Friday, March 29, 2024

ਵਾਹਿਗੁਰੂ

spot_img
spot_img

ਮੋਦੀ ਸੋਸ਼ਲ ਮੀਡੀਆ ਕਾਨੂੰਨ ਰਾਹੀਂ ਲੋਕਤੰਤਰ ਦੀ ਆਵਾਜ਼ ਦਬਾਉਣ ਦੀ ਕਰ ਰਹੇ ਹਨ ਕੋਸ਼ਿਸ਼: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਫਰਵਰੀ, 2021 –
ਕੇਂਦਰ ਸੂਚਨਾ ਤੇ ਤਕਨੀਕੀ ਮੰਤਰੀ ਰਵਿਸ਼ੰਕਰ ਪ੍ਰਸਾਦ ਵੱਲੋਂ ਕੀਤੇ ਗਏ ਨਵੇਂ ਸੋਸ਼ਲ ਮੀਡੀਆ ਕਾਨੂੰਨ ਦੇ ਐਲਾਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਕਾਨੂੰਨ ਰਾਹੀਂ ਮੋਦੀ ਸਰਕਾਰ ਲੋਕਤੰਤਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ।

ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਕਿਸਾਨ, ਮਜ਼ਦੂਰ ਅਤੇ ਆਮ ਲੋਕ ਮੋਦੀ ਸਰਕਾਰ ਦਾ ਵਿਰੋਧ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਨਰਾਜ਼ਗੀ ਪ੍ਰਗਟ ਕਰ ਰਹੇ ਹਨ। ਕਿਸਾਨ ਅੰਦੋਲਨ ਨੂੰ ਵੀ ਸੋਸ਼ਲ ਮੀਡੀਆ ਉੱਤੇ ਦੇਸ਼ ਵਿਦੇਸ਼ ਦੇ ਲੋਕਾਂ ਦਾ ਕਾਫੀ ਸਮਰਥਨ ਮਿਲ ਰਿਹਾ ਹੈ। ਆਪਣੇ ਖਿਲਾਫ ਹੋ ਰਹੇ ਪ੍ਰਦਰਸ਼ਨ ਅਤੇ ਲੋਕਾਂ ਦੀ ਨਰਾਜ਼ਗੀ ਤੋਂ ਡਰਦਿਆਂ ਮੋਦੀ ਸਰਕਾਰ ਹੁਣ ਲੋਕਾਂ ਦੀ ਆਵਾਜ਼ ਦਬਾਉਣ ਲਈ ਨਵਾਂ ਕਾਨੂੰਨ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਤਾਨਾਸ਼ਾਹ ਤਰੀਕੇ ਨਾਲ ਦੇਸ਼ ਵਿੱਚ ਸ਼ਾਸਨ ਚਲਾ ਕਰ ਰਹੇ ਹਨ, ਮੋਦੀ-ਸ਼ਾਹ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੇ ਹਨ। ਵਿਰੋਧ ਦੀ ਆਵਾਜ਼ ਦਬਾਉਣ ਲਈ ਉਹ ਹਰ ਤਰ੍ਹਾਂ ਦੇ ਹੱਥਕੰਢੇ ਵਰਤ ਰਹੇ ਹਨ ਅਤੇ ਵਿਰੋਧ ਕਰਨ ਵਾਲੇ ਲੋਕਾਂ ਉੱਤੇ ਝੂਠੇ ਮੁਕਦਮੇ ਦਰਜ ਕਰ ਰਹੇ ਹਨ।

ਅਸਹਿਮਤੀ ਰੱਖਣ ਵਾਲੇ ਲੋਕਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਇਸ ਕਾਨੂੰਨ ਰਾਹੀਂ ਫਰਜ਼ੀ ਖਬਰਾਂ ਅਤੇ ਦੇਸ਼ ਵਿਰੋਧੀ ਸਮੱਗਰੀ ਉੱਤੇ ਲਗਾਮ ਲਗਾਈ ਜਾਵੇਗੀ, ਪ੍ਰੰਤੂ ਅਸਲ ਵਿੱਚ ਮੋਦੀ ਸਰਕਾਰ ਇਸ ਕਾਨੂੰਨ ਰਾਹੀਂ ਆਪਣੀਆਂ ਨੀਤੀਆਂ ਅਤੇ ਵਿਚਾਰਧਾਰਾਂ ਨਾਲ ਅਸਹਿਮਤੀ ਰੱਖਣ ਵਾਲੇ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਬਹੁਤ ਦੁੱਖ ਦੀ ਗੱਲ ਹੈ ਕਿ ਜਨਤਾ ਵੱਲੋਂ ਚੁਣੀ ਗਈ ਸਰਕਾਰ ਜਨਤਾ ਦੀ ਆਵਾਜ਼ ਦਬਾਉਣ ਦਾ ਕਾਨੂੰਨ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਇਸ ਕਾਨੂੰਨ ਰਾਹੀਂ ਫਰਜ਼ੀ ਖਬਰਾਂ ਉੱਤੇ ਰੋਕ ਲੱਗੇਗੀ ਅਤੇ ਸੋਸ਼ਲ ਮੀਡੀਆ ਰਾਹੀਂ ਅੱਤਵਾਦ ਅਤੇ ਦੇਸ਼ ਧ੍ਰੋਹੀ ਲੋਕ ਦੇਸ਼ ਵਿੱਚ ਹਿੰਸਾ ਭੜਕਾਉਂਦੇ ਹਨ, ਉਨ੍ਹਾਂ ਉੱਤੇ ਰੋਕ ਲੱਗੇਗੀ।

ਤਾਂ ਸਰਕਾਰ ਨੂੰ ਇਹ ਬਣਾਉਣਾ ਚਾਹੀਦਾ ਕਿ ਭਾਜਪਾ ਦਾ ਆਈਟੀ ਸੈਲ ਜੋ ਰੋਜਾਨਾ ਝੂਠੀਆਂ ਅਤੇ ਨਫਰਤ ਭਰੀਆਂ ਖਬਰਾਂ ਸੋਸ਼ਲ ਮੀਡੀਆ ਉੱਤੇ ਪੋਸਟ ਕਰਦਾ ਹੈ, ਉਸ ਉੱਤੇ ਰੋਕ ਕੌਣ ਲਗਾਵੇਗਾ? ਬਹੁਤ ਹੈਰਾਨੀ ਦੀ ਗੱਲ ਹੈ ਕਿ ਜੋ ਭਾਜਪਾ ਖੁਦ ਝੂਠ ਅਤੇ ਨਫਰਤ ਦੀ ਸਭ ਤੋਂ ਵੱਡੀ ਫੈਕਟਰੀ ਚਲਾਉਂਦੀ ਹੈ ਅਤੇ ਹਿੰਸਾ ਭੜਕਾਉਣ ਲਈ ਸੋਸ਼ਲ ਮੀਡੀਆ ਉੱਤੇ ਫਰਜ਼ੀ ਖਬਰਾਂ ਨੂੰ ਫੈਲਾਉਂਦੀ ਹੈ, ਉਹ ਦੇਸ਼ ਨੂੰ ਫਰਜ਼ੀ ਖਬਰਾਂ ਉੱਤੇ ਗਿਆਨ ਵੰਡ ਰਹੀ ਹੈ।

ਉਨ੍ਹਾਂ ਸਵਾਲ ਕੀਤਾ ਕਿ ਕੀ ਇਨ੍ਹਾਂ ਨਿਯਮਾਂ ਰਾਹੀਂ ਮੋਦੀ ਸਰਕਾਰ ਆਪਣੀ ਖੁਦ ਦੀ ਪਾਰਟੀ ਦੇ ਟ੍ਰੋਲ ਉਤੇ ਕਾਰਵਾਈ ਕਰੇਗੀ ਜਾਂ ਇਸਦੀ ਵਰਤੋਂ ਸਿਰਫ ਉਨ੍ਹਾਂ ਲੋਕਾਂ ਦੀ ਆਵਾਜ਼ ਦਬਾਉਣ ਲਈ ਕੀਤੀ ਜਾਵੇਗੀ ਜੋ ਮੋਦੀ ਖਿਲਾਫ ਬੋਲਦੇ ਹਨ ਅਤੇ ਉਨ੍ਹਾਂ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹਨ?

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...