Friday, March 29, 2024

ਵਾਹਿਗੁਰੂ

spot_img
spot_img

ਮੱਝਾਂ ਦੇ ਨਸਲ ਸੁਧਾਰ ਲਈ ਮਿਲਕਫੈਡ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ‘ਤੇ ਮੁਹੱਈਆ ਹੋਵੇਗਾ ਮਿਆਰੀ ਸੀਮਨ: ਸੁਖਜਿੰਦਰ ਰੰਧਾਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਅਪਰੈਲ, 2021:
ਸੂਬੇ ਵਿਚ ਮੱਝਾਂ ਦੇ ਨਸਲ ਸੁਧਾਰ ਵਿਚ ਆਈ ਖੜ੍ਹੋਤ ਨੂੰ ਤੋੜਨ ਲਈ ਮਿਲਕਫੈੱਡ ਵੱਲੋਂ ਸੂਬੇ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ਵਿਚ ਮਿਆਰੀ ਸੀਮਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੁੱਧ ਉਤਪਾਦਨ ਵਿੱਚ ਮੋਹਰੀ ਸੂਬਾ ਹੈ। ਇੱਥੋਂ ਦੀਆਂ ਮੁੱਰਾ ਅਤੇ ਨੀਲੀ ਰਾਵੀ ਨਸਲ ਦੀਆਂ ਮੱਝਾਂ ਦੁੱਧ ਦੇਣ ਦੀ ਸਮਰੱਥਾ ਕਰਕੇ ਦੁਨੀਆ ਭਰ ਵਿੱਚ ਜਾਣੀਆਂ ਜਾਂਦੀਆਂ ਹਨ।

ਮੁਲਕ ਦੇ ਦੂਜੇ ਸੂਬਿਆਂ ਨੂੰ ਵੀ ਪੰਜਾਬ ਵਧੀਆ ਨਸਲ ਦੀਆਂ ਮੱਝਾਂ ਮੁਹੱਈਆ ਕਰਦਾ ਆ ਰਿਹਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਉੱਚ ਕੋਟੀ ਦੇ ਪਰਖੇ ਝੋਟਿਆਂ ਦਾ ਸੀਮਨ ਉਪਲਬਧ ਨਾ ਹੋਣ ਕਰਕੇ ਮੱਝਾਂ ਦੇ ਨਸਲ ਸੁਧਾਰ ਦੇ ਖੇਤਰ ਵਿੱਚ ਬਹੁਤੀ ਤਰੱਕੀ ਨਹੀਂ ਹੋਈ।

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸੇ ਖੜ੍ਹੋਤ ਨੂੰ ਤੋੜਨ ਵਾਸਤੇ ਮਿਲਕਫੈਡ ਨੇ 6500 ਲੀਟਰ ਪ੍ਰਤੀ ਸੂਆ ਤੋਂ ਵੱਧ ਤੋਂ ਦੁੱਧ ਦੇਣ ਵਾਲੀਆਂ ਮੱਝਾਂ ਤੋਂ ਪੈਦਾ ਕੀਤੇ ਝੋਟਿਆਂ ਦਾ ਸੀਮਨ ਮਿਲਕਫੈਡ ਦੇ ਸਾਰੇ ਬਨਾਉਟੀ ਗਰਭਦਾਨ ਕੇਂਦਰਾਂ ਉੱਤੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਨਸਲ ਸੁਧਾਰ ਹੀ ਡੇਅਰੀ ਸਫਲਤਾ ਦਾ ਆਧਾਰ ਹੈ। ਘਟੀਆ ਨਸਲ ਦੇ ਪਸੂ ਰੱਖ ਕੇ ਕਿਸੇ ਵੀ ਹਾਲਤ ਵਿੱਚ ਡੇਅਰੀ ਧੰਦੇ ਨੂੰ ਲਾਹੇਵੰਦ ਧੰਦਾ ਨਹੀਂ ਬਣਾਇਆ ਜਾ ਸਕਦਾ। ਮੱਝ ਪੰਜਾਬ ਦਾ ਆਪਣਾ ਪਸ਼ੂ ਹੈ, ਇਥੋਂ ਦਾ ਵਾਤਾਵਰਣ ਮੱਝਾਂ ਲਈ ਅਨੁਕੂਲ ਹੈ। ਇਸੇ ਲਈ ਮਿਲਕਫੈਡ ਨੇ ਤਹੱਈਆ ਕੀਤਾ ਹੈ ਕਿ ਉਹ ਮੱਝਾਂ ਦੀ ਵਧੀਆ ਨਸਲ ਪੈਦਾ ਕਰਨ ਲਈ ਹਰ ਸੰਭਵ ਯਤਨ ਕਰੇਗਾ।

ਮਿਲਕਫੈੱਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਵੱਲੋਂ ਦੁਧਾਰੂ ਪਸ਼ੂਆਂ ਦੀ ਹਰ ਨਸਲ, ਉਮਰ ਅਤੇ ਦੁੱਧ ਦੇਣ ਦੀ ਸਮਰੱਥਾ ਦੇ ਅਨੁਸਾਰ ਉੱਤਮ ਕੁਆਲਿਟੀ ਦੀ ਵੇਰਕਾ ਪਸ਼ੂ ਖੁਰਾਕ ਦੀਆਂ ਵੱਖ-ਵੱਖ ਕਿਸਮਾਂ ਦੁੱਧ ਸਭਾਵਾਂ ਅਤੇ ਖੁੱਲ੍ਹੀ ਮੰਡੀ ਵਿੱਚ ਉਪਲੱਬਧ ਕਰਵਾਈਆਂ ਗਈਆਂ ਹਨ। ਵੇਰਕਾ ਦੀ ਪਸ਼ੂ ਖੁਰਾਕ ਪਾਉਣ ਨਾਲ ਦੁਧਾਰੂ ਪਸ਼ੂ ਜਲਦੀ ਜਵਾਨ ਹੋ ਕੇ ਦੁੱਧ ਦੇਣ ਲਗਦਾ ਹੈ ਅਤੇ ਦੋ ਸੂਇਆਂ ਵਿੱਚ ਅੰਤਰ ਵੀ ਘਟਦਾ ਹੈ।

ਹਰ ਤਰ੍ਹਾਂ ਦੀਆਂ ਲੋੜੀਂਦੀਆਂ ਧਾਤਾਂ ਅਤੇ ਵਿਟਾਮਿਨ ਯੁਕਤ ਵੇਰਕਾ ਪਸ਼ੂ ਖੁਰਾਕ ਦੇਣ ਨਾਲ ਪਸ਼ੂ ਲੰਮਾ ਸਮਾਂ ਦੁੱਧ ਦਿੰਦਾ ਹੈ। ਲਾਗਤ ਖਰਚੇ ਘਟਾਉਣ ਅਤੇ ਵਧੇਰੇ ਦੁੱਧ ਪੈਦਾ ਕਰਨ ਅਤੇ ਪਸ਼ੂ ਤੋਂ ਹਰ ਸਾਲ ਇੱਕ ਬੱਚਾ ਲੈਣ ਲਈ ਦੁੱਧ ਉਤਪਾਦਕਾਂ ਨੂੰ ਵੇਰਕਾ ਪਸ਼ੂ ਖੁਰਾਕ ਵਰਤਣ ਦੀ ਸਲਾਹ ਦਿੰਦਿਆਂ ਉਹਨਾ ਕਿਹਾ ਕਿ ਵੇਰਕਾ ਦੀ ‘ਬਫ ਸਪੈਸ਼ਲ’ ਪਸ਼ੂ ਖੁਰਾਕ ਮੱਝਾਂ ਦੇ ਡੇਅਰੀ ਫਾਰਮਰਾਂ ਵਲੋਂ ਸਲਾਹੀ ਜਾ ਰਹੀ ਹੈ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...