Wednesday, April 24, 2024

ਵਾਹਿਗੁਰੂ

spot_img
spot_img

ਮੋਹਾਲੀ ਸੀਵਰ ਲਾਈਨ ’ਚ ਹੋਏ ਡੇਢ ਕਰੋੜ ਰੁਪਏ ਦੇ ਘਪਲੇ ਦੀ ਹੋਵੇ ਵਿਜੀਲੈਂਸ ਜਾਂਚ, ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲਿਖ਼ੀ ਭਗਵੰਤ ਮਾਨ ਨੂੰ ਚਿੱਠੀ

- Advertisement -

ਯੈੱਸ ਪੰਜਾਬ  
ਮੋਹਾਲੀ, 27 ਜੂਨ, 2022 –
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ 2020 ਵਿੱਚ ‘ਅੰਮ੍ਰਿਤ’ ਸਕੀਮ ਅਧੀਨ ਮੋਹਾਲੀ ਦੀ ਸੀਵਰੇਜ ਲਾਈਨ ਨੂੰ ਨਵਿਆਉਣ ਅਤੇ ਪੁਨਰਗਠਿਤ ਕਰਨ ਦੇ ਪ੍ਰੋਜੈਕਟ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲੱਖਾਂ ਰੁਪਏ ਦੇ ਕੀਤੇ ਘਪਲੇ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ।

ਪਿਛਲੀ 17 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਇਕ ਚਿੱਠੀ ਵਿੱਚ ਕੁਲਵੰਤ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਨੇ ਬਿਨਾਂ ਕਿਸੇ ਕਾਰਨ ਦੇ 975.42 ਲੱਖ ਰੁਪਏ ’ਚ ਪਾਸ ਹੋਏ ਪ੍ਰੋਜੈਕਟ ਵਿੱਚ ਲਗਭਗ ਡੇਢ ਕਰੋੜ ਦਾ ਵਾਧਾ ਕਰਕੇ ਸਰਕਾਰ ਖਜ਼ਾਨੇ ਉਤੇ ਵਾਧੂ ਬੋਝ ਪਾਇਆ ਹੈ, ਜਦੋਂ ਕਿ ਪਹਿਲਾਂ ਹੀ ਅਲਾਟ ਹੋ ਚੁੱਕੇ ਇਸ ਪ੍ਰੋਜੈਕਟ ਦੇ ਟੈਂਡਰਾਂ ’ਚ ਵਾਧਾ ਕਰਨ ਦਾ ਕੋਈ ਕਾਰਨ ਨਹੀਂ ਸੀ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਡੀ ਪੀ ਆਰ (Detailed project report) ਵਿੱਚ ਹਰ ਉਹ ਕੰਮ ਸ਼ਾਮਲ ਸੀ ਜਿਸ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨੇ ਮਨਘੜਤ ਤੇ ਬੇਲੌੜੇ ਬਹਾਨਿਆਂ ਨਾਲ 1.5 ਕਰੋੜ ਤੱਕ ਵਧਾ ਲਿਆ। ਉਨ੍ਹਾਂ ਕਿਹਾ ਕਿ ਜਦੋਂ ਕੰਮ ਦਾ ਖੇਤਰ ਓਨਾ ਹੀ ਹੈ, ਤਾਂ ਬਜਟ ’ਚ ਵਾਧਾ ਕਿਉਂ ਕੀਤਾ ਗਿਆ ?

ਉਨ੍ਹਾਂ ਕਿਹਾ ਕਿ ਇਸ ਵਿੱਚ ਅਧਿਕਾਰੀਆਂ ਦੀ ਬਦਨੀਤ ਹੀ ਕੰਮ ਕਰਦੀ ਸੀ। ਉਨ੍ਹਾਂ ਦੱਸਿਆ ਕਿ 48 ਇੰਚ ਦੇ ਮੂੰਹ ਵਾਲੀ ਇਹ ਸੀਵਰਲਾਈਨ ਮੁਢਲੇ ਰੂਪ ’ਚ ਇਸਦਾ ਪ੍ਰੋਜੈਕਟ 975.42 ਲੱਖ ਦਾ ਪਾਸ ਕੀਤਾ ਗਿਆ ਸੀ, ਪਰ ਬਾਅਦ ਵਿੱਚ ਮੇਅਰ ਜੀਤੀ ਸਿੱਧੂ ਦੇ ਕਾਰਜਕਾਲ ਵਿੱਚ ਇਸ ਪ੍ਰੋਜੈਕਟ ਦਾ ਪੈਸਾ ਵਧਾਉਣ ਲਈ ਫੇਜ 3ਬੀ2 ਤੇ ਫੇਜ 5 ਦੀ ਮਿੱਟੀ ਦੀ ਕਿਸਮ,ਇਸ ਦੇ ਰਾਹ ’ਚ ਪੈਂਦੇ ਬਹੁਤ ਸਾਰੇ ਚੌਰਾਹੇ ਤੇ ਇੰਟਰ ਸੈਕਸ਼ਨਾਂ ਕਾਰਨ ਪਹਿਲਾਂ ਇਸ ਬਜਟ ਨੂੰ 945.42 ਲੱਖ ਤੋਂ 1110.48 ਲੱਖ ਕੀਤਾ ਗਿਆ ਅਤੇ ਫਿਰ ਸੀਵਰਲਾਈਨ ਦੀ ਖੁਦਾਈ ਦੇ ਖੇਤਰ ’ਚ ਵਾਧਾ ਕਰਨ ਦੇ ਨਾਂ ’ਤੇ 19 ਲੱਖ ਰੁਪਿਆ ਹੋਰ ਇਸ ਮਿੱਟੀ ਨੂੰ ਚੁੱਕਣ ਦਾ ਵੀ ਪਾਇਆ ਗਿਆ ਜੋ ਕੁਲ 1.5 ਕਰੋੜ ਦੇ ਕਰੀਬ ਬਣ ਗਿਆ ।ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਜਿਸ ਕੰਮ ਦਾ ਖੇਤਰ ਉਹੀ ਹੈ ਤਾਂ ਉਸਦੇ ਬਜਟ ’ਚ ਮੁੜ ਵਾਧਾ ਕਰਨ ਦਾ ਕੋਈ ਕਾਰਨ ਨਹੀਂ ਹੈ, ਬਲਕਿ ਇਹ ਵਾਧਾ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਲਈ ਹੀ ਕੀਤਾ ਗਿਆ।

ਵਿਧਾਇਕ ਨੇ ਅੱਗੇ ਲਿਖਿਆ ਹੈ ਕਿ ਇਸ ਨਵੀਂ ਸੀਵਰ ਲਾਈਨ ਪਾਉਣ ਦਾ ਉਦੇਸ਼ 3ਬੀ2, 5 ਤੇ 7 ਫੇਜ ਦੇ ਗੰਦੇ ਪਾਣੀ ਨੂੰ ਇਸ ਲਾਈਨ ਵਿੱਚ ਪਾਉਣਾ ਸੀ ਜੋ ਅੱਜ ਤੱਕ ਵੀ ਲਖਨੌਰ ਚੋਅ ਵਿਚ ਪੈ ਰਿਹਾ ਹੈ।

ਉਨ੍ਹਾਂ ਅੱਗੇ ਲਿਖਿਆ ਹੈ ਕਿ ਉਪਰਲੇ ਸਾਰੇ ਤੱਥ ਇਹ ਦਿਖਾ ਰਹੇ ਹਨ ਕਿ ਇਸ ਪ੍ਰੋਜੈਕਟ ਨਾਲ ਜੁੜੇ ਸਰਕਾਰੀ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਹੀ ਸਰਕਾਰੀ ਖਜ਼ਾਨੇ ’ਚੋਂ ਵਾਧੂ ਫੰਡਾਂ ਦਾ ਨੁਕਸਾਨ ਝੱਲਣਾ ਪਿਆ ਹੈ ਜਿਸ ਦੀ ਵਿਜੀਲੈਂਸ ਜਾਂਚ ਕੀਤੀ ਜਾਣੀ ਜ਼ਰੂਰੀ ਹੈ, ਤਾਂ ਕਿ ਪ੍ਰੋਜੈਕਟ ਵਿਚ ਬੇਲੋੜਾ ਵਾਧਾ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤਹਿ ਕੀਤੀ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਜਲਦੀ ਤੋਂ ਜਲਦੀ ਕਰਵਾ ਕੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।

ਵਰਨਣਯੋਗ ਹੈ ਕਿ ਇਹ ਪ੍ਰੋਜੈਕਟ ਇਸ ਵਾਧੇ ਕਾਰਨ ਹੀ ਬੇਲੋੜਾ ਲਮਕਦਾ ਆ ਰਿਹਾ ਹੈ ਤੇ ਇਸ ਦੇ ਲਮਕਣ ਕਾਰਨ ਮੋਹਾਲੀ ਦੇ ਲੋਕ ਆਵਾਜਾਈ ,ਧੂੜ ਤੇ ਬਰਸਾਤਾਂ ’ਚ ਡੈਂਗੂ ਦੇ ਪ੍ਰਕੋਪ ਦਾ ਵੀ ਸ਼ਿਕਾਰ ਹੁੰਦੇ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...