Saturday, April 20, 2024

ਵਾਹਿਗੁਰੂ

spot_img
spot_img

ਮੋਹਾਲੀ ਵਿੱਚ ਕਲੀਨਿਕ ’ਤੇ ਛਾਪੇਮਾਰੀ, ਉਲੰਘਣਾਵਾਂ ਪਾਏ ਜਾਣ ’ਤੇ ਕੀਤਾ ਗਿਆ ਸੀਲ; ਡੀ.ਸੀ. ਈਸ਼ਾ ਕਾਲੀਆ ਨੇ ਦਿੱਤੀ ਸਖ਼ਤ ਚੇਤਾਵਨੀ

- Advertisement -

ਯੈੱਸ ਪੰਜਾਬ
ਮੋਹਾਲੀ/ਜ਼ੀਰਕਪੁਰ, 14 ਅਕਤੂਬਰ, 2021 –
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ਉਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਦੀ ਟੀਮ ਨੇ ਅੱਜ ਸਵਾਸਤਿਕ ਹਸਪਤਾਲ, ਗਾਜ਼ੀਪੁਰ ਰੋਡ, ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੀ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਅਗਲੇ ਆਦੇਸ਼ਾਂ ਤੱਕ ਹਸਪਤਾਲ ਨੂੰ ਸੀਲ ਕਰ ਦਿੱਤਾ।

ਉਪ ਮੰਡਲ ਮੈਜਿਸਟਰੇਟ (ਐਸਡੀਐਮ) ਡੇਰਾਬਸੀ ਸ੍ਰੀ ਕੁਲਦੀਪ ਬਾਵਾ ਨੇ ਦੱਸਿਆ ਕਿ ਇਹ ਸੂਚਨਾ ਮਿਲੀ ਸੀ ਕਿ ਇਸ ਕਲੀਨਿਕ ਵਿੱਚ ਇਲਾਜ ਦੇ ਬਹਾਨੇ ਗੈਰਕਨੂੰਨੀ ਗਤੀਵਿਧੀਆਂ ਚੱਲ ਰਹੀਆਂ ਹਨ। ਇਸ ਦੀ ਜਾਂਚ ਲਈ ਉਨ੍ਹਾਂ ਤੋਂ ਇਲਾਵਾ ਮੈਡੀਕਲ ਅਫਸਰ ਡਾ. ਮਹਿਤਾਬ, ਐਮਸੀ ਇੰਸਪੈਕਟਰ ਜ਼ੀਰਕਪੁਰ ਰਿਸ਼ਭ ਅਤੇ ਏਐਸਆਈ ਥਾਣਾ ਜ਼ੀਰਕਪੁਰ ਬਰਿੰਦਰ ਸਿੰਘ ਉਤੇ ਆਧਾਰਤ ਇੱਕ ਟੀਮ ਬਣਾਈ ਗਈ ਸੀ।

ਉਨ੍ਹਾਂ ਦੱਸਿਆ ਕਿ ਟੀਮ ਨੇ ਅਚਨਚੇਤ ਚੈਕਿੰਗ ਕੀਤੀ ਅਤੇ ਉਥੇ ਗੈਰਕਨੂੰਨੀ ਕਾਰਵਾਈਆਂ ਚਲਦੀਆਂ ਪਾਈਆਂ ਗਈਆਂ। ਉਥੇ ਇਕ ਅਟੈਂਡੈਂਟ ਜਿਸ ਨੇ ਆਪਣਾ ਨਾਮ ਅਜਿੰਦਰਪਾਲ ਸਿੰਘ ਦੱਸਿਆ, ਮਰੀਜ਼ਾਂ ਦਾ ਯੋਗ ਡਾਕਟਰ ਵਜੋਂ ਇਲਾਜ ਕਰ ਰਿਹਾ ਸੀ ਪਰ ਉਸ ਕੋਲ ਡਾਕਟਰ ਹੋਣ ਦਾ ਕੋਈ ਸਬੂਤ ਨਹੀਂ ਸੀ। ਉਸ ਕੋਲ ਸਿਰਫ਼ ਟਰੇਨੀ ਫਾਰਮਾਸਿਸਟ ਦੇ ਪੇਪਰ ਮਿਲੇ, ਜਿਸ ਦੀ ਮਿਆਦ 31, 2020 ਤੱਕ ਹੀ ਸੀ।

ਸ੍ਰੀ ਬਾਵਾ ਨੇ ਕਿਹਾ ਕਿ ਅਜਿੰਦਰਪਾਲ ਨੇ ਦੱਸਿਆ ਕਿ ਡਾ: ਪ੍ਰਗਤੀ ਇਸ ਹਸਪਤਾਲ ਨੂੰ ਚਲਾ ਰਹੀ ਹੈ, ਜਿਸ ਦੀ ਡਿਊਟੀ ਸ਼ਾਮ ਨੂੰ ਸ਼ੁਰੂ ਹੁੰਦੀ ਹੈ ਪਰ ਉਨ੍ਹਾਂ ਦੇ ਦਸਤਾਵੇਜ਼ਾਂ ਤੋਂ ਇਹ ਤੱਥ ਸਥਾਪਤ ਨਹੀਂ ਹੋਇਆ ਕਿ ਉਹ ਇਕ ਯੋਗਤਾ ਪ੍ਰਾਪਤ ਡਾਕਟਰ ਹੈ। ਡਾਕਟਰ ਪ੍ਰਗਤੀ ਦੇ ਸਿਰਫ਼ ਆਯੁਰਵੈਦਿਕ ਡਾਕਟਰ ਹੋਣ ਦੇ ਸਬੂਤ ਮਿਲੇ ਹਨ। ਟੀਮ ਨੂੰ ਹਸਪਤਾਲ ਤੋਂ ਜਾਅਲੀ ਮੋਹਰ ਵੀ ਮਿਲੀ ਹੈ, ਜਿਸ ਵਿੱਚ ਡਾਕਟਰ ਪ੍ਰਗਤੀ ਨੂੰ ਐਮ.ਡੀ. ਦਰਸਾਇਆ ਗਿਆ ਹੈ।

ਐਸ.ਡੀ.ਐਮ. ਨੇ ਅੱਗੇ ਕਿਹਾ ਕਿ ਟੀਮ ਨੂੰ ਹਸਪਤਾਲ ਤੋਂ ਪਾਬੰਦੀਸ਼ੁਦਾ ਦਵਾਈ ਟ੍ਰੈਮਾਡੋਲ ਵੀ ਮਿਲੀ, ਜੋ ਆਮ ਤੌਰ ਤੇ ਇੱਕ ਦਰਦ ਨਿਵਾਰਕ ਵਜੋਂ ਵਰਤੀ ਜਾਂਦੀ ਹੈ।

ਇਹ ਦਰਮਿਆਨੀ ਤੋਂ ਗੰਭੀਰ ਦਰਦ ਦੇ ਇਲਾਜ ਲਈ ਵਰਤੀ ਜਾਂਦੀ ਹੈ ਅਤੇ ਇਹ ਦਵਾਈ ਸਿਰਫ ਇੱਕ ਯੋਗਤਾ ਪ੍ਰਾਪਤ ਡਾਕਟਰ ਦੇ ਨੁਸਖੇ ਉਤੇ ਉਪਲਬਧ ਹੁੰਦੀ ਹੈ ਕਿਉਂਕਿ ਆਮ ਤੌਰ ਉਤੇ ਇਸ ਦੀ ਵਰਤੋਂ ਨਸ਼ੇ ਲਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਹਸਪਤਾਲ ਦੇ ਪ੍ਰਬੰਧਕਾਂ ਵਿਰੁੱਧ ਐਫਆਈਆਰ ਦੀ ਸਿਫਾਰਸ਼ ਪੁਲਿਸ ਨੂੰ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਲਈ ਸਿਵਲ ਸਰਜਨ ਮੋਹਾਲੀ ਨੂੰ ਵੀ ਲਿਖਿਆ ਜਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...