Saturday, April 20, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੀ ਗਈ ਕਟੌਤੀ ਸਵਾਗਤਯੋਗ, ਰਾਜ ਸਰਕਾਰ ਵੀ ਸਟੇਟ ਵੈਟ ਘਟਾਵੇ: ਜੀਵਨ ਗੁਪਤਾ

- Advertisement -

ਯੈੱਸ ਪੰਜਾਬ
ਜਲੰਧਰ, 22 ਮਈ, 2022:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਦਾ ਫੈਸਲਾ ਕੀਤਾ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਮੋਦੀ ਸਰਕਾਰ ਵੱਲੋਂ ਜਨਤਾ ਨੂੰ ਦਿੱਤੀ ਗਈ ਇਸ ਵੱਡੀ ਰਾਹਤ ਦਾ ਸਵਾਗਤ ਕੀਤਾ ਹੈ।

ਜੀਵਨ ਗੁਪਤਾ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ‘ਚ ਰੂਸ-ਯੂਕਰੇਨ ਜੰਗ ਕਾਰਨ ਕਰੂਡ ਦੀ ਕੀਮਤ ਉੱਚ ਪੱਧਰ ‘ਤੇ ਹੈ। ਜਿਸ ਕਾਰਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੋਇਆ ਹੈ ਅਤੇ ਇਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਮੋਦੀ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨਾ ਬਹੁਤ ਹੀ ਦਲੇਰੀ ਭਰਿਆ ਫੈਸਲਾ ਹੈ। ਅਜਿਹੇ ਸਮੇਂ ‘ਚ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ।

ਜੀਵਨ ਗੁਪਤਾ ਨੇ ਉੱਜਵਲਾ ਯੋਜਨਾ ਦੇ ਗੈਸ ਸਿਲੰਡਰ ਵਿੱਚ 200 ਰੁਪਏ ਦੀ ਕਟੌਤੀ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸਾਡੇ ਦੇਸ਼ ਦੇ ਗਰੀਬ ਅਤੇ ਵਾਂਝੇ ਵਰਗ ਦੀਆਂ ਮਾਵਾਂ-ਭੈਣਾਂ ਨੂੰ ਵੱਡੀ ਰਾਹਤ ਮਿਲੇਗੀ।

ਜੀਵਨ ਗੁਪਤਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਸੂਬੇ ਵਿੱਚ ਸਟੇਟ ਵੈਟ ਵਿੱਚ ਕਟੌਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਸਟੇਟ ਵੈਟ ਘਟਾ ਕੇ ਸੂਬੇ ਦੀ ਜਨਤਾ ਨੂੰ ਰਾਹਤ ਦੇਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...