Thursday, April 18, 2024

ਵਾਹਿਗੁਰੂ

spot_img
spot_img

ਮੰਚ ਤੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਖਰਾ ਤੇ ਵਿਸ਼ੇਸ਼ ਲਾਭ ਦੇਵੇਗੀ ਆਈ.ਕੇ.ਜੀ ਪੀ.ਟੀ.ਯੂ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 26 ਮਈ, 2022:
ਮੰਚ ਉਪਰ ਸੱਭਿਆਚਾਰਕ ਸਮਾਗਮਾਂ ਵਿਚ ਵੱਖੋ-ਵੱਖ ਕਲਾਵਾਂ ਦਾ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਵਿਸ਼ੇਸ਼ ਲਾਭ ਦੇਵੇਗੀ। ਇਹ ਲਾਭ ਉਹਨਾਂ ਦੀ ਅਕਾਦਮਿਕ ਤਰੱਕੀ ਨਾਲ ਜੁੜੇ ਹੋਵਣਗੇ। ਸ਼ੁਰੂਆਤੀ ਦੌਰ ਵਿਚ ਯੂਨੀਵਰਸਿਟੀ ਇਹ ਲਾਭ ਆਪਣੇ ਮੁਖ ਕੈਂਪਸ ਤੇ ਬਾਕੀ ਕੈਂਪਸ ਦੇ ਵਿਦਿਆਰਥੀਆਂ ਨੂੰ ਦੇਵੇਗੀ।

ਇਸ ਤੋਂ ਇਲਾਵਾ ਯੂਨੀਵਰਸਿਟੀ ਵੱਖੋ-ਵੱਖ ਕਿਉਜ ਪ੍ਰੋਗਰਾਮ ਵਿਚ ਮਾਸਟਰ ਕੁਇਜ ਟੀਮ ਨੂੰ ਪੜ੍ਹਾਈ ਲਈ ਵਿਸ਼ੇਸ਼ ਐਪ ਖਰੀਦਣ ਜਾਂ ਕਿਤਾਬਾਂ ਖਰੀਦਣ ਵਾਸਤੇ ਮਾਲੀ ਮੱਦਦ ਵੀ ਕਰੇਗੀ। ਬਿਹਤਰ ਪੇਟਿੰਗ ਕਰਨ ਵਾਲੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਵਿਖੇ ਵਿਸ਼ੇਸ਼ ਆਰਟ ਗੈਲਰੀ ਸਥਾਪਿਤ ਹੋਣਗੀਆਂ।

ਵਿਦਿਆਰਥੀ ਹਿੱਤ ਲਈ ਇਹ ਉਪਰਾਲੇ ਯੂਨੀਵਰਸਿਟੀ ਦੇ ਉਪ-ਕੁਲਪਤੀ ਰਾਹੁਲ ਭੰਡਾਰੀ, ਆਈ.ਏ.ਐਸ, ਜੋ ਕਿ ਪ੍ਰਮੁੱਖ ਸਕੱਤਰ ਤਕਨੀਕੀ ਸਿਖਿਆ ਪੰਜਾਬ ਵੀ ਹਨ, ਵੱਲੋਂ ਆਈ.ਕੇ.ਜੀ ਪੀ.ਟੀ.ਯੂ ਵਿਚ ਸ਼ੁਰੂ ਕਰਵਾਏ ਗਏ ਹਨ। ਸ਼੍ਰੀ ਰਾਹੁਲ ਭੰਡਾਰੀ, ਆਈ.ਏ.ਐਸ ਵੀਰਵਾਰ ਨੂੰ ਯੂਨੀਵਰਸਿਟੀ ਦੇ ਵਿਸ਼ੇਸ਼ ਸੱਭਿਆਚਾਰਕ ਸਮਾਗਮ ਆਗਾਜ਼ ਵਿਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰ ਰਹੇ ਸਨ।

ਉਹਨਾਂ ਮੰਚ ਤੋਂ ਵਿਦਿਆਰਥੀਆਂ ਦਾ ਮਨੋਬਲ ਵਧਾਉਂਦੇ ਹੋਏ ਕਿਹਾ ਕਿ ਆਪਣੇ ਦੇਸ਼ ਦੇ ਵੱਖੋ-ਵੱਖ ਰਾਜਾਂ ਦੇ ਸੱਭਿਆਚਾਰ, ਖਾਣੇ ਨੂੰ ਨੇੜੇ ਤੋਂ ਦੇਖਣਾ-ਜਾਣਨਾ ਜਿਥੇ ਸੱਭਿਆਚਾਰਕ ਸਾਂਝ ਲਈਂ ਜਰੂਰੀ ਹੈ, ਓਥੇ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਤਾਜਗੀ ਵੀ ਦਿੰਦਾ ਹੈ। ਉਹਨਾਂ ਯੂਨੀਵਰਸਿਟੀ ਡੀਨ ਅਕਾਦਮਿਕ ਦਫਤਰ ਅਤੇ ਫੈਕਲਟੀ ਨੂੰ ਵਿਦਿਆਰਥੀ ਹਿੱਤ ਵਿਚ ਜੋਨ ਵਿਚ ਵੰਡ ਕਰਦੇ ਹੋਏ ਹਰ ਮਹੀਨੇ ਇੱਕ ਵੱਡਾ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਲਈ ਆਖਿਆ। ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਡਿਪਾਰਟਮੈਂਟ ਯੂਥ ਅਫੈਰਸ ਅਤੇ ਸਟੂਡੈਂਟ ਕਾਉਂਸਿਲ ਵੱਲੋਂ ਮਿਲਕੇ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਗਣਪਤੀ ਵੰਦਨਾ ਅਤੇ ਫਿਰ ਪਵਿੱਤਰ ਸ਼ਬਦ ਗਈਆਂ ਨਾਲ ਹੋਈ। ਸਮਾਰੋਹ ਵਿਚ ਕਲਚਰਲ ਪ੍ਰੋਗਰਾਮਾਂ ਨਾਲ ਜੁੜੀ ਨਾਮੀ ਸੰਸਥਾ ਇੰਟੱਚ (ਇੰਟੈਕ) ਦਾ ਵਿਸ਼ੇਸ਼ ਸਹਿਯੋਗ ਰਿਹਾ। ਸਵਾਗਤੀ ਸ਼ਬਦ ਡੀਨ ਅਕਾਦਮਿਕ ਪ੍ਰੋ (ਡਾ) ਵਿਕਾਸ ਚਾਵਲਾ ਵੱਲੋਂ ਰਖੇ ਗਏ, ਜਦੋਂਕਿ ਧੰਨਵਾਦ ਪ੍ਰਸਤਾਵ ਪ੍ਰੋ ਅਵਤਾਰ ਸਿੰਘ ਬੁੱਟਰ ਵੱਲੋਂ ਪੜਿਆ ਗਿਆ। ਮੰਚ ਉਪਰੋਂ ਯੂਨੀਵਰਸਿਟੀ ਦੇ ਮੋਹਾਲੀ ਕੈਂਪਸ ਦੀਆਂ ਵਿਦਿਆਰਥਣਾਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ, ਜਦੋਂਕਿ ਮੁੱਖ ਕੈਂਪਸ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ। ਗੁਜਰਾਤੀ ਨਾਚ ਗਰਬਾ, ਹਿਮਾਚਲੀ ਡਾਂਸ ਨਾਟੀ ਦੀ ਸਫਲ ਪੇਸ਼ਕਾਰੀ ਵੀ ਵਿਦਿਆਰਥੀਆਂ ਵੱਲੋਂ ਕੀਤੀ ਗਈ।

ਮੰਚ ਸੰਚਾਲਨ ਸਹਾਇਕ ਪ੍ਰੋਫੈਸਰ ਡਾ. ਸਰਬਜੀਤ ਸਿੰਘ ਮਾਨ, ਵਿਦਿਆਰਥਣ ਮਾਨਸੀ ਝਾ, ਅਤਮਜੀਵਨਜੋਤ ਕੌਰ, ਰੋਸੈਂਮੀਤ ਕੌਰ, ਵਿਦਿਆਰਥੀ ਹਾਰਦਿਕ ਬਜਾਜ ਵੱਲੋਂ ਮਿਲਕੇ ਕੀਤਾ ਗਿਆ। ਇਸ ਮੌਕੇ ਇੰਟੱਚ (ਇੰਟੈਕ) ਵੱਲੋਂ ਡਾ. ਸੁਖਦੇਵ ਸਿੰਘ ਅਤੇ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਕੰਵਲਜੀਤ ਸਿੰਘ ਵਾਲਿਆ ਵਿਸ਼ੇਸ ਤੌਰ ਤੇ ਮੌਜੂਦ ਰਹੇ।

ਉਹਨਾਂ ਮੰਚ ਤੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਵੀ ਕੀਤੀ। ਸਮਾਗਮ ਮੌਕੇ ਯੂਨੀਵਰਸਿਟੀ ਰਜਿਸਟਰਾਰ ਡਾ. ਐਸ.ਕੇ.ਮਿਸ਼ਰਾ, ਡੀਨ ਯਾਦਵਿੰਦਰ ਸਿੰਘ ਬਰਾੜ, ਪ੍ਰੋ (ਡਾ) ਨੀਲ ਕੰਠ ਗਰੋਵਰ, ਕੰਟਰੋਲਰ ਪ੍ਰੀਖਿਆਵਾਂ ਡਾ. ਪਰਮਜੀਤ ਸਿੰਘ ਅਤੇ ਹੋਰ ਫੈਕਲਟੀ ਮੇਂਬਰ ਤੇ ਅਧਿਕਾਰੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...