Thursday, March 28, 2024

ਵਾਹਿਗੁਰੂ

spot_img
spot_img

ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਗ੍ਰਿਫ਼ਤਾਰ – ਸਰਕਾਰੀ ਮੁਲਾਜ਼ਮ ਔਰਤ ਨਾਲ ਜਬਰ ਜਨਾਹ, ਬਲੈਕਮੇਲਿੰਗ ਕਰਕੇ ਲੱਖਾਂ ਬਟੋਰਨ ਦੇ ਦੋਸ਼

- Advertisement -

ਯੈੱਸ ਪੰਜਾਬ
ਮੋਗਾ, 17 ਜੁਲਾਈ, 2020:

ਜ਼ਿਲ੍ਹਾ ਯੂਥ ਕਾਂਗਰਸ ਮੋਗਾ ਦੇ ਪ੍ਰਧਾਨ ਵਰੁਣ ਜੋਸ਼ੀ ਨੂੰ ਇਕ ਸਰਕਾਰੀ ਮੁਲਾਜ਼ਮ ਨਾਲ ਜਬਰ ਜਨਾਹ ਕਰਨ ਅਤੇ ਉਸਨੂੰ ਬਲੈਕਮੇਲ ਕਰਦੇ ਹੋਏ ਲੱਖਾਂ ਰੁਪਏ ਬਟੋਰ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਪਾਰਟੀ ਵਿਚ ਅਸਰ ਰਸੂਖ਼ ਰੱਖਦੇ ਯੂਥ ਕਾਂਗਰਸ ਪ੍ਰਧਾਨ ਦੀ ਗ੍ਰਿਫ਼ਤਾਰੀ ਉਸਦੇ ਸਿਆਸੀ ਦਬ ਦਬਾਅ ਅਤੇ ਵੱਡੇ ਕਾਂਗਰਸ ਆਗੂਆਂ ਦੀ ਸਰਪ੍ਰਸਤੀ ਦੇ ਚੱਲਦਿਆਂ ਡੇਢ ਮਹੀਨੇ ਬਾਅਦ ਹੀ ਸੰਭਵ ਹੋਈ ਹੈ।

ਮਾਮਲਾ ਭਖ਼ ਜਾਣ ਪਿੱਛੋਂ ਯੂਥ ਕਾਂਗਰਸ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤੇ ਗਏ ਜੋਸ਼ੀ ਨੂੰ ਸ਼ੁੱਕਰਵਾਰ ਨੂੰ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇਗ੍ਰਿਫ਼ਤਾਰ ਕੀਤਾ ਸੀ ਅਤੇ ਸਨਿਚਰਵਾਰ ਨੂੰ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਮੰਗੇ ਜਾਣ ਦੀ ਸੰਭਾਵਨਾ ਹੈ।

ਉਸ ’ਤੇ ਇਕ ਵਿਆਹੁਤਾ ਸਰਕਾਰੀ ਮਹਿਲਾ ਮੁਲਾਜ਼ਮ ਨੇ ਦੋਸ਼ ਲਗਾਏ ਸਨ ਕਿ ਜੋਸ਼ੀ ਨੇ ਨਾ ਕੇਵਲ ਉਸ ਨਾਲ ਜਬਰ ਜਨਾਹ ਕੀਤਾ ਸੀ ਸਗੋਂ ਉਸ ਦੀਆਂ ਤਸਵੀਰਾਂ ਅਤੇ ਵੀਡੀਓ ਨੈੱਟ ਉੱਤੇ ਪਾਉਣ ਦੀ ਧਮਕੀ ਦੇ ਕੇ ਲੱਖਾਂ ਰੁਪਏ ਬਟੋਰ ਲਏ ਸਨ।

ਇਸ ਸੰਬੰਧ ਵਿਚ ਮਹਿਲਾ ਦੀ ਸ਼ਿਕਾਇਤ ’ਤੇ ਜੋਸ਼ੀ ਖਿਲਾਫ਼ 2 ਜੂਨ ਨੂੰ ਥਾਣਾ ਨਿਹਾਲ ਸਿੰਘ ਵਾਲਾ ਵਿਚ ਕੇਸ ਦਰਜ ਕੀਤਾ ਗਿਆ ਸੀ ਪਰ ਸਿਆਸੀ ਦਬਾਅ ਦੇ ਚੱਲਦਿਆਂ ਉਸਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਸੀ। ਪਤਾ ਲੱਗਾ ਹੈ ਕਿ ਇਸ ਮਾਮਲੇ ਵਿਚ 600 ਦੇ ਕਰੀਬ ਵੱਟਸਐਪ ਸੁਨੇਹੇ, ਤਸਵੀਰਾਂ ਅਤੇ ਵੀਡੀਓ ਆਦਿ ਰਿਕਾਰਡ ’ਤੇ ਲਿਆਂਦੇ ਜਾ ਰਹੇ ਹਨ।

ਇਸੇ ਦੌਰਾਨ ਜੋਸ਼ੀ ਨੇ ਸਿਆਸੀ ਦਬਾਅ ਤੋਂ ਇਲਾਵਾ ਕਾਨੂੰਨੀ ਚਾਰਾਜੋਈ ਵੀ ਕੀਤੀ ਅਤੇ ਉਹ ਆਪਣੀ ਜ਼ਮਾਨਤ ਲਈ ਹਾਈਕੋਰਟ ਵੀ ਪੁੱਜਾ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 13 ਜੁਲਾਈ ਨੂੰ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਪੁਲਿਸ ’ਤੇ ਵੀ ਜੋਸ਼ੀ ਨੂੰ ਗ੍ਰਿਫ਼ਤਾਰ ਕਰਨ ਦਾ ਦਬਾਅ ਬਣ ਗਿਆ ਜਿਸ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਹਾਈ ਕੋਰਟ ਦੇ ਆਦੇਸ਼ ਅਨੁਸਾਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਧਾਰਾ 164 ਸੀ.ਆਰ.ਪੀ.ਸ. ਤਹਿਤ ਬਿਆਨ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੀ ਅਦਾਲਤ ਵਿਚ ਦਰਜ ਕਰਵਾਏ ਹਨ।


ਇਸ ਨੂੰ ਵੀ ਪੜ੍ਹੋ:  
ਪੰਜਾਬ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ


ਇਸ ਨੂੰ ਵੀ ਪੜ੍ਹੋ:
ਕੌਮਾਂਤਰੀ ਸ਼ੂਟਰ ਤੇ ਪੁਲਿਸ ਅਧਿਕਾਰੀ ਅਵਨੀਤ ਸਿੱਧੂ ਨੇ ਸਾਧਿਆ ਸਿੱਧੂ ਮੂਸੇਵਾਲਾ ’ਤੇ ਨਿਸ਼ਾਨਾ


ਇਸ ਨੂੰ ਵੀ ਪੜ੍ਹੋ:
ਬੈਂਕ ਨਾਲ 77 ਕਰੋੜ ਦੀ ਧੋਖ਼ਾਧੜੀ ‘ਤੇ ਸੀ.ਬੀ.ਆਈ. ਦਾ ਐਕਸ਼ਨ – ਅਕਾਲੀ ਆਗੂ ਅਤੇ ਪਰਿਵਾਰਕ ਮੈਂਬਰਾਂ ਸਣੇ 15 ’ਤੇ ਕੇਸ ਦਰਜ


ਇਸ ਨੂੰ ਵੀ ਪੜ੍ਹੋ:
ਝੂਠੀਆਂ ਕੋਰੋਨਾ ਰਿਪੋਰਟਾਂ ਮਾਮਲੇ ’ਚ ਤੁਲੀ ਲੈਬ ਤੇ ਹਸਪਤਾਲ ਮਾਲਕਾਂ-ਡਾਕਟਰਾਂ ਨੂੰ ਨਹੀਂ ਮਿਲੀਆਂ ਜ਼ਮਾਨਤਾਂ, ਗ੍ਰਿਫ਼ਤਾਰੀ ਲਈ ਰਾਹ ਖੁਲ੍ਹਾ



ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...