Friday, April 19, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਪੋਸਟਰ ਲਗਾਉਣ ਦੀ ਬਜਾਏ ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀ ਕਰੇ: ਸੁਨੀਲ ਜਾਖੜ

- Advertisement -

ਯੈੱਸ ਪੰਜਾਬ
ਚੰਡੀਗੜ, 25 ਜੂਨ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਿਚ ਆਪਣੇ ਪੋਸਟਰ ਲਗਵਾਉਣ ਦੀ ਬਜਾਏ ਕੋਵਿਡ ਦੀ ਤੀਜੀ ਲਹਿਰ ਦੇ ਖਤਰੇ ਨਾਲ ਨਜਿੱਠਣ ਲਈ ਅਗੇਤੀਆਂ ਤਿਆਰੀਆਂ ਕਰਨ ਵੱਲ ਧਿਆਨ ਦੇਣ।

ਉਹ ਅੱਜ ਇੱਥੇ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇੱਥੇ ਪਾਰਟੀ ਵੱਲੋਂ ਕੋਵਿਡ ਦੀ ਦੂਜੀ ਲਹਿਰ ਦੌਰਾਨ ਲੋੜਵੰਦਾਂ ਦੀ ਮਦਦ ਲਈ ਆਰੰਭ ਕੀਤੇ ‘ਫਰਜ ਮਨੁੱਖਤਾ ਲਈ’ ਪ੍ਰੋਜੈਕਟ ਨੂੰ ਲਾਗੂ ਕਰਨ ਵਾਲੀ ਟੀਮ ਨੂੰ ਸਨਮਾਨਿਤ ਕਰਨ ਲਈ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਕੋਵਿਡ ਸਟੇਟ ਕੰਟਰੋਲ ਰੂਮ ਦੇ ਕੋਆਰਡੀਨੇਟਰ ਸ: ਅਮਰਪ੍ਰੀਤ ਸਿੰਘ ਲਾਲੀ ਤੇ ਕੋ-ਕੋਆਰਡੀਨੇਟਰ ਸ੍ਰੀ ਕੰਵਰਬੀਰ ਸਿੰਘ ਰੂਬੀ ਸਿੱਧੂ ਪ੍ਰਧਾਨ ਜ਼ਿਲਾ ਯੂਥ ਕਾਂਗਰਸ ਮੋਹਾਲੀ ਆਦਿ ਵੀ ਹਾਜਰ ਸਨ।

ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓਪੀ ਸੋਨੀ ਦੇ ਵਿਭਾਗ ਨੇ ਸਫਲਤਾ ਨਾਲ ਕੋਵਿਡ ਪ੍ਰਬੰਧਨ ਕੀਤਾ ਹੈ, ਉਥੇ ਹੀ ਰਾਜ ਦੇ ਡਾਕਟਰਾਂ ਅਤੇ ਫਰੰਟਲਾਇਨ ਕਾਮਿਆਂ ਨੇ ਵੀ ਇਸ ਮੁਸਕਿਲ ਘੜੀ ਵਿਚ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਲਈ ਉਹ ਸਾਰੇ ਵਧਾਈ ਦੇ ਪਾਤਰ ਹਨ।

ਨਾਲ ਹੀ ਉਨਾਂ ਨੇ ਫਰਜ ਮਨੁੱਖਤਾ ਲਈ ਪ੍ਰੋਜੈਕਟ ਵਿਚ ਕੰਮ ਕਰਨ ਵਾਲੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੋਕਾਂ ਵਿਚ ਰਾਜਨੀਤੀ ਪ੍ਰਤੀ ਮੁੜ ਸਤਿਕਾਰ ਪੈਦਾ ਹੋਇਆ ਹੈ। ਉਨਾਂ ਨੇ ਕਿਹਾ ਕਿ ਸਟੇਟ ਪੱਧਰ ਤੇ ਸਥਾਪਿਤ ਕੰਟਰੋਲ ਰੂਮ ਤੋਂ ਇਲਾਵਾ ਜ਼ਿਲਿਆਂ ਵਿਚ ਸਥਾਪਿਤ ਸਹਾਇਤਾਂ ਕੇਂਦਰਾਂ ਰਾਹੀਂ ਹਜਾਰਾਂ ਲੋਕਾਂ ਨੂੰ ਆਕਸੀਜਨ, ਦਵਾਈਆਂ, ਹਸਪਤਾਲ ਵਿਚ ਭਰਤੀ ਕਰਵਾਉਣ ਵਿਚ ਮਦਦ, ਐਂਬੂਲੇਂਸ ਸਹਾਇਤਾਂ, ਰਾਸ਼ਨ, ਪੱਕਿਆ ਭੋਜਨ ਆਦਿ ਮੁਹਈਆ ਕਰਵਾਉਣ ਦਾ ਕੰਮ ਕੀਤਾ ਗਿਆ ਹੈ।

ਉਨਾਂ ਨੇ ਕਿਹਾ ਕਿ ਸਾਡੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਵੱਲੋਂ ਪਾਰਟੀ ਨੂੰ ਨਿਰਦੇਸ਼ ਦਿੱਤੇ ਗਏ ਸਨ ਇਸ ਮੁਸਕਿਲ ਘੜੀ ਵਿਚ ਰਾਜਨੀਤੀ ਤੋਂ ਉਪਰ ਉਠ ਕੇ ਸੇਵਾ ਕਾਰਜਾਂ ਨੂੰ ਪਹਿਲ ਦੇਣੀ ਹੈ ਅਤੇ ਪਾਰਟੀ ਨੇ ਇਸੇ ਭਾਵਨਾ ਨਾਲ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਹੈ। ਉਨਾਂ ਨੇ ਇਸ ਕੰਮ ਵਿਚ ਲੱਗੀ ਟੀਮ ਨੂੰ ਕਿਹਾ ਕਿ ਹਾਲੇ ਵੀ ਖਤਰਾ ਟਲਿਆ ਨਹੀਂ ਹੈ ਇਸ ਲਈ ਤੀਜੀ ਲਹਿਰ ਤੋਂ ਪਹਿਲਾਂ ਆਪਣੇ ਆਪ ਨੂੰ ਹੋਰ ਮਜਬੂਤ ਕਰ ਲਿਆ ਜਾਵੇ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪ੍ਰਮੁੱਖ ਰਾਜ ਹੈ ਪਰ ਚਾਹੇ ਵੈਕਸੀਨ ਦੀ ਗੱਲ ਹੋਵੇ ਤੇ ਚਾਹੇ ਜਰੂਰੀ ਦਵਾਈਆਂ ਦੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰਦੀ ਰਹੀ ਹੈ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿਹਤ ਮਾਹਿਰ ਤੀਜੀ ਲਹਿਰ ਦੀ ਚਿਤਾਵਨੀ ਦੇ ਰਹੇ ਹਨ। ਇਸ ਲਈ ਇਹ ਅਰਾਮ ਦਾ ਵਕਤ ਨਹੀਂ ਹੈ ਬਲਕਿ ਸਰਕਾਰ ਨੂੰ ਅਗੇਤੇ ਪ੍ਰਬੰਧ ਕਰਨੇ ਚਾਹੀਦੇ ਹਨ।

ਉਨਾਂ ਨੇ ਕਿਹਾ ਕਿ ਅਜਿਹਾ ਨਾ ਹੋਵੇ ਕਿ ਜਿਸ ਤਰਾਂ ਕੇਂਦਰ ਸਰਕਾਰ ਦੇ ਦੂਜੀ ਲਹਿਰ ਤੋਂ ਪਹਿਲਾਂ ਦੇ ਅਵੇਸਲੇ ਰਵਈਏ ਕਾਰਨ ਹਜਾਰਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਉਹੀ ਕੁਝ ਤੀਜੀ ਲਹਿਰ ਆਉਣ ਤੋਂ ਬਾਅਦ ਹੋ ਜਾਵੇ। ਉਨਾਂ ਨੇ ਸਰਕਾਰ ਨੂੰ ਵਾਇਰਸ ਦੇ ਬਦਲਦੇ ਰੂਪਾਂ ਤੇ ਤੁਰੰਤ ਵਿਗਿਆਨਕ ਖੋਜ ਕਰਕੇ ਮਾਹਿਰਾਂ ਦੀ ਰਾਏ ਅਨੁਸਾਰ ਪੂਰੇ ਇੰਤਜਾਮ ਕਰਨੇ ਚਾਹੀਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...