Friday, April 26, 2024

ਵਾਹਿਗੁਰੂ

spot_img
spot_img

ਮੋਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ, ਸਿਹਤ ਸਹੂਲਤਾਂ ਦੀ ਘਾਟ ਆਦਿ ਦੇ ਮੱਸਲੇ ਸਿਖਰਾਂ ਤੇ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ 23 ਜਨਵਰੀ, 2022 –
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਬੇਹੱਦ ਨੇੜੇ ਹੋਣ ਦੇ ਬਾਵਜੂਦ ਵੀ ਸਮੇਂ ਦੀਆਂ ਸਰਕਾਰਾਂ ਮੋਹਾਲੀ ਦਾ ਵਿਕਾਸ ਨਹੀਂ ਕਰ ਸਕੀਆਂ ਜਿਸ ਦਾ ਨਤੀਜਾ ਇਹ ਕਿ ਹਲਕੇ ਵਿੱਚ ਅੱਜ ਵੀ ਸੀਵਰੇਜ, ਟੁੱਟੀਆਂ ਸੜਕਾਂ, ਸਿਹਤ ਸਹੂਲਤਾਂ ਦੀ ਘਾਟ ਆਦਿ ਦੇ ਮਸਲੇ ਸਿੱਖਰਾਂ ਤੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਹਲਕਾ ਮੋਹਾਲੀ ਦੇ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨਾਲ ਨੁੱਕੜ ਮੀਟਿੰਗਾਂ ਦੌਰਾਨ ਕੀਤਾ ।

ਬੱਬੀ ਬਾਦਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਮੋਹਾਲੀ ਹਲਕੇ ਦੇ ਵਿਕਾਸ ਦੀਆਂ ਗੱਲਾਂ ਤਾਂ ਬਹੁਤ ਵੱਡੀਆਂ ਵੱਡੀਆਂ ਕਰਦੀਆਂ ਆ ਰਹੀਆਂ ਹਨ ਪਰ ਜ਼ਮੀਨੀ ਪੱਧਰ ਤੇ ਇਹਨਾਂ ਦਾ ਵਿਕਾਸ ਨਾ ਮਾਤਰ ਤੇ ਖਾਲੀ ਦਾਅਵਿਆਂ ਤੇ ਵਾਅਦਿਆਂ ਦਾ ਟੋਕਰਾ ਹੈ। ਉਹਨਾਂ ਕਿਹਾ ਕਿ ਪਿੰਡ ਤੇ ਸ਼ਹਿਰ ਪੱਧਰ ਤੇ ਸੜਕਾਂ ,ਸੀਵਰੇਜ਼,ਪੀਣ ਵਾਲਾ ਸਾਫ ਪਾਣੀ ਵਰਗੀਆਂ ਆਦਿ ਮੁਸ਼ਕਲਾਂ ਤੋਂ ਲੋਕ ਅੱਜ ਵੀ ਜੂਝ ਰਹੇ ਹਨ।

ਜਦੋਂ ਕਿ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣਾ ਕਿਸੇ ਵੀ ਸਰਕਾਰ ਦਾ ਪਹਿਲਾਂ ਫਰਜ਼ ਹੁੰਦਾ ਹੈ, ਜ਼ੇਕਰ ਦੇਸ਼ ਦਾ ਵਾਸੀ ਸਿਹਤ ਤੇ ਵਿੱਦਿਆ ਪੱਖੋਂ ਕਮਜ਼ੋਰ ਹੋਵੇਗਾ ਤਾਂ ਦੇਸ਼ ਕਿਵੇਂ ਤਰੱਕੀ ਦੀ ਰਾਹ ਫੜ ਸਕਦਾ ਹੈ।

ਬੱਬੀ ਬਾਦਲ ਨੇ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕੀਤੀ ਤੇ ਦਾਅਵਾ ਕੀਤਾਂ ਕਿ ਮੋਹਾਲੀ ਨੂੰ ਜਿਨਾਂ ਵੀ ਬਜਟ ਹੁਣ ਤੱਕ ਦੀਆਂ ਸਰਕਾਰਾਂ ਨੇ ਦਿੱਤਾ ਹੈ ਉਸ ਦੀ ਖੋਖ ਪੜਤਾਲ ਕਰਕੇ ਲੋਕਾਂ ਸਾਹਮਣੇ ਰੱਖਾਂਗੇ ਤੇ ਇਸ ਵਿਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀਆ ਖਿਲਾਫ ਸਖਤ ਕਾਰਵਾਈ ਕਰਨ ਦੀ ਲੜਾਈ ਵੀ ਲੜਾਂਗੇ ।

ਇਸ ਮੌਕੇ ਉਨਾ ਨਾਲ ਇਸ ਮੌਕੇ ਅਵਤਾਰ ਸਿੰਘ, ਬਲਜੀਤ ਸਿੰਘ ਜਗਤਪੁਰਾ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਪਾਲ ਸਿੰਘ, ਜਗਤਾਰ ਸਿੰਘ ਜਗਤਪੁਰਾ, ਮਹਿੰਦਰ ਸਿੰਘ, ਹਰਚੇਤ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਝਾਮਪੁਰ, ਕਰਤਾਰ ਸਿੰਘ, ਜਥੇਦਾਰ ਨਰਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਰਣਧੀਰ ਸਿੰਘ ਧੀਰਾ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਕੰਡਾਲਾ, ਕੰਵਲਜੀਤ ਸਿੰਘ ਪੱਤੋ,ਮੰਗਲ ਸਿੰਘ, ਗੁਰਜੰਟ ਸਿੰਘ ਗੁਡਾਣਾ, ਜਵਾਲਾ ਸਿੰਘ,ਹਨੀ ਰਾਣਾ ਜਗਤਪੁਰਾ, ਗੁਰਮੁੱਖ ਸਿੰਘ, ਤੇਜਿੰਦਰ ਸਿੰਘ, ਕੇਵਲ ਸਿੰਘ,ਬਲਵਿੰਦਰ ਸਿੰਘ,ਸੰਜੂ,ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਠਸਕਾ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...