Friday, April 19, 2024

ਵਾਹਿਗੁਰੂ

spot_img
spot_img

ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2022:
ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਇਸ ਨਵੀਨਤਮ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ ਵਜੋਂ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਣੀ ਦੀ ਘੱਟ ਖਪਤ ਅਤੇ ਘੱਟ ਖਰਚੇ ਵਾਲੀ ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਇਸ ਕਦਮ ਨਾਲ ਕੱਦੂ ਕਰਨ ਦੀ ਵਿਧੀ ਰਾਹੀਂ ਝੋਨਾ ਲਾਉਣ ਦੇ ਮੁਕਾਬਲੇ ਫਸਲੀ ਚੱਕਰ ਦੌਰਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਬੀਜੇ ਝੋਨੇ ਵਿਚ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਝੋਨੇ ਲਾਉਣ ਦੇ ਰਵਾਇਤੀ ਢੰਗ ਨਾਲ ਧਰਤੀ ਹੇਠਲੇ ਪਾਣੀ ਵਿਚ ਚਿੰਤਾਜਨਕ ਗਿਰਾਵਟ ਨੂੰ ਰੋਕਣ ਲਈ ਤੁਰੰਤ ਉਪਰਾਲਿਆਂ ਦੀ ਲੋੜ ਹੈ। ਇਸ ਵੇਲੇ ਜ਼ਮੀਨਦੋਜ਼ ਪਾਣੀ ਦੀ 86 ਸੈਂਟੀਮੀਟਰ ਪ੍ਰਤੀ ਸਾਲ ਦੀ ਦਰ ਨਾਲ ਆ ਰਹੀ ਗਿਰਾਵਟ ਕਾਰਨ ਆਉਣ ਵਾਲੇ 15-20 ਸਾਲਾਂ ਵਿਚ ਸੂਬੇ ਕੋਲ ਧਰਤੀ ਹੇਠਲਾ ਪਾਣੀ ਨਹੀਂ ਰਹੇਗਾ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਹ ਫੈਸਲਾ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਲਈ ਉਤਸ਼ਾਹਤ ਕਰੇਗਾ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ। ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖੇਤ ਮਜ਼ਦੂਰਾਂ ਉਤੇ ਨਿਰਭਰਤਾ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ 5-10 ਫੀਸਦੀ ਵਾਧਾ ਹੋਵੇਗਾ।

ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਝੋਨਾ ਲਾਉਣ ਨੂੰ ਉਤਸ਼ਾਹਤ ਕਰਨ ਲਈ ਮੰਤਰੀ ਮੰਡਲ ਨੇ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ ਜਿਸ ਲਈ ਮੰਡੀ ਬੋਰਡ ਕੋਲ ਅਨਾਜ ਖਰੀਦ ਪੋਰਟਲ ਉਤੇ ਪਹਿਲਾਂ ਹੀ ਡਾਟਾ ਮੌਜੂਦ ਹੈ ਜਿਸ ਨਾਲ ਉਨ੍ਹਾਂ ਦੇ ਆਧਾਰ ਕਾਰਡ ਦੇ ਨੰਬਰ, ਮੋਬਾਈਲ ਨੰਬਰ ਅਤੇ ਬੈਂਕ ਖਾਤਿਆਂ ਦੇ ਵੇਰਵੇ ਵੀ ਜੁੜੇ ਹੋਏ ਹਨ।

ਇਸੇ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਸਹਿਮਤੀ ਪੋਰਟਲ ਉਤੇ ਰਜਿਸਟਰ ਕਰਨਗੇ ਅਤੇ ਪੋਰਟਲ ਮੰਡੀ ਬੋਰਡ ਦੀ ਸਾਫਟਵੇਅਰ ਮਾਹਿਰਾਂ ਦੀ ਟੀਮ ਵੱਲੋਂ ਵਿਕਸਤ ਕੀਤਾ ਜਾਵੇਗਾ। ਅਨਾਜ ਪੋਰਟਲ ਉਤੇ ਮੌਜੂਦ ਵੇਰਵਿਆਂ ਨੂੰ ਇਨ੍ਹਾਂ ਸਾਫਟਵੇਅਰ ਮਾਹਿਰਾਂ ਵੱਲੋਂ ਵਰਤਿਆ ਜਾਵੇਗਾ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਜ਼ਮੀਨੀ ਪੱਧਰ ਉਤੇ ਤਸਦੀਕ ਸਬੰਧਤ ਅਧਿਕਾਰੀ/ਕਰਮਚਾਰੀਆਂ ਵੱਲੋਂ ਕੀਤੀ ਜਾਵੇਗੀ।

ਇਸ ਵੇਲੇ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਤਕਰੀਬਨ 4000 ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਤਸਦੀਕ ਕਰਨ ਦੀ ਲਾਈ ਜਾਵੇਗੀ। ਜਿਨ੍ਹਾਂ ਇਲਾਕਿਆਂ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਰਾਹੀਂ ਝੋਨਾ ਬੀਜਿਆ ਜਾਵੇਗਾ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਥੋਂ ਦਾ ਦੋ ਵਾਰ ਦੌਰਾ ਕਰਨਾ ਹੋਵੇਗਾ। ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰ ਇਸ ਕੰਮ ਦੀ ਮੁਕੰਮਲ ਤੌਰ ਉਤੇ ਨਿਗਰਾਨੀ ਕਰਨਗੇ।

ਅੰਕੜਿਆਂ ਮੁਤਾਬਕ ਬੀਤੇ ਸਾਲ ਕਿਸਾਨਾਂ ਨੇ 15 ਲੱਖ ਏਕੜ ਰਕਬਾ ਸਿੱਧੀ ਬਿਜਾਈ ਹੇਠ ਲਿਆਂਦਾ ਸੀ ਅਤੇ ਮੌਜੂਦਾ ਸੰਦਾਂ ਦੀ ਮੌਜੂਦਗੀ ਨਾਲ ਇਸ ਵਿਧੀ ਰਾਹੀਂ 30 ਲੱਖ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...