Thursday, March 28, 2024

ਵਾਹਿਗੁਰੂ

spot_img
spot_img

ਮੋਹਾਲੀ ’ਚ ਤਿੰਨ ਹੋਰ ਕੋਰੋਨਾਵਾਇਰਸ ‘ਪਾਜ਼ਿਟਿਵ’ ਮਾਮਲੇ ਸਾਹਮਣੇ ਆਏ, ਜਗਤਪੁਰਾ ਦੇ 55 ਕੇਸ ‘ਨੈਗੇਟਿਵ’

- Advertisement -

ਐਸ ਏ ਐਸ ਨਗਰ, 4 ਅਪ੍ਰੈਲ, 2020 –

ਜਲਿ੍ਹੇ ਵਿੱਚ ਅੱਜ ਕੋਰੋਨਾਵਾਇਰਸ ਦੇ ਤਿੰਨ ਹੋਰ ਪਾਜੇਟਿਵ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਵਿਚੋਂ ਇਕ 80 ਸਾਲਾਂ ਮਹਿਲਾ ਹੈ ਜਦਕਿ ਦੂਜੀ ਵੀ 55 ਸਾਲਾ ਮਹਿਲਾ ਹੈ। ਉਹ ਲੁਧਿਆਣਾ ਕੇਸ (69 ਸਾਲ ਦੀ ਮਹਿਲਾ) ਦੇ ਨੇੜਲੇ ਸੰਪਰਕ ਹਨ। ਉਨ੍ਹਾਂ ਦੇ ਨਮੂਨੇ ਸੈਕਟਰ -91 ਸਥਿਤ ਘਰ ਤੋਂ ਲਏ ਗਏ ਸਨ ਅਤੇ ਉਨ੍ਹਾਂ ਦੇ ਟੈਸਟ ਪਾਜੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਉਨ੍ਹਾਂ ਦੇ ਤਿੰਨ ਸੰਪਰਕਾਂ ਦੇ ਨਮੂਨਿਆਂ ਦੇ ਨਤੀਜੇ ਦੀ ਉਡੀਕ ਹੈ। ਇਸ ਤੋਂ ਇਲਾਵਾ, ਜਵਾਹਰਪੁਰ ਡੇਰਾਬਾਸੀ ਦੇ ਇੱਕ 43 ਸਾਲਾ ਵਿਅਕਤੀ ਨੂੰ ਵੀ ਕੋਰੋਨਾਵਾਇਰਸ ਲਈ ਪਾਜੇਟਿਵ ਪਾਇਆ ਗਿਆ ਹੈ ਅਤੇ ਉਹ ਜੀਐਮਸੀਐਚ 32 ਵਿੱਚ ਦਾਖਲ ਹੈ। ਦੋਵਾਂ ਇਲਾਕਿਆਂ, ਸੈਕਟਰ 91 ਅਤੇ ਜਵਾਹਰਪੁਰ ਨੂੰ ਇੱਕ ਸਾਵਧਾਨੀ ਉਪਾਅ ਵਜੋਂ ਸੀਲ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ ਦਿਆਲਨ ਨੇ ਕੀਤਾ।

ਉਨ੍ਹਾਂ ਇਹ ਵੀ ਕਿਹਾ ਕਿ ਮੁਹਾਲੀ ਮਿਉਂਸਪਲ ਹੱਦ ਅੰਦਰ ਪੈਂਦੇ ਪਿੰਡ ਜਗਤਪੁਰਾ ਦੇ ਕੁੱਲ 55 ਨਮੂਨੇ ਨੈਗਟਿਵ ਪਾਏ ਗਏ ਹਨ। ਪਰ ਸਾਵਧਾਨੀ ਦੇ ਉਪਾਅ ਵਜੋਂ ਨਿਯੰਤਰਣ ਪ੍ਰਕਿਰਿਆ ਦਾ ਸਖਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ। 40 ਹੋਰ ਰਿਪੋਰਟਾਂ ਦੇ ਨਤੀਜੇ ਦਾ ਇੰਤਜਾਰ ਹੈ।

ਡਿਪਟੀ ਕਮਿਸਨਰ ਨੇ ਅੱਗੇ ਦੱਸਿਆ ਕਿ ਜਲਿ੍ਹੇ ਦੇ ਸਿਹਤ ਵਿਭਾਗ ਨੇ ਜਗਤਪੁਰਾ ਪਿੰਡ ਵਿੱਚ ਇੱਕ ਵਿਸਾਲ ਸਿਹਤ ਸਰਵੇਖਣ ਕੀਤਾ ਹੈ ਜਿਥੇ ਹਾਲ ਹੀ ਵਿੱਚ ਇੱਕ ਪਾਜੇਟਿਵ ਮਾਮਲਾ ਸਾਹਮਣੇ ਆਇਆ ਹੈ।

ਡੀਸੀ ਨੇ ਇਹ ਵੀ ਦੱਸਿਆ ਕਿ ਕੋਵਿਡ -19 ਦੇ ਖਤਰੇ ਦਾ ਵੱਧ ਸਾਹਮਣਾ ਕਰਨ ਵਾਲੇ ਲੋਕਾਂ, ਜਿਵੇਂ ਕਿ ਸਿਹਤ, ਪੁਲਿਸ ਅਤੇ ਸਿਵਲ ਪ੍ਰਸਾਸਨ ਦੇ ਅਧਿਕਾਰੀ, ਜੋ ਬਜੁਰਗ ਮਾਪਿਆਂ ਅਤੇ ਛੋਟੇ ਬੱਚੇ ਹੋਣ ਕਾਰਨ ਘਰ ਨਹੀਂ ਜਾਣਾ ਚਾਹੁੰਦੇ, ਲਈ ਪੂਰਬ ਅਪਾਰਟਮੈਂਟਸ ਵਿਚ ਆਰਜੀ ਰਿਹਾਇਸ ਦੇ ਤੌਰ ‘ਤੇ ਪ੍ਰਬੰਧ ਕੀਤੇ ਗਏ ਹਨ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...