Thursday, March 28, 2024

ਵਾਹਿਗੁਰੂ

spot_img
spot_img

ਮੋਹਾਲੀ ਵਿੱਚ ਗੋਲੀ ਚੱਲੀ; ਇਕ ਮਹਿਲਾ ਪ੍ਰੋਫ਼ੈਸਰ ਨਾਲ ਜੋੜ ਕੇ ਵੇਖ਼ਿਆ ਜਾ ਰਿਹਾ ਹੈ ਨੌਜਵਾਨ ਦੇ ਸਿਰ ਵਿੱਚ ਲੱਗੀ ਗੋਲੀ ਦਾ ਮਾਮਲਾ

- Advertisement -

ਯੈੱਸ ਪੰਜਾਬ
ਮੋਹਾਲੀ, 21 ਜਨਵਰੀ, 2022:
ਮੋਹਾਲੀ ਦੇ ਫ਼ੇਜ਼ 5 ਵਿੱਚ ਅੱਜ ਦਿਨ ਦਿਹਾੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਜਿਸ ਵਿੱਚ ਹਰਪ੍ਰੀਤ ਸਿੰਘ ਨਾਂਅ ਦਾ ਇਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਕਾਰ ਵਿੱਚ ਆਏ ਇਸ ਵਿਅਕਤੀ ਨੂੰ ਕੋਈ ਸਿਰ ਵਿੱਚ ਗੋਲੀ ਮਾਰ ਗਿਆ ਹੈ ਪਰ ਬਾਅਦ ਵਿੱਚ ਡੀ.ਐਸ.ਪੀ. ਸੁਖ਼ਨਾਜ਼ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਗੋਲੀ ਹਰਪ੍ਰੀਤ ਸਿੰਘ ਦੇ ਆਪਣੇ ਲਾਇਸੰਸੀ ਰਿਵਾਲਵਰ ਵਿੱਚੋਂ ਚੱਲੀ ਹੈ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਪੁਲਿਸ ਨੇ ਮੌਕੇ ਤੋਂ ਰਿਵਾਲਵਰ ਬਰਾਮਦ ਕਰ ਲਿਆ ਹੈ।

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਗੋਲੀ ਖ਼ੁਦ ਹਰਪ੍ਰੀਤ ਸਿੰਘ ਨੇ ਆਪਣੇ ਆਪ ’ਤੇ ਚਲਾਈ ਜਾਂ ਫ਼ਿਰ ਕਿਸੇ ਹੋਰ ਨੇ ਉਸਦੇ ਰਿਵਾਲਵਰ ਨਾਲ ਗੋਲੀ ਚਲਾਈ।

ਹਰਪ੍ਰੀਤ ਸਿੰਘ ਨੂੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਸ ਗੁੰਝਲਦਾਰ ਮਾਮਲੇ ਨੂੰ ਇਕ ਮਹਿਲਾ ਪ੍ਰਫ਼ੈਸਰ ਨਾਲ ਜੋੜ ਕੇ ਵੇਖ਼ਿਆ ਜਾ ਰਿਹਾ ਹੈ। ਮਹਿਲਾ ਪ੍ਰੋਫ਼ੈਸਰ ਵੱਲੋਂ ਹਰਪ੍ਰੀਤ ਸਿੰਘ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਪਹਿਲਾਂ ਲਗਾਏ ਗਏ ਸਨ ਅਤੇ ਸੂਤਰਾਂ ਅਨੁਸਾਰ ਇਹ ਮਾਮਲਾ ਪੁਲਿਸ ਤਕ ਵੀ ਪੁੱਜਾ ਸੀ ਜਿੱਥੇ ਦੋਹਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ ਸੀ।

ਦੂਜੇ ਬੰਨੇ ਲੜਕੇ ਦੇ ਪਰਿਵਾਰ ਵੱਲੋਂ ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੇਟੇ ’ਤੇ ਕਿਸੇ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਗ਼ਲਤ ਹਨ ਅਤੇ ਉਨ੍ਹਾਂ ਦੇ ਬੇਟੇ ਦੀ ਪਹਿਲਾਂ ਵੀ ਕੁੱਟਮਾਰ ਕੀਤੀ ਗਈ ਸੀ। ਉਹਨਾਂ ਨੇ ਦੂਜੀ ਧਿਰ ’ਤੇ ਗੰਭੀਰ ਦੋਸ਼ ਲਗਾਏ ਹਨ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ਾਮ ਤਕ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...