Saturday, April 20, 2024

ਵਾਹਿਗੁਰੂ

spot_img
spot_img

ਮੌਜੂਦਾ ਹੁਕਮਰਾਨ ਗੋਰਿਆਂ ਵਾਂਗ ਸਾਨੂੰ ਰੋਕਣ ਦਾ ਯਤਨ ਕਰ ਰਹੇ: ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਬੋਲੇ ਸਿਰਸਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 21 ਫਰਵਰੀ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100ਵੀਂ ਵਰੇਗੰਢ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ਵਾਸਤੇ ਵਿਸ਼ਵ ਪੰਜਾਬ ਆਰਗੇਨਾਈਜੇਸ਼ਨ ਅਤੇ ਸੰਨ ਫਾਉਡੇਸ਼ਨ ਨੇ ਵਿਸ਼ੇਸ਼ ਸਹਿਯੋਗ ਦਿੱਤਾ।

ਸਮਾਗਮ ਵਿਚ ਹਾਜ਼ਰ ਸੰਗਤਾਂ ਨੂੰ ਸੰਬੋਧੰਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਕਾ ਨਨਕਣਾਣਾ ਸਾਹਿਬ ਦੁਨੀਆਂ ਦਾ ਅਜਿਹਾ ਸਾਕਾ ਹੈ ਜਿਸ ਵਿਚ ਸਿੱਖਾਂ ਨੇ ਗੁਰੂ ਦੀ ਗੱਲ ਆਈ ਵੇਖ ਕੇ ਅਰਦਾਸ ਕੀਤੀ ਤੇ ਅੱਗੇ ਵੱਧ ਗਏ ਤੇ ਬਿਨਾਂ ਸੰਜਮ ਗੁਆਏ ਆਪਣੀਆਂ ਸ਼ਹਾਦਤਾਂ ਦਿੱਤੀਆਂ।

ਉਹਨਾਂ ਕਿਹਾ ਕਿ ਉਸ ਵੇਲੇ ਦੇ ਸ਼ਾਸਕ ਗੋਰਿਆਂ ਨੇ ਮਹੰਤ ਨਰਾਇਣੂ ਤੇ ਉਸਦੇ ਵਰਗਿਆ ਨੁੰ ਗੁਰੂ ਘਰਾਂ ਵਿਚ ਇਹ ਸੋਚ ਕੇ ਬਿਠਾਇਆ ਸੀ ਕਿ ਸੀ ਕਿ ਇਹ ਲੋਕ ਸਿੱਖ ਧਰਮ ਦੀਆਂ ਨੀਹਾਂ ਕਮਜ਼ੋਰ ਕਰਨਗੇ ਤੇ ਸਿੱਖ ਧਰਮ ਤੋਂ ਲੋਕਾਂ ਦਾ ਵਿਸ਼ਵਾਸ ਉਠ ਜਾਵੇਗਾ। ਉਹਨਾਂ ਕਿਹਾ ਕਿ ਗੋਰੇ ਸਮਝਦੇ ਸਨ ਕਿ ਜੇਕਰ ਸਾਨੂੰ ਇਸ ਮੁਲਕ ਵਿਚੋਂ ਕੋਈ ਭਜਾਏਗਾ ਤਾਂ ਸਿੱਖ ਭਜਾਉਣਗੇ ਜਿਸ ਕਾਰਨ ਗੋਰਿਆਂ ਨੇ ਇਹ ਰਸਤਾ ਲੱਭਿਆ।

ਉਹਨਾਂ ਕਿਹਾ ਕਿ ਜੋ ਗੋਰੇ ਉਸ ਵੇਲੇ ਕਰ ਰਹੇ ਸਨ, ਅੱਜ ਮੌਜੂਦਾ ਹੁਕਮਰਾਨ ਵੀ ਇਹੋ ਕੁਝ ਕਰ ਰਹੇ ਹਨ। ਉਹਨਾਂ ਕਿਹਾ ਕਿ ਅੱਜ ਕਿਸਾਨ ਅੰਦੋਲਨ ਤੇ ਅੰਨਦਾਤਾ ਨੂੰ ਬਦਨਾਮ ਕਰਨ ਵਾਸਤੇ, ਦਸਤਾਰ ਨੂੰ ਬਦਨਾਮ ਕਰਨ ਵਾਸਤੇ ਸਰਕਾਰ ਨੇ ਸਾਡੇ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕੀਤਾ ਹੈ। ਉਹਨਾਂ ਕਿਹਾ ਕਿ ਹੁਕਮਰਾਨ ਸ਼ਾਇਦ ਇਹ ਭੁੱਲ ਗਏ ਹਨ ਕਿ ਭਾਵੇਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਪਰ ਸਿੱਖ ਪਿੱਛੇ ਨਹੀਂ ਹਟੇ।

ਉਹਨਾਂ ਕਿਹਾ ਹੁਕਮਰਾਨਾਂ ਵੱਲੋਂ ਅੱਜ ਵੀ ਸਿੱਖਾਂ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜੇਲਾਂ ਵਿਚ ਬੰਦ ਕਰ ਕੇ, ਨਜਾਇਜ਼ ਮੁਕੱਦਮੇ ਦਰਜ ਕਰ ਕੇ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਹੁਕਮਰਾਨਾਂ ਨੁੰ ਇਹ ਦੱਸਣਾ ਚਾਹੁੰਦਾ ਹਾਂ ਕਿ ਇਹ ਗੁਰੂ ਦੇ ਉਹ ਸਿੱਖ ਹਨ ਪਿੱਛੇ ਹਟਣ ਵਾਲੇ ਨਹੀਂ ਹਨ ।

ਉਹਨਾਂ ਕਿਹਾ ਕਿ ਇਸ ਮੁਲਕ ਵਾਸਤੇ ਸਿੱਖ ਆਪਣੀ ਜਾਨ ਤਲੀ ’ਤੇ ਰੱਖ ਕੇ ਹਰ ਕੁਰਬਾਨੀ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਹੁਕਮਰਾਨਾਂ ਨੁੰ ਸਿੱਖਾਂ ਖਿਲਾਫ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਸਿੱਖਾਂ ਦੇ ਇਤਿਹਾਸ ’ਤੇ ਝਾਤ ਮਾਰ ਲੈਣੀ ਚਾਹੀਦੀ ਹੈ।

ਇਸ ਤੋਂ ਪਹਿਲਾਂ ਸਮਾਗਮ ਵਿਚ ਭਾਈ ਰਣਜੀਤ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ’ਤੇ ਵਿਸਥਾਰ ਵਿਚ ਚਾਨਣਾ ਪਾਇਆ ਤੇ ਦੱਸਿਆ ਕਿ ਕਿਵੇਂ ਮਹੰਤ ਨਰਾਇਣੂ ਨੇ ਆਪਣੇ ਗੁੰਡਿਆਂ ਨਾਲ ਰਲ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਤੇ ਕਿਵੇਂ ਸਿੰਘਾਂ ਨੇ ਆਪਣੇ ਸਬਰ ਤੇ ਸੰਜਮ ਨਾਲ ਜਬਰ ਦਾ ਮੁਕਾਬਲਾ ਕੀਤਾ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...