Thursday, April 25, 2024

ਵਾਹਿਗੁਰੂ

spot_img
spot_img

ਮੰਗਲਵਾਰ ਹੋਵੇਗਾ ‘ਆਪ’ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ, ਕੇਜਰੀਵਾਲ ਮੋਹਾਲੀ ਵਿਖ਼ੇ ਪੱਤਰਕਾਰ ਸੰਮੇਲਨ ਦੌਰਾਨ ਕਰਨਗੇ ਐਲਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, ਬਿਹਾਰ, 17 ਜਨਵਰੀ, 2022:
‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਪੰਜਾਬ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ਦਾ ਸਮਾਂ ਹੁਣ ਆ ਗਿਆ ਹੈ।

 

ਸ੍ਰੀ ਕੇਜਰੀਵਾਲ 18 ਜਨਵਰੀ ਨੂੰ ਮੋਹਾਲੀ ਵਿਖ਼ੇ ਪੁੱਜਣਗੇ ਜਿੱਥੇ ਦੁਪਹਿਰ 12 ਵਜੇ ਉਨ੍ਹਾਂ ਵੱਲੋਂ ਇਕ ਪੱਤਰਕਾਰ ਸੰਮੇਲਨ ਕਰਕੇ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਸੰਬੰਧੀ ਲੰਬੇ ਸਮੇਂ ਤੋਂ ਚੱਲ ਰਹੇ ‘ਸਸਪੈਂਸ’ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ।

 

ਪਾਰਟੀ ਇਹ ਪਹਿਲਾਂ ਹੀ ਕਹਿੰਦੀ ਆਈ ਹੈ ਕਿ ਇਸ ਵਾਰ ਉਹ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਹੀ ਚੋਣ ਮੈਦਾਨ ਵਿੱਚ ਨਿੱਤਰੇਗੀ ਅਤੇ ਇਹ ਐਲਾਨ ਚੋਣ ਪ੍ਰਕ੍ਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਵ 21 ਜਨਵਰੀ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ।

 

ਬੀਤੇ ਦਿਨੀਂ ਪੰਜਾਬ ਆਏ ਸ੍ਰੀ ਕੇਜਰੀਵਾਲ ਨੇ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ ਦੇ ਨਾਲ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਉਹ ਤਾਂ ਚਾਹੁੰਦੇ ਸਨ ਕਿ ਸ੍ਰੀ ਭਗਵੰਤ ਮਾਨ ਨੂੰ ਹੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਜਾਵੇ ਪਰ ਸ੍ਰੀ ਭਗਵੰਤ ਮਾਨ ਨੇ ਖ਼ੁਦ ਇਹ ਸਲਾਹ ਦਿੱਤੀ ਹੈ ਕਿ ਇਸ ਮਾਮਲੇ ਵਿੱਚ ਆਮ ਲੋਕਾਂ ਦੀ ਸਲਾਹ ਲੈ ਲਈ ਜਾਵੇ ਇਸ ਲਈ ਪਾਰਟੀ ਨੇ ਇਕ ਫ਼ੋਨ ਨੰਬਰ ਜਾਰੀ ਕਰਕੇ ਆਮ ਲੋਕਾਂ ਨੂੰ ਇਸ ਫੋਨ ’ਤੇ ਆਪਣੀ ਰਾਏ ਦਰਜ ਕਰਾਉਣ ਲਈ ਕਿਹਾ ਸੀ।

 

ਵਰਨਣਯੋਗ ਹੈ ਕਿ ਇਹ ਰਾਏ ਲੋਕਾਂ ਵੱਲੋਂ 17 ਜਨਵਰੀ ਸ਼ਾਮ, ਭਾਵ ਸੋਮਵਾਰ ਸ਼ਾਮ 5 ਵਜੇ ਤਕ ਦਰਜ ਕਰਾਉਣ ਲਈ ਸਮਾਂ ਦਿੱਤਾ ਗਿਆ ਸੀ ਜਿਸ ਉਪਰੰਤ ਪਾਰਟੀ ਨੇ ਲੋਕਾਂ ਦੀ ਰਾਏ ਅਨੁਸਾਰ ਉਮੀਦਵਾਰ ਐਲਾਨਣ ਬਾਰੇ ਕਿਹਾ ਸੀ।

Subscribe to YesPunjab Telegram Channel & receive important news updates

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...