Thursday, April 25, 2024

ਵਾਹਿਗੁਰੂ

spot_img
spot_img

ਮੌਜੂਦਾ ਵਿਧਾਨ ਸਭਾ ਸੈਸ਼ਨ ਵਿੱਚ ਸੂਬੇ ਦੇ ਵਿੱਤੀ ਹਾਲਾਤ ਬਾਰੇ ਵਾਈਟ ਪੇਪਰ ਜਾਰੀ ਕਰੇਗੀ ਸਰਕਾਰ, ਕੈਬਨਿਟ ਨੇ ਦਿੱਤੀ ਪ੍ਰਵਾਨਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2022:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਬੁਲਾਰੇ ਨੇ ਕਿਹਾ ਕਿ ਸੂਬੇ ਦੇ ਵਿੱਤ ਬਾਰੇ ‘ਵਾਈਟ ਪੇਪਰ’ ਪੰਜਾਬ ਸਰਕਾਰ ਨੂੰ ਦਰਪੇਸ਼ ਗੁੰਝਲਦਾਰ ਮੁੱਦਿਆਂ ਨੂੰ ਸਰਲ ਬਣਾਉਣ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੀ ਵਿੱਤੀ ਸਥਿਤੀ ਬਾਰੇ ਆਮ ਆਦਮੀ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਉਣ ਦਾ ਯਤਨ ਹੈ।

ਇਸ ਵਾਈਟ ਪੇਪਰ ਵਿੱਚ ਮੁੱਖ ਤੌਰ ‘ਤੇ ਚਾਰ ਅਧਿਆਏ ਹਨ ਜੋ ਅਸਲ ਤਸਵੀਰ ਸਾਹਮਣੇ ਰੱਖਣ ਦੇ ਨਾਲ ਨਾਲ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਦੀ ਸਥਿਤੀ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਦੇ ਵਿੱਤੀ ਹਾਲਾਤ ਨੂੰ ਪੇਸ਼ ਕਰਦੇ ਹਨ। ਵਾਈਟ ਪੇਪਰ ਸੂਬੇ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਸੰਭਾਵਿਤ ਰਾਹ ਵੀ ਦਰਸਾਏਗਾ।

ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਜਟ ਅਨੁਮਾਨ ਆਮ ਨਾਗਰਿਕਾਂ ਅਤੇ ਈਮੇਲਾਂ, ਚਿੱਠੀਆਂ ਤੇ ਸਿੱਧੇ ਸੰਚਾਰ ਰਾਹੀਂ ਆਪਣੇ ਸੁਝਾਅ ਦੇਣ ਵਾਲੇ ਲੋਕਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਤਿਆਰ ਕੀਤੇ ਗਏ ਹਨ। ਬਜਟ ਪ੍ਰਸਤਾਵਾਂ ਵਿੱਚ ਮਾਲੀਆ ਪ੍ਰਾਪਤੀਆਂ, ਪੂੰਜੀ ਪ੍ਰਾਪਤੀਆਂ, ਮਾਲੀਆ ਖਰਚਾ, ਪੂੰਜੀਗਤ ਖਰਚਾ, ਮਾਲੀਆ ਘਾਟਾ, ਵਿੱਤੀ ਘਾਟਾ ਅਤੇ ਬਕਾਇਆ ਕਰਜ਼ਾ ਵਰਗੇ ਸਾਰੇ ਸਬੰਧਤ ਵਿੱਤੀ ਸੂਚਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਦੀ ਧਾਰਾ (ਏ) ਦੀ ਉਪ ਧਾਰਾ 2 ਵਿੱਚ ਧਾਰਾ 4 ‘ਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਅਨੁਮਾਨਤ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) ਦੀ 3.5 ਫ਼ੀਸਦ ਕੁੱਲ ਉਧਾਰ ਸੀਮਾ, ਰਾਸ਼ਟਰੀ ਪੈਨਸ਼ਨ ਯੋਜਨਾ (ਐਨਪੀਐਸ) ਅਧੀਨ ਯੋਗਦਾਨ ਦੇ ਬਰਾਬਰ ਵਾਧੂ ਉਧਾਰ ਲੈਣ ਦੀ ਸੀਮਾ ਦਾ ਲਾਭ ਲੈਣਾ, ਪਿਛਲੇ ਸਾਲਾਂ ਲਈ ਮਨਜ਼ੂਰਸ਼ੁਦਾ ਉਧਾਰ ਲੈਣ ਦੀ ਸੀਮਾ ਤੋਂ ਇਸ ਦੇ ਅਣਵਰਤੇ ਉਧਾਰ ਨੂੰ ਅੱਗੇ ਵਧਾਉਣਾ ਅਤੇ ਮੌਜੂਦਾ ਵਿੱਤੀ ਸਾਲ ਦੌਰਾਨ 2022-23 ਲਈ ਪੂੰਜੀ ਨਿਵੇਸ਼ ਲਈ ਸੂਬਿਆਂ ਨੂੰ ਵਿਸ਼ੇਸ਼ ਸਹਾਇਤਾ ਵਾਸਤੇ ਯੋਜਨਾ ਤਹਿਤ 50 ਸਾਲ ਦਾ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਿਤ ਹੋਵਗਾ।

ਮੰਤਰੀ ਮੰਡਲ ਨੇ ਮੌਜੂਦਾ ਸੈਸ਼ਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਸਾਲ 2018-19, 2019-20 ਅਤੇ 2020-21 ਲਈ ਕੈਗ ਆਡਿਟ ਰਿਪੋਰਟਾਂ, ਸੰਵਿਧਾਨ (74ਵੀਂ ਸੋਧ) ਐਕਟ 1992 (ਅਪ੍ਰੈਲ 2015-ਮਾਰਚ 2020) ਦੇ ਲਾਗੂਕਰਨ ਦੀ ਪ੍ਰਭਾਵਸ਼ੀਲਤਾ ਦੇ ਪ੍ਰਫਾਰਮੈਂਸ ਆਡਿਟ, ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਨਕਦ ਟ੍ਰਾਂਸਫਰ) (ਅਪ੍ਰੈਲ 2017 ਤੋਂ ਜੁਲਾਈ 2020) ਦੇ ਪ੍ਰਫਾਰਮੈਂਸ ਆਡਿਟ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ‘ਤੇ ਅਪ੍ਰੈਲ 2016 ਤੋਂ ਮਾਰਚ 2019 ਦੀ ਮਿਆਦ ਲਈ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ, ਪੰਜਾਬ ਵਿੱਚ ਉੱਚ ਸਿੱਖਿਆ ਦੇ ਨਤੀਜਿਆਂ (ਅਪ੍ਰੈਲ 2015 ਤੋਂ ਮਾਰਚ 2020) ਦੇ ਪ੍ਰਫਾਰਮੈਂਸ ਆਡਿਟ ਅਤੇ ਪੰਜਾਬ ਸਰਕਾਰ ਦੇ ਸਾਲ 2019-20 ਅਤੇ 2020-21 ਲਈ ਵਿੱਤ ਖਾਤੇ, ਨਿਯੋਜਨ ਖਾਤਿਆਂ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...