Saturday, April 27, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਸਾਜਿਸ਼ਾਂ ਰਚਣੀਆਂ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰੇ: ਜਨਤਕ ਜੱਥੇਬੰਦੀਆਂ

- Advertisement -

ਯੈੱਸ ਪੰਜਾਬ
ਲਹਿਰਾਗਾਗਾ, 24 ਅਕਤੂਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਲੋਕ ਚੇਤਨਾ ਮੰਚ, ਲਹਿਰਾਗਾਗਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ 22ਵਾਂ ਹਫ਼ਤਾਵਾਰੀ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਨੂੂੰ ਨਸੀਹਤ ਦਿੱਤੀ ਕਿ ਉਹ ਕਿਸਾਨ ਅੰਦੋਲਨ ਖਿਲਾਫ਼ ਸਾਜਿਸ਼ਾਂ ਰਚਣੀਆਂ ਛੱਡ ਕੇ ਸੰਘਰਸ਼ ਦੇ ਨਿਬੇੜੇ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਗੱਲਬਾਤ ਮੁੜ ਸ਼ੁਰੂ ਕਰੇ।

ਲਖੀਮਪੁਰ ਖੀਰੀ ਵਿੱਚ ਅੰਦੋਲਨਕਾਰੀਆਂ ਨੂੂੰ ਗੱਡੀਆਂ ਹੇਠ ਦਰੜਣ ਅਤੇ ਸਿੰਘੂ ਬਾਰਡਰ ਮੋਰਚੇ ਕੋਲ ਵਾਪਰੀ ਬੇਅਦਬੀ ਅਤੇ ਕਤਲ ਦੀ ਕਰੂਰ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਫੇਲ ਹੋਈਆਂ ਸਾਜਿਸ਼ਾਂ ਤੋਂ ਬਾਅਦ ਕਿਸੇ ਨੂੂੰ ਕੋਈ ਸ਼ੱਕ ਨਹੀਂ ਰਹਿ ਗਿਆ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੂੰ ਬਦਨਾਮ ਤੇ ਫੇਲ ਕਰਨ ਲਈ ਵੱਡੇ ਤੋਂ ਵੱਡਾ ਅਨੈਤਿਕ ਕੰਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੂੰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।

ਇਸ ਮੌਕੇ ਜਥੇਬੰਦੀਆਂ ਦੇ ਬੁਲਾਰਿਆਂ ਮਾਸਟਰ ਹਰਭਗਵਾਨ ਗੁਰਨੇ, ਨਾਮਦੇਵ ਭੁਟਾਲ, ਪੂਰਨ ਸਿੰਘ ਖਾਈ, ਰਣਜੀਤ ਲਹਿਰਾ ਤੇ ਮਹਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਤਿੰਨ ਕਾਲ਼ੇ ਖੇਤੀ ਕਾਨੂੰਨਾਂ ਖਿਲਾਫ਼ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਤੋਂ ਬੁਖਲਾ ਗਈ ਹੈ ਅਤੇ ਕਿਸਾਨਾਂ ਵਿੱਚ ਭੜਕਾਹਟ ਪੈਦਾ ਕਰਕੇ ਅੰਦੋਲਨ ਨੂੂੰ ਕੁਚਲਣ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ, ਪਰ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਘੋਲ ਅਤੇ ਘੋਲ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਸ਼ਾਂਤਮਈ ਸੰਘਰਸ਼, ਸਬਰ-ਸੰਤੋਖ ਅਤੇ ਧਰਮਨਿਰਪੱਖਤਾ ਦੇ ਨੈਤਿਕ ਪੈਂਤੜੇ ‘ਤੇ ਡਟੇ ਰਹਿ ਕੇ ਸਭ ਚਾਲਾਂ ਨੂੂੰ ਅਸਫ਼ਲ ਕੀਤਾ ਹੈ।

ਅੱਜ ਦੇ ਇਸ ਪ੍ਰਦਰਸ਼ਨ ਵਿੱਚ ਸ਼ਮਿੰਦਰ ਸਿੰਘ, ਜਸਵਿੰਦਰ ਗਾਗਾ, ਰਾਮਚੰਦਰ ਸਿੰਘ ਖਾਈ, ਹੌਲਦਾਰ ਤੇਜਾ ਸਿੰਘ, ਹਰੀ ਸਿੰਘ ਅੜਕਵਾਸ, ਮਾਸਟਰ ਕੁਲਵਿੰਦਰ ਸਿੰਘ, ਜੋਰਾ ਸਿੰਘ ਗਾਗਾ, ਵਰਿੰਦਰ ਭੁਟਾਲ, ਤਰਸੇਮ ਭੋਲੂ ਅਤੇ ਮੈਂਗਲ ਸਿੰਘ ਨੇ ਵੀ ਹਿੱਸਾ ਲਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...