ਅੰਦਰ ਇਸ ਤਰਾਂ ਦੇ ਵਰਤਾਰੇ ਕਰ ਰਹੀ ਹੈ।

ਉਨਾਂ ਨੇ ਕਿਹਾ ਕਿ ਪਹਿਲਾਂ ਜੀਐਸਟੀ ਦੀ ਹਿੱਸੇਦਾਰੀ ਰੋਕਣਾ ਅਤੇ ਹੁਣ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਰੋਕ ਕੇ ਮੋਦੀ ਸਰਕਾਰ ਪੰਜਾਬ ਨਾਲ ਬਦਲਾਖੋਰੀ ਕਰ ਰਹੀ ਹੈ ਤਾਂ ਜੋ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਅਵਾਜ਼ ਬੁਲੰਦ ਕਰਨ ਵਾਲੇ ਪੰਜਾਬ ਨੂੰ ਸਬਕ ਸਿਖਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਵਤੀਰਾ ਦੇਸ਼ ਦੇ ਸੰਘੀ ਢਾਂਚੇ ਦੇ ਮੂਲ ਸਿਧਾਂਤ ਦਾ ਘੋਰ ਉਲੰਘਣ ਹਨ।

ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੇ ਖੇਤੀ ਅਰਥਚਾਰੇ ਨੂੰ ਤਾਂ ਤਬਾਹ ਕਰਣਗੇ ਹੀ ਬਲਕਿ ਇਸਦੇ ਨਾਲ ਨਾਲ ਆੜਤੀਆਂ, ਟਰਾਂਸਪੋਰਟਰਾਂ, ਛੋਟੇ ਵਪਾਰੀਆਂ ਅਤੇ ਮਜਦੂਰਾਂ ਲਈ ਵੀ ਤਬਾਹਕੂੰਨ ਸਾਬਤ ਹੋਣਗੇ। ਉਨਾਂ ਨੇ ਕਿਹਾ ਕਿ ਇਸੇ ਲਈ ਪੰਜਾਬ ਸਰਕਾਰ ਨੇ ਇੰਨਾਂ ਕਾਲੇ ਕਾਨੂੰਨਾਂ ਦਾ ਪ੍ਰਭਾਵ ਖਤਮ ਕਰਨ ਲਈ ਵਿਧਾਨ ਸਭਾ ਵਿਚ ਤਿੰਨ ਬਿੱਲ ਪਾਸ ਕਰਵਾਏ ਹਨ।

ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2004 ਵਿਚ ਜਿਸ ਤਰਾਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਿਧਾਨ ਸਭਾ ਵਿਚ ਇਤਿਹਾਸਕ ਬਿੱਲ ਲਿਆਂਦਾ ਸੀ ਉਸੇ ਤਰਾਂ ਇਕ ਵਾਰ ਫਿਰ ਪੰਜਾਬ ਵਿਧਾਨ ਸਭਾ ਵਿਚ ਤਿੰਨ ਬਿੱਲ ਲਿਆ ਕੇ ਕਾਂਗਰਸ ਦੀ ਸਰਕਾਰ ਨੇ ਸੂਬੇ ਦੇ ਕਿਸਾਨਾਂ, ਮਜਦੂਰਾਂ, ਆੜਤੀਆਂ, ਟਰਾਂਸਪੋਰਟਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਪੰਜਾਬ ਸਰਕਾਰ ਦਾ ਇਹ ਇਤਿਹਾਸਕ ਨਿਰਣਾ ਦੇਸ਼ ਵਿਚ ਇਕ ਨਵੀਂ ਮਿਸ਼ਾਲ ਬਣਿਆ ਹੈ ਅਤੇ ਹੋਰ ਰਾਜ ਇਸ ਤੋਂ ਪ੍ਰੇਰਿਤ ਹੋ ਰਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਇਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਨੇਤਾ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਵਾਰ ਵਾਰ ਆਪਣੇ ਬਿਆਨਾਂ ਤੋਂ ਪਲਟੀ ਮਾਰੇ ਜਾਣ ਤੇ ਚੁੁਟਕੀ ਲੈਂਦਿਆਂ ਕਿਹਾ ਅਕਾਲੀ ਦਲ ਦੇ ਨੇਤਾ ਪਹਿਲਾਂ ਤਿੰਨ ਮਹੀਨਿਆਂ ਤੱਕ ਕੇਂਦਰ ਦੇ ਕਾਨੂੰਨਾਂ ਦੀ ਹਮਾਇਤ ਕਰਦੇ ਰਹੇ ਸਨ ਅਤੇ ਇੰਨਾਂ ਨੂੰ ਕਿਸਾਨਾਂ ਲਈ ਵਰਦਾਨ ਦੱਸਦੇ ਰਹੇ ਸਨ। ਉਨਾਂ ਨੇ ਕਿਹਾ ਕਿ ਅਕਾਲੀ ਆਗੂਆਂ ਨੂੰ ਕੀ ਪੰਜਾਬ ਦੇ ਦੁੱਖ ਦਰਦ ਦੀ ਸਮਝ ਨਹੀਂ ਸੀ ਜੋ ਉਹ ਪਹਿਲਾਂ ਤਿੰਨ ਮਹੀਨਿਆਂ ਤੱਕ ਇੰਨਾਂ ਕਾਨੂੰਨਾਂ ਦੀ ਹਮਾਇਤ ਕਰਦੇ ਰਹੇ।

ਉਨਾਂ ਨੇ ਕਿਹਾ ਕਿ ਇੰਨਾਂ ਤਿੰਨ ਕਾਲੇ ਕਾਨੂੰਨਾਂ ਦਾ ਮੁੱਢ ਤਾਂ ਅਕਾਲੀ ਦਲ ਭਾਜਪਾ ਦੀ ਪਿੱਛਲੀ ਸਰਕਾਰ ਨੇ ਤਦ ਬੰਨਿਆਂ ਸੀ ਜਦ ਇੰਨਾਂ ਨੇ ਕਣਕ ਖਰੀਦ ਦੇ ਘੋਟਾਲੇ ਦੀ 31ਹਜਾਰ ਕਰੋੜ ਦੀ ਰਕਮ ਨੂੰ ਪੰਜਾਬ ਸਿਰ ਕਰਜਾ ਮੰਨ ਕੇ ਆਪਣੇ ਸੂਬੇ ਨੂੰ ਅੱਗਲੇ 20 ਸਾਲਾਂ ਲਈ ਇਸ ਕਰਜ ਦੀਆਂ ਕਿਸਤਾਂ ਉਤਾਰਨ ਦੀ ਘੁਮੰਣਘੇਰੀ ਵਿਚ ਪਾ ਦਿੱਤਾ ਸੀ। ਉਨਾਂ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਏਂਜਡਾ ਇਕ ਹੀ ਹੈ ਅਤੇ ਦੋਨੋਂ ਪੰਜਾਬ ਨੂੰ ਤਬਾਹ ਕਰਨ ਲਈ ਜਿੰਮੇਵਾਰ ਹਨ।

ਇਸ ਮੌਕੇ ਉਨਾਂ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਵੀ ਹਾਜਰ ਸਨ ਜਿੰਨਾਂ ਨੇ ਵੀ ਸੰਬੋਧਨ ਕੀਤਾ।


Click here to Like us on Facebook


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...