Friday, April 26, 2024

ਵਾਹਿਗੁਰੂ

spot_img
spot_img

ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਬਣੇ ਸ਼ਾਹੀ ਇਮਾਮ ਪੰਜਾਬ

- Advertisement -

ਲੁਧਿਆਣਾ, 14 ਸਤੰਬਰ, 2021 ( ਰਾਜਕੁਮਾਰ ਸ਼ਰਮਾ)
ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਇੰਤਕਾਲ ਤੋਂ ਬਾਅਦ ਅੱਜ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ’ਚ ਹੋਏ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਵਸੀਅਤ ਮੁਤਾਬਿਕ ਉਨਾਂ ਦੇ ਵੱਡੇ ਸਪੁੱਤਰ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਦਸਤਾਰਬੰਦੀ ਕਰਕੇ ਪੰਜਾਬ ਦਾ ਸ਼ਾਹੀ ਇਮਾਮ ਬਣਾਇਆ ਗਿਆ।

ਨਵਨਿਯੁਕਤ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਦਸਤਾਰਬੰਦੀ ਮੌਕੇ ਭਾਰਤ ਦੇ ਚੀਫ ਇਮਾਮ ਮੌਲਾਨਾ ਮੁਹੰਮਦ ਉਮੇਰ ਇਲਿਆਸੀ, ਪੀਰ ਜੀ ਹੁਸੈਨ ਅਹਿਮਦ ਬੂੜੀਆ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਬਲਵਿੰਦਰ ਸਿੰਘ ਬੈਂਸ, ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਸਮੇਤ ਕਈ ਆਗੂ ਹਾਜਰ ਸਨ।

ਇਸ ਮੌਕੇ ਨਵ ਨਿਯੁਕਤ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਉਹ ਆਪਣੇ ਪਿਤਾ ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਗਾਉਣਗੇ।

ਉਨਾਂ ਕਿਹਾ ਕਿ ਵੱਖ-ਵੱਖ ਧਰਮਾਂ ਦਾ ਸਤਿਕਾਰ ਕਰਦਿਆਂ ਉਹ ਸਮਾਜ, ਸੂਬੇ ਅਤੇ ਦੇਸ਼ ’ਚ ਅਮਨ ਸ਼ਾਂਤੀ ਦੀ ਬਹਾਲੀ ਲਈ ਹਰ ਇੱਕ ਨੂੰ ਨਾਲ ਲੈ ਕੇ ਚੱਲਣਗੇ। ਉਨਾਂ ਕਿਹਾ ਕਿ ਸ਼ਾਹੀ ਇਮਾਮ ਸਾਹਿਬ ਦੇ ਦੱਸੇ ਰਸਤੇ ’ਤੇ ਚਲਦਿਆਂ ਉਹ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਲਾਂ ਵੱਲ ਵੀ ਉਚੇਚਾ ਧਿਆਨ ਦੇਣਗੇ।

ਇਸ ਤੋਂ ਪਹਿਲਾਂ ਹੋਏ ਦਸਤਾਰਬੰਦੀ ਸਮਾਗਮ ਦੌਰਾਨ ਚੀਫ ਇਮਾਮ ਮੌਲਾਨਾ ਉਮੇਰ ਇਲਿਆਸੀ ਨੇ ਮੁਹੰਮਦ ਉਸਮਾਨ ਰਹਿਮਾਨੀ ਨੂੰ ਸ਼ਾਹੀ ਇਮਾਮ ਪੰਜਾਬ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਜਿਸ ਤਰਾਂ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਸਾਰੇ ਧਰਮਾਂ, ਸਾਰੇ ਵਰਗਾਂ ਅਤੇ ਸਮੂਚੇ ਭਾਈਚਾਰਿਆਂ ਨਾਲ ਮਿਲ ਕੇ ਇਨਸਾਨੀਅਤ ਦਾ ਪੈਗਾਮ ਵਿਸ਼ਵ ਭਰ ’ਚ ਦਿੱਤਾ ਸੀ ਉਸੇ ਤਰਾਂ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਵੀ ਉਨਾਂ ਦੇ ਦੱਸੇ ਰਸਤੇ ’ਤੇ ਚੱਲ ਕੇ ਦੇਸ਼ ਸਮਾਜ ਅਤੇ ਕੌਮ ਦੀ ਸੇਵਾ ਕਰਨਗੇ।

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਰਦਾਰ ਪਿ੍ਰਤਪਾਲ ਸਿੰਘ ਪ੍ਰਧਾਨ ਨੇ ਸ਼ਾਹੀ ਇਮਾਮ ਨੂੰ ਸਨਮਾਨਿਤ ਕਰਦਿਆਂ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਸ਼ਾਹੀ ਇਮਾਮ ਪਰਿਵਾਰ ਵੱਲੋਂ ਦੇਸ਼ ਦੀ ਆਜ਼ਾਦੀ ਲਈ ਨਿਭਾਈ ਜਿੰਮੇਵਾਰੀ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁਹੰਮਦ ਉਸਮਾਨ ਰਹਿਮਾਨੀ ਉਪਰ ਪਾਈ ਜਿੰਮੇਵਾਰੀ ਦੀ ਸ਼ਲਾਘਾ ਕੀਤੀ।

ਇਸ ਮੌਕੇ ਮੁਫਤੀ ਇਰਤਕਾ ਉਲ ਹਸਨ, ਮੁਫਤੀ ਖਲੀਲ, ਖ਼ਲੀਫ਼ਾ ਸਾਹਿਬ ਸਰਹਿੰਦ, ਮੌਲਾਨਾ ਫਰਹਾਨ, ਪ੍ਰਵੀਨ ਬਜਾਜ, ਮੁਫਤੀ ਸਦਾਮ ਹੁਸੈਨ ਲੁਧਿਆਣਵੀ, ਦਰਸ਼ਨ ਰਤਨ ਰਾਵਨ, ਭਾਵਾਧਸ ਆਗੂ ਵਿਜੇ ਦਾਨਵ, ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕੌਂਸਲਰ ਰਾਕੇਸ਼ ਪਰਾਸ਼ਰ, ਕਾਂਗਰਸ ਸੇਵਾ ਦਲ ਦੇ ਸੁਸ਼ੀਲ ਪਰਾਸ਼ਰ, ਕੌਂਸਲਰ ਸੰਨੀ ਭੱਲਾ, ਕਾਂਗਰਸ ਦੇਹਾਤੀ ਪ੍ਰਧਾਨ ਸੋਨੀ ਗਾਲਿਬ, ਯੂਥ ਕਾਂਗਰਸ ਲੁਧਿਆਣਾ ਦੇ ਇੰਚਾਰਜ ਮੁੰਜਮਿਲ ਅਲੀ ਖਾਨ ਸ਼ੇਰਵਾਨੀ, ਆਪ ਪਾਰਟੀ ਆਤਮ ਨਗਰ ਹਲਕਾ ਇੰਚਾਰਜ ਕੁਲਵੰਤ ਸਿੱਧੂ, ਯੂਥ ਕਾਂਗਰਸ ਪ੍ਰਧਾਨ ਯੋਗੇਸ਼ ਹਾਂਡਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ, ਬਲਜੀਤ ਸਿੰਘ ਬਿੰਦਰਾ, ਅਤੀਕ ਉਰ ਰਹਿਮਾਨ ਲੁਧਿਆਣਵੀਂ, ਪਵਨਦੀਪ ਸਿੰਘ ਮਦਾਨ, ਅਕਾਲੀ ਆਗੂ ਮਾਨ ਸਿੰਘ ਗਰਚਾ, ਮਨਪ੍ਰੀਤ ਸਿੰਘ ਮੰਨਾ, ਐਡਵੋਕੇਟ ਹਰਪ੍ਰੀਤ ਸਿੰਘ ਗਰਚਾ, ਮੁਸਤਕੀਮ ਅਹਿਰਾਰੀ ਅਤੇ ਸਮੇਤ ਕਈ ਆਗੂ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...