Wednesday, April 24, 2024

ਵਾਹਿਗੁਰੂ

spot_img
spot_img

ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ: ਵੱਖ ਵੱਖ ਪਾਰਟੀਆਂ ਲਈ ਵੱਖ਼ੋ ਵੱਖ਼ ਕੋਰੋਨਾ ਨਿਰਦੇਸ਼ ਕਿਉਂ?

- Advertisement -

ਚੰਡੀਗੜ, 14 ਜੁਲਾਈ, 2020 –

ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕੋਰੋਨਾ ਦਿਸ਼ਾ ਨਿਰਦੇਸ਼ਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਸੂਬੇ ਵਿਚ ਵੱਖ ਵੱਖ ਰਾਜਸੀ ਪਾਰਟੀਆਂ ਨੂੰ ਲੈ ਕੇ ਦੋਹਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਹਨ ਤੇ ਦੋ ਕਾਨੂੰਨ ਕਿਉਂ ਲਾਗੂ ਕੀਤੇ ਜਾ ਰਹੇ ਹਨ ?

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਰੋਮਾਣਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਦਿਸ਼ਾ ਨਿਰਦੇਸ਼ਾਂ ਦੀ ਆੜ ਵਿਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅਕਾਲੀ ਦਲ ਦੇ ਮਾਮਲੇ ਵਿਚ ਵੱਖਰੇ ਮਾਪਦੰਡ ਅਪਣਾਏ ਜਾ ਰਹੇ ਹਨ ਤੇ ਕਾਂਗਰਸ ਤੇ ਉਸਦੀਆਂ ਸਹਿਯੋਗੀ ਆਪ ਤੇ ਹੋਰ ਪਾਰਟੀਆਂ ਦੇ ਮਾਮਲੇ ਵਿਚ ਵੱਖਰੇ ਮਾਪਦੰਡ ਅਪਣਾਏ ਜਾ ਰਹੇ ਹਨ।

ਵੱਖ ਵੱਖ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸ੍ਰੀ ਰੋਮਾਣਾ ਨੇ ਦੱਸਿਆ ਕਿ ਕੱਲ ਫਰੀਦਕੋਟ ਵਿਚ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਦੇ ਅਹੁਦਾ ਸੰਭਾਲਣ ਦਾ ਸਮਾਗਮ ਰੱਖਿਆ ਗਿਆ ਜਿਸ ਵਿਚ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਵੀ ਸ਼ਾਮਲ ਹੋਏ। ਇਥੇ ਕੋਰੋਨਾ ਨਿਰਦੇਸ਼ਾਂ ਦੀਆਂ ਜੰਮਕੇ ਧੱਜੀਆਂ ਉਡਾਈਆਂ ਗਈਆਂ ਪਰ ਇਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਗਿੱਦੜਬਾਹਾ ਹਲਕੇ ਵਿਚ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੱਲੋਂ ਪ੍ਰੋਗਰਾਮ ਕੀਤੇ ਗਏ ਤੇ ਨਿਯਮਾ ਦੀਆਂ ਜੰਮ ਕੇ ਧੱਜੀਆਂ ਉਡੀਆਂ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਸ੍ਰੀ ਰੋਮਾਣਾ ਨੇ ਦੱਸਿਆ ਕਿ ਕਾਂਗਰਸ ਦੀਆਂ ਸਹਿਯੋਗ ਪਾਰਟੀਆਂ ਆਮ ਆਦਮੀ ਪਾਰਟੀ ਤੇ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਸੂਬੇ ਭਰ ਵਿਚ ਪ੍ਰੋਗਰਾਮ ਕੀਤੇ ਜਾ ਰਹੇ ਹਨ ਪਰ ਕਿਸੇ ਵੀ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ ਪਰ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਤੇ ਨਜਾਇਜ਼ ਫੀਸਾਂ ਤੇ ਹੋਰ ਮਾਮਲਿਆਂ ‘ਤੇ ਰੋਸ ਪ੍ਰਦਰਸ਼ਨ ਕੀਤਾ ਤਾਂ ਅਕਾਲੀ ਆਗੂਆਂ ‘ਤੇ ਕੇਸ ਦਰਜ ਕਰ ਦਿੱਤੇ ਗਏ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾ ਕਦੇ ਕੇਸਾਂ ਤੋਂ ਪਹਿਲਾਂ ਡਰਿਆ ਹੈ ਤੇ ਨਾ ਹੁਣ ਡਰੇਗਾ । ਉਹਨਾਂ ਕਿਹਾ ਕਿ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ ਪੂਰੀ ਤਨਦੇਹੀ ਨਾਲ ਨਿਭਾਵਾਂਗੇ।

ਉਹਨਾਂ ਕਿਹਾ ਕਿ ਸੂਬੇ ਵਿਚ ਜਿਥੇ ਕਿਤੇ ਵੀ ਕਿਸੇ ਨੌਜਵਾਨ, ਵਿਦਿਆਰਥੀ, ਕਿਸਾਨ, ਗਰੀਬ, ਮਜ਼ਦੂਰ ਜਾਂ ਕਿਸੇ ਵੀ ਵਰਗ ਨਾਲ ਧੱਕੇਸ਼ਾਹੀ ਹੋਈ ਤਾਂ ਯੂਥ ਅਕਾਲੀ ਦਲ ਸਭ ਤੋਂ ਪਹਿਲਾਂ ਲੋੜਵੰਦਾਂ ਕੋਲ ਪਹੁੰਚੇਗਾ ਤੇ ਉਹਨਾਂ ਨਾਲ ਕਿਸੇ ਵੀ ਬੇਇਨਸਾਫੀ ਵਿਰੁੱਧ ਆਵਾਜ਼ ਬੁਲੰਦ ਕਰੇਗਾ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਕਰੋਨਾ ਨਿਯਮਾਂ ਦੀ ਆੜ ਵਿਚ ਵਿਰੋਧੀ ਧਿਰ ਅਤੇ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਤਾਂ ਉਹ ਭੁੱਲ ਜਾਵੇ।

ਸ੍ਰੀ ਰੋਮਾਣਾ ਨੇ ਕਿਹਾ ਕਿ ਅਸੀਂ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਦੀ ਆਵਾਜ਼ ਬੁਲੰਦ ਕਰਾਂਗੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਸਪਸ਼ਟ ਹਦਾਇਤਾਂ ਹਨ ਕਿ ਕੋਰੋਨਾ ਮਾਮਲੇ ਵਿਚ ਕੇਂਦਰ ਤੇ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਪਰ ਅਜਿਹਾ ਕਰਦਿਆਂ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਨਾਲ ਵੀ ਕੋਈ ਜ਼ੁਲਮ, ਧੱਕੇਸ਼ਾਹੀ ਜਾਂ ਬੇਇਨਸਾਫੀ ਨਾ ਹੋਵੇ।

ਸ੍ਰੀ ਰੋਮਾਣਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਸੂਬੇ ਵਿਚ ਵੱਖ ਵੱਖ ਰਾਜਸੀ ਪਾਰਟੀ ਦੇ ਮਾਮਲੇ ਵਿਚ ਦੋ ਕਾਨੂੰਨ ਕਿਉਂ ਹਨ ? ਤੇ ਉਹਨਾਂ ਨਾਲ ਹੀ ਸਰਕਾਰ ਨੂੰ ਸਲਾਹ ਦਿੱਤੀ ਕਿ ਅਜਿਹੀ ਧੱਕੇਸ਼ਾਹੀ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਧੱਕੇਸ਼ਾਹੀ ਨਾਲ ਉਹ ਲੋਕ ਮਸਲੇ ਉਠਾਉਣ ਦੇ ਯਤਨਾਂ ਨੂੰ ਕੁਚਲ ਨਹੀਂ ਸਕਦੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...