Thursday, April 25, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਨੂੰ ਜੜ੍ਹੋਂ ਪੁੱਟਣ ਲਈ ਕੇਜਰੀਵਾਲ ਦੀਆਂ ਜੜ੍ਹਾਂ ਮਜ਼ਬੂਤ ਕਰਨੀਆਂ ਜ਼ਰੂਰੀ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਗਿੱਦੜਬਾਹਾ/ਬਠਿੰਡਾ, 6 ਮਾਰਚ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੰਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਨਾਸ਼ਾਹ ਸਰਕਾਰ ਦੀਆਂ ਜੜ੍ਹਾਂ ਪੁੱਟਣ ਲਈ ਦੇਸ਼ ਅੰਦਰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀਆਂ ਜੜ੍ਹਾਂ ਮਜ਼ਬੂਤ ਕਰਨ ਦੀ ਲੋੜ ਹੈ, ਕਿਉਂਕਿ ਭਾਜਪਾ ਨੂੰ ਸਿਰਫ ਅਰਵਿੰਦ ਕੇਜਰੀਵਾਲ ਹੀ ਕਰਾਰੀ ਟੱਕਰ ਦੇ ਸਕਦੇ ਹਨ।

ਭਗਵੰਤ ਮਾਨ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਅਤੇ ਜੈਤੋ ’ਚ ‘ਆਪ’ ਵੱਲੋਂ 21 ਮਾਰਚ ਨੂੰ ਬਾਘਾਪੁਰਾਣਾ (ਮੋਗਾ) ਵਿੱਚ ਕੀਤੇ ਜਾ ਰਹੇ ਕਿਸਾਨ ਮਹਾਂਸੰਮੇਲਨ ਲਈ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕੋਟਭਾਈ, ਮੱਲਣ ਅਤੇ ਰਣ ਸਿੰਘ ਵਾਲਾ ਪਿੰਡਾਂ ’ਚ ਭਰਵੀਆਂ ਜਨ ਸਭਾਵਾਂ ਕੀਤੀਆਂ ਅਤੇ ਅਪੀਲ ਕੀਤੀ ਕਿ ਉਹ ਕਾਲੇ ਕਾਨੂੰਨਾਂ ਵਿਰੁੱਧ ਰੱਖੇ ਗਏ ਕਿਸਾਨ ਮਹਾਂ ਸੰਮੇਲਨ ’ਚ ਪੁੱਜ ਰਹੇ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥ ਮਜ਼ਬੂਤ ਕਰਨ ਲਈ ਜ਼ਰੂਰ ਪੁੱਜਣ।

ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਜ਼ਰੂਰ ਹੋ ਗਿਆ ਹੈ, ਪ੍ਰੰਤੂ ਇਹ ਅੰਦੋਲਨ ਹੁਣ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਤੋਂ ਬਾਅਦ ਰਾਜਸਥਾਨ, ਪੂਰੇ ਉਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ ਤੋਂ ਲੈ ਕੇ ਦੱਖਣੀ ਭਾਰਤ ਅਤੇ ਪੱਛਮੀ ਬੰਗਾਲ ਤੱਕ ਫੈਲ ਰਿਹਾ ਹੈ। ਹੁਣ ਨਾ ਕੇਵਲ ਕਾਲੇ ਕਾਨੂੰਨਾਂ ਵਿਰੁੱਧ ਫਤਹਿ ਲੈ ਕੇ ਮੁੜਾਂਗੇ ਸਗੋਂ ਮੋਦੀ ਸਰਕਾਰ ਦੀਆਂ ਜੜਾਂ ਪੁੱਟਕੇ ਹੀ ਦਮ ਲਵਾਂਗੇ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਖੂਬ ਰਗੜੇ ਲਗਾਏ।

ਭਗਵੰਤ ਮਾਨ ਨੇ ਕਿਹਾ ਕਿ ਕਾਲੇ ਕਾਨੂੰਨ ਬਣਾਉਣ ‘’ਚ ਬਾਦਲਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਅਤੇ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਿਆ ਹੈ। ਮਾਨ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਮੋਦੀ ਨਾਲ ਪੂਰੀ ਤਰ੍ਹਾਂ ਰਲਿਆ ਹੋਇਆ ਹੈ।

ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਮਾਸਟਰ ਬਲਦੇਵ ਸਿੰਘ, ਗੁਰਦਿੱਤ ਸਿੰਘ ਸੇਖੋਂ, ਜਗਦੇਵ ਸਿੰਘ ਬਾਮ, ਧਰਮਜੀਤ ਸਿੰਘ, ਸੁਖਵਿੰਦਰ ਸਿੰਘ ਕਾਉਂਣੀ, ਅਮੋਲਕ ਸਿੰਘ, ਇਕਬਾਲ ਸਿੰਘ ਖਿੜਕੀਆਂ ਵਾਲਾ, ਕਾਕਾ ਸਰਾਂ, ਦੀਪ ਕੰਬੋਜ ਅਤੇ ਹੋਰ ਆਗੂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...