Wednesday, April 17, 2024

ਵਾਹਿਗੁਰੂ

spot_img
spot_img

ਮੋਹਾਲੀ ਏਅਰ ਕਾਰਗੋ ਕੰਪਲੈਕਸ ਨਵੰਬਰ ਤੱਕ ਹੋ ਜਾਵੇਗਾ ਚਾਲੂ: ਮੁੱਖ ਸਕੱਤਰ ਵਿਨੀ ਮਹਾਜਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਸਤੰਬਰ, 2021 –
ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਾਰਗੋ ਕੰਪਲੈਕਸ ਨੂੰ ਇਸ ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ ਜਦੋਂ ਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਬੱਸੀ ਪਠਾਣਾ ਵਿਖੇ ਇੱਕ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਨੂੰ ਇਸ ਮਹੀਨੇ ਦੇ ਅੰਤ ਤੱਕ ਖੋਲ੍ਹ ਦਿੱਤਾ ਜਾਵੇਗਾ।

ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਜਨਤਕ ਨਿਵੇਸ਼ ਪ੍ਰਬੰਧਨ (ਪੀਆਈਐਮ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ਤਾਂ ਜੋ ਇਨ੍ਹਾਂ ਦੇ ਛੇਤੀ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਸਕੱਤਰ ਨੂੰ ਮੀਟਿੰਗ ਵਿੱਚ ਦੱਸਿਆ ਕਿ 795.42 ਕਰੋੜ ਰੁਪਏ ਦੇ 10 ਵੱਡੇ ਬੁਨਿਆਦੀ ਢਾਂਚਾ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ।

ਇਨ੍ਹਾਂ ਵਿੱਚ ਬੱਸੀ ਪਠਾਣਾ ਦਾ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ, ਫਾਜ਼ਿਲਕਾ ਵਿੱਚ 100 ਬੈਡਾਂ ਵਾਲਾ ਹਸਪਤਾਲ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬਹੁ ਮੰਜਿਲਾ ਕਾਰ ਪਾਰਕਿੰਗ, ਗੋਇੰਦਵਾਲ ਸਾਹਿਬ ਵਿੱਚ ਕੇਂਦਰੀ ਸੁਧਾਰ ਘਰ, ਭਵਾਨੀਗੜ੍ਹ ਦੇ ਰੌਸ਼ਨਵਾਲਾ ਅਤੇ ਮੁਕਤਸਰ ਦੇ ਦਾਨੇਵਾਲਾ ਪਿੰਡ ਵਿਖੇ ਸਰਕਾਰੀ ਡਿਗਰੀ ਕਾਲਜ, ਚੰਡੀਗੜ੍ਹ-ਲੁਧਿਆਣਾ ਕੌਮੀ ਮਾਰਗ (ਐਨਐਚ -05) ਤੋਂ ਲੁਧਿਆਣਾ ਦੇ ਧਨਾਨਸੂ ਪਿੰਡ ਵਿੱਚ ਹਾਈ-ਟੈਕ ਸਾਈਕਲ ਵੈਲੀ ਤੱਕ ਕੰਕਰੀਟ ਰੋਡ, ਲੁਧਿਆਣਾ ਦਾ ਦੱਖਣੀ ਬਾਈਪਾਸ, ਰਾਹੋਂ-ਮਾਛੀਵਾੜਾ-ਸਮਰਾਲਾ-ਖੰਨਾ ਸੜਕ ਅਤੇ ਮਾਲੇਰਕੋਟਲਾ ਵਿੱਚ ਮਾਲੇਰਕੋਟਲਾ-ਖੰਨਾ ਜੰਕਸ਼ਨ ਵਿਖੇ ਲੁਧਿਆਣਾ-ਸੰਗਰੂਰ ਰੋਡ ‘ਤੇ ਫਲਾਈਓਵਰ (ਜਰਗ ਚੌਕ) ਸ਼ਾਮਲ ਹਨ।

ਸ਼ਹਿਰੀ ਹਵਾਬਾਜ਼ੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇੰਟੀਗ੍ਰੇਟਿਡ ਕਾਮਨ ਯੂਜ਼ ਕਾਰਗੋ ਟਰਮੀਨਲ ਦੇ ਸਿਵਲ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਇਸ ਨੂੰ ਕਾਰਜਸ਼ੀਲ ਕਰਨ ਲਈ ਲੋੜੀਂਦੇ ਉਪਕਰਣ ਖਰੀਦੇ ਜਾ ਰਹੇ ਹਨ।

ਉਨ੍ਹਾਂ ਭਰੋਸਾ ਦਿੱਤਾ ਕਿ ਕਾਰਗੋ ਕੰਪਲੈਕਸ 30 ਨਵੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਅੰਮ੍ਰਿਤਸਰ ਹਵਾਈ ਅੱਡੇ ਵਿਖੇ ਕਾਰਗੋ ਕੰਪਲੈਕਸ ਦੀ ਪ੍ਰਗਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੋਵਾਂ ਕਾਰਗੋ ਕੰਪਲੈਕਸਾਂ ਲਈ ਉਦਯੋਗਿਕ ਸੈਸ਼ਨ ਕਰੇਗੀ।

ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਉਨ੍ਹਾਂ ਦੱਸਿਆ ਕਿ ਚਾਰ ਦੀਵਾਰੀ ਦਾ ਨਿਰਮਾਣ ਕਾਰਜ ਮੁਕੰਮਲ ਹੋ ਚੁੱਕਾ ਹੈ ਜਦੋਂ ਕਿ ਅੰਤਰਿਮ ਟਰਮੀਨਲ ਦੀ ਇਮਾਰਤ ਅਤੇ ਐਪਰਨ ਦੀ ਉਸਾਰੀ ਦਾ ਕਾਰਜ ਛੇਤੀ ਹੀ ਸ਼ੁਰੂ ਹੋ ਜਾਵੇਗਾ।

ਸਹਿਕਾਰਤਾ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਨੇ ਦੱਸਿਆ ਕਿ ਬੱਸੀ ਪਠਾਣਾ ਵਿੱਚ ਵੇਰਕਾ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਦਾ ਕਾਰਜ 138.22 ਕਰੋੜ ਦੀ ਕੁੱਲ ਲਾਗਤ ਨਾਲ ਮੁਕੰਮਲ ਹੋ ਗਿਆ ਹੈ।

ਸ੍ਰੀਮਤੀ ਮਹਾਜਨ ਨੇ ਵਿਭਾਗ ਨੂੰ 30 ਸਤੰਬਰ ਤੱਕ ਪਲਾਂਟ ਖੋਲ੍ਹਣ ਲਈ ਕਿਹਾ ਤਾਂ ਜੋ ਕਿਸਾਨਾਂ ਦੀ ਡੇਅਰੀ ਤੋਂ ਹੋਣ ਵਾਲੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪਿੰਡ ਸਿੰਘਪੁਰ ਵਿਖੇ 20 ਐਮਜੀਡੀ ਸਮਰੱਥਾ ਵਾਲੇ ਵਾਟਰ ਟਰੀਟਮੈਂਟ ਪਲਾਂਟ ਦਾ ਨਿਰਮਾਣ ਪ੍ਰਗਤੀ ਅਧੀਨ ਹੈ ਅਤੇ ਇਹ 30 ਨਵੰਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਖਰੜ ਅਤੇ ਕੁਰਾਲੀ ਦੇ ਨਾਲ ਲੱਗਦੇ ਕਸਬਿਆਂ ਲਈ 6 ਐਮਜੀਡੀ ਪਾਣੀ ਉਪਲਬਧ ਕਰਵਾਇਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਏਅਰੋਟਰੋਪੋਲਿਸ ਹਾਊਸਿੰਗ ਪ੍ਰੋਜੈਕਟ ਲਈ ਲੈਂਡ ਪੂਲਿੰਗ ਸਕੀਮ ਤਹਿਤ 650 ਹੈਕਟੇਅਰ ਜ਼ਮੀਨ ਲਈ ਜ਼ਮੀਨ ਮਾਲਕਾਂ ਨੂੰ ਪਹਿਲਾਂ ਹੀ ਲੈਟਰਸ ਆਫ਼ ਇੰਨਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਪੀਣ ਯੋਗ ਪਾਣੀ ਦੀ ਸਪਲਾਈ, ਸੀਵਰੇਜ ਅਤੇ ਕੇਂਦਰੀ ਸੜਕਾਂ ਨਾਲ ਸਬੰਧਤ ਵਿਕਾਸ ਕਾਰਜ ਜਲਦ ਹੀ ਸ਼ੁਰੂ ਕੀਤੇ ਜਾਣਗੇ।

ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਅਤੇ ਮੋਹਾਲੀ ਵਿੱਚ ਮੈਡੀਕਲ ਕਾਲਜਾਂ ਦੀ ਪ੍ਰਗਤੀ, ਅੰਮ੍ਰਿਤਸਰ ਵਿੱਚ ਸਟੇਟ ਕੈਂਸਰ ਕੇਂਦਰ, ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ, ਰਾਜਸਥਾਨ ਅਤੇ ਸਰਹਿੰਦ ਫੀਡਰ ਨਹਿਰਾਂ ਦੀ ਰੀਲਾਈਨਿੰਗ ਅਤੇ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰਾ ਸਿੰਘ ਸਪੋਰਟਸ ਯੂਨੀਵਰਸਿਟੀ ਦੇ ਨਿਰਮਾਣ ਦੀ ਵੀ ਸਮੀਖਿਆ ਕੀਤੀ ਗਈ।

ਮੁੱਖ ਸਕੱਤਰ ਵੱਲੋਂ ਉਚੇਰੀ ਸਿੱਖਿਆ, ਉਦਯੋਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਮੁੱਖ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ।

ਸ੍ਰੀਮਤੀ ਮਹਾਜਨ ਨੇ ਸਬੰਧਤ ਪ੍ਰਸ਼ਾਸਕੀ ਸਕੱਤਰਾਂ ਨੂੰ ਅੰਤਰ-ਵਿਭਾਗੀ ਮੁੱਦਿਆਂ ਨੂੰ ਨਿਰਧਾਰਤ ਸਮੇਂ ਅੰਦਰ ਤਰਜੀਹੀ ਤੌਰ ਤੇ ਹੱਲ ਕਰਨ ਲਈ ਅਤੇ ਇਹਨਾਂ ਮੁੱਦਿਆਂ ਤੇ ਨਿੱਜੀ ਤੌਰ ਤੇ ਧਿਆਨ ਦੇਣ ਦੇ ਨਿਰਦੇਸ਼ ਦਿੱਤੇ।

ਵਿੱਤ ਵਿਭਾਗ ਨੂੰ ਸੂਬੇ ਦੇ ਬੁਨਿਆਦੀ ਢਾਂਚਾ ਦੇ ਵਿਕਾਸ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕਰਨ ਵਾਸਤੇ ਜ਼ਰੂਰਤ ਅਨੁਸਾਰ ਸਮੇਂ ਸਿਰ ਫੰਡ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।

ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸੰਜੈ ਕੁਮਾਰ (ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ), ਅਨੁਰਾਗ ਅਗਰਵਾਲ (ਊਰਜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ), ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ (ਵਿੱਤ), ਵਿਕਾਸ ਪ੍ਰਤਾਪ (ਪੀ.ਡਬਲਯੂ.ਡੀ.), ਅਲੋਕ ਸ਼ੇਖਰ (ਸਿਹਤ ਅਤੇ ਮੈਡੀਕਲ ਸਿੱਖਿਆ), ਡੀ.ਕੇ. ਤਿਵਾੜੀ (ਜੇਲ੍ਹਾਂ), ਜਸਪ੍ਰੀਤ ਤਲਵਾੜ (ਜਲ ਸਪਲਾਈ ਅਤੇ ਸੈਨੀਟੇਸ਼ਨ), ਹੁਸਨ ਲਾਲ (ਉਦਯੋਗ ਅਤੇ ਵਣਜ), ਰਾਜ ਕਮਲ ਚੌਧਰੀ (ਖੇਡਾਂ ਅਤੇ ਯੁਵਕ ਸੇਵਾਵਾਂ), ਅਤੇ ਅਜੋਏ ਕੁਮਾਰ ਸਿਨਹਾ (ਸਥਾਨਕ ਸਰਕਾਰਾਂ) ਵੀ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...