Saturday, April 27, 2024

ਵਾਹਿਗੁਰੂ

spot_img
spot_img

ਮੰਤਰੀ ਮੰਡਲ ‘ਚੋਂ ਬਰਖ਼ਾਸਤ ਕਰਕੇ ਰਾਣਾ ਸੋਢੀ ਵਿਰੁੱਧ ਦਰਜ ਹੋਵੇ ਮੁਕੱਦਮਾ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ, 27 ਜੁਲਾਈ, 2021 –
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੰਤਰੀ ਮੰਡਲ ‘ਚੋਂ ਤੁਰੰਤ ਬਰਖ਼ਾਸਤ ਕਰਕੇ ਉਨਾਂ (ਰਾਣਾ ਸੋਢੀ) ਵਿਰੁੱਧ ਮੁੱਕਦਮਾ ਕਾਰਨ ਦੀ ਮੰਗ ਕੀਤੀ ਹੈ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਉਤੇ ਫਿਰੋਜ਼ਪੁਰ ਫਾਜ਼ਿਲਕਾ ਸੜਕ ‘ਤੇ ਪੈਂਦੇ ਪਿੰਡ ਮੋਹਨ ਕੇ ਉਤਾੜ ਵਿਖੇ ਅਕਵਾਇਰ ਹੋਈ ਜ਼ਮੀਨ ਉਤੇ ਦੋ ਵਾਰ ਮੁਆਵਜ਼ਾ ਲੈਣ ਸੰਬੰਧੀ ਦੋਸ਼ ਬੇਹੱਦ ਗੰਭੀਰ ਹਨ, ਆਮ ਆਦਮੀ ਪਾਰਟੀ ਇਹਨਾਂ ਬਾਰੇ ਦਸਤਾਵੇਜ਼ੀ ਸਬੂਤ ਹਾਸਲ ਕਰ ਚੁੱਕੀ ਹੈ, ਜਿਨਾਂ ਦਾ ਛੇਤੀ ਹੀ ਹੋਰ ਵਿਸਥਾਰ ਨਾਲ ਖੁਲਾਸਾ ਕੀਤਾ ਜਾਵੇਗਾ।

ਚੀਮਾ ਨੇ ਕਿਹਾ, ”ਰਾਣਾ ਸੋਢੀ ‘ਤੇ ਦੂਹਰੇ ਮੁਆਵਜ਼ੇ ਬਾਰੇ ਦੋਸ਼ ਸਿਰਫ਼ ਅਸੀਂ (ਆਪ) ਹੀ ਨਹੀਂ, ਸਗੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵੱਡੇ ਆਗੂ ਸੁਨੀਲ ਜਾਖੜ ਵੀ ਲਗਾ ਰਹੇ ਹਨ। ਇਸ ਲਈ ਕਾਂਗਰਸ ਹਾਈਕਮਾਂਡ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਣਾ ਸੋਢੀ ਉਤੇ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।”

ਵਿਰੋਧੀ ਧਿਰ ਦੇ ਨੇਤਾ ਨੇ ਨਾਲ ਹੀ ਕਿਹਾ, ”ਜੇਕਰ ਅਹੁਦੇ ਦਾ ਦੁਰਉਪਯੋਗ ਕਰਕੇ ਸਰਕਾਰੀ ਖਜ਼ਾਨੇ ਨਾਲ ਠੱਗੀ ਮਾਰਨ ਵਾਲੇ ਮੰਤਰੀ ਉਤੇ ਕਾਂਗਰਸ ਅਤੇ ਕੈਪਟਨ ਕੋਈ ਕਾਰਵਾਈ ਨਹੀਂ ਕਰਦੇ ਤਾਂ ਇੱਕ ਦਫ਼ਾ ਹੋਰ ਸਾਬਤ ਹੋ ਜਾਵੇਗਾ ਕਿ ਸੂਬੇ ‘ਚ ਚੱਲ ਰਹੇ ਮਾਫ਼ੀਆ ਰਾਜ ਦਾ ਅਸਲੀ ਸਰਗਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈ ਅਤੇ ਹਿੱਸਾਪੱਤੀ ਉਪਰ ਕਾਂਗਰਸ ਹਾਈਕਮਾਂਡ ਤੱਕ ਜਾਂਦੀ ਹੈ।”

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਖੜ ਵੱਲੋਂ ਕਾਂਗਰਸ ਸੁਪਰੀਮੋਂ ਸੋਨੀਆਂ ਗਾਂਧੀ ਨੂੰ ਰਾਣਾ ਸੋਢੀ ਖ਼ਿਲਾਫ਼ ਕੀਤੀ ਸ਼ਿਕਾਇਤ ‘ਚ ਨਾ ਕੇਵਲ ਸੋਢੀ ਨੂੰ ਲੈਂਡ ਮਾਫ਼ੀਆ ਸਾਬਤ ਕੀਤਾ ਗਿਆ ਹੈ, ਸਗੋਂ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਲਾਏ ਜਾਂਦੇ ਉਨਾਂ ਦੋਸ਼ਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਕਾਂਗਰਸ ਅਤੇ ਬਾਦਲ ਐਂਡ ਪਾਰਟੀ ਆਪਸ ‘ਚ ਪੂਰੀ ਤਰਾਂ ਰਲ਼ੇ ਹੋਏ ਹਨ।

ਇਸੇ ਕਰਕੇ ਰਾਣਾ ਸੋਢੀ ਨੇ ਬਾਦਲਾਂ ਦੇ ਰਾਜ ‘ਚ ਸ਼ਰਾਬ ਫੈਕਟਰੀਆਂ ਦੇ ਲਾਇਸੰਸ ਲਏ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਇੱਕ ਪਾਸੇ ਪੰਜਾਬ ਦੇ ਕਿਸਾਨ ਆਪਣੀਆਂ ਅਕਵਾਇਰ ਹੋਈਆਂ ਜ਼ਮੀਨਾਂ ਦੇ ਢੁਕਵੇਂ ਮੁਆਵਜ਼ੇ ਲਈ ਸੜਕਾਂ ਤੋਂ ਲੈ ਕੇ ਮੋਤੀ ਮਹੱਲ ਪਟਿਆਲਾ ਤੱਕ ਪੱਕੇ ਧਰਨੇ ਮਾਰਨ ਲਈ ਮਜ਼ਬੂਰ ਹਨ, ਦੂਜੇ ਪਾਸੇ ਕਾਂਗਰਸ ਦੇ ਮੰਤਰੀ ਆਪਣੀਆਂ ਅਕਵਾਇਰ ਜ਼ਮੀਨ ਦਾ ਦੋ ਵਾਰ ਮੁਆਵਜ਼ਾ ਲੈ ਕੇ ਤੀਸਰੀ ਵਾਰ ਵੀ ਲੈਣ ਦੀ ਫ਼ਿਰਾਕ ਵਿੱਚ ਹਨ, ਜੋ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...