Saturday, April 27, 2024

ਵਾਹਿਗੁਰੂ

spot_img
spot_img

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਲੋਕ ਸੇਵਾ ਬਦਲੇ ਪੁਲਿਸ ਵੱਲੋਂ ਕੀਤੀ ਪੁੱਛ ਗਿੱਛ ਅੱਤ ਨੀਵੇਂ ਪੱਧਰ ਦੀ ਰਾਜਨੀਤੀ: ਜਾਖੜ

- Advertisement -

ਯੈੱਸ ਪੰਜਾਬ
ਚੰਡੀਗੜ, 15 ਮਈ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਰੋਨਾ ਦੇ ਕਹਿਰ ਤੋਂ ਦੇਸ਼ ਦੇ ਅਵਾਮ ਨੂੰ ਬਚਾਉਣ ਵਿਚ ਪੂਰੀ ਤਰਾਂ ਅਸਫਲ ਸਿੱਧ ਹੋਈ ਭਾਜਪਾ ਸਰਕਾਰ ਇਸ ਮੁਸਕਿਲ ਦੌਰ ਵਿਚ ਜਨ ਸੇਵਾ ਵਿਚ ਲੱਗੇ ਲੋਕਾਂ ਨੂੰ ਪੁਲਿਸ ਦਬਾਅ ਰਾਹੀਂ ਤੰਗ ਪ੍ਰੇਸ਼ਾਨ ਕਰਕੇ ਅੱਤ ਨੀਵੇਂ ਦਰਜੇ ਦੀ ਰਾਜਨੀਤੀ ਤੇ ਉਤਰ ਆਈ ਹੈ।

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਬੀਵੀ ਸ੍ਰੀਨਿਵਾਸ ਤੋਂ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਰੋਨਾ ਦੇ ਇਸ ਸੰਕਟ ਵਿਚ ਜਿੱਥੇ ਦੇਸ਼ ਦਾ ਅਵਾਮ ਵੱਡੀ ਮੈਡੀਕਲ ਐਮਰਜੈਂਸੀ ਦਾ ਸਾਹਮਣਾ ਕਰ ਰਿਹਾ ਹੈ ਉਥੇ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਲੋਕਤੰਤਰ ਅਤੇ ਇਸ ਦੇਸ਼ ਦੀਆਂ ਸਰਬਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਦੀਆਂ ਉਚ ਰਵਾਇਤਾਂ ਨੂੰ ਵੀ ਖੇਰੂ ਖੇਰੂ ਕਰਨ ਤੇ ਲੱਗੀ ਹੋਈ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਿਸ ਤਰਾਂ ਗੰਗਾ ਨਦੀ ਵਿਚ ਅਤੇ ਇਸਤੇ ਕਿਨਾਰਿਆਂ ਤੋਂ ਹਜਾਰਾਂ ਮਨੁੱਖੀ ਦੇਹਾਂ ਮਿਲ ਰਹੀਆਂ ਹਨ ਇਸ ਨੇ ਸ੍ਰੀ ਮੋਦੀ ਅਤੇ ਸ੍ਰੀ ਯੋਗੀ ਦੀ ਜੋੜੀ ਦੇ ਕੋਵਿਡ ਪ੍ਰਬੰਧਨ ਦਾ ਕੱਚਾ ਚਿੱਠਾ ਖੋਲ ਕੇ ਰੱਖ ਦਿੱਤਾ ਹੈ।

ਉਨਾਂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸਮਾਂ ਰਹਿੰਦੇ ਤਿਆਰੀਆਂ ਕਰਦੇ ਤਾਂ ਅੱਜ ਇਹ ਹਲਾਤ ਪੈਦਾ ਨਾ ਹੁੰਦੇ। ਪਰ ਇੰਨਾਂ ਮਾੜੇ ਹਲਾਤਾਂ ਤੋਂ ਵੀ ਵੱਡੀ ਤ੍ਰਾਸਦੀ ਇਹ ਹੈ ਕਿ ਜੋ ਲੋਕ ਇਸ ਮੁਸਕਿਲ ਦੌਰ ਵਿਚ ਲੋਕਾਂ ਦੀ ਸੇਵਾ ਕਰ ਰਹੇ ਹਨ ਉਨਾਂ ਨੂੰ ਹੀ ਪੁਲਿਸ ਦੁਆਰਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉਨਾਂ ਨੇ ਕਿਹਾ ਕਿ ਸ੍ਰੀਨਿਵਾਸ ਤੋਂ ਕੋਵਿਡ ਸੰਕਟ ਦੌਰਾਨ ਲੋਕਾਂ ਦੀ ਮਦਦ ਸਬੰਧੀ ਪੁੱਛਗਿੱਛ ਦਾ ਕੀਤਾ ਜਾਣਾ ਭਾਜਪਾ ਸਰਕਾਰ ਦੇ ਘੰਮਡ ਅਤੇ ਲੋਕ ਹਿੱਤਾਂ ਪ੍ਰਤੀ ਇਸਦੇ ਲਾਪਰਵਾਹੀ ਵਾਲੇ ਵਤੀਰੇ ਨੂੰ ਉਜਾਗਰ ਕਰਦਾ ਹੈ।

ਉਨਾਂ ਨੇ ਕਿਹਾ ਕਿ ਜਿਸ ਤਰਾਂ ਨਿਊਜੀਲੈਂਡ ਦੇ ਦੂਤਘਰ ਦੇ ਸਟਾਫ ਦੀ ਮਦਦ ਕੀਤੀ ਗਈ ਸੀ ਉਸਨਾਲ ਦੇਸ਼ ਦੇ ਲੋਕਾਂ ਦੇ ਜਨ ਸੇਵਾ ਦੇ ਵਿਹਾਰ ਦੀ ਦੁਨੀਆਂ ਭਰ ਵਿਚ ਸਲਾਘਾ ਹੋਈ ਸੀ ਪਰ ਮੋਦੀ ਸਰਕਾਰ ਅਜਿਹੀ ਸਮਾਜ ਸੇਵਾ ਲਈ ਲੋਕਾਂ ਨੂੰ ਤੰਗ ਕਰ ਰਹੀ ਹੈ।

ਉਨਾਂ ਨੇ ਕਿਹਾ ਕਿ ਇਹ ਸ੍ਰੀਨਿਵਾਸ ਤੋਂ ਪੁੱਛਗਿੱਛ ਦਾ ਹੀ ਮਾਮਲਾ ਨਹੀਂ ਹੈ ਬਲਕਿ ਯੁਪੀ ਵਿਚ ਅਨੇਕਾਂ ਅਜਿਹੇ ਲੋਕਾਂ ਤੇ ਪੁਲਿਸ ਕੇਸ ਦਰਜ ਕੀਤੇ ਗਏ ਹਨ ਜਿੰਨਾਂ ਨੇ ਸਰਕਾਰ ਦੀ ਨਾਕਾਮੀ ਦਾ ਭੇਦ ਖੋਲਿਆਂ ਜਾਂ ਜਿੰਨਾਂ ਨੇ ਕੋਵਿਡ ਮਰੀਜਾਂ ਦੀ ਮਦਦ ਕੀਤੀ।

ਸ੍ਰੀ ਜਾਖੜ ਨੇ ਮੋਦੀ ਸਰਕਾਰ ਦੇ ਇਸ ਵਿਹਾਰ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੇ ਇਸ ਵਿਹਾਰ ਦਾ ਡੱਟ ਕੇ ਵਿਰੋਧ ਕਰੇਗੀ । ਉਨਾਂ ਨੇ ਮੋਦੀ ਸਰਕਾਰ ਨੂੰ ਇਸ ਬੱਜਰ ਕੁਤਾਹੀ ਲਈ ਦੇਸ਼ ਤੋਂ ਮਾਫੀ ਮੰਗਣ ਲਈ ਕਿਹਾ ਤਾਂ ਜੋ ਜਨ ਸੇਵਾ ਵਿਚ ਲੱਗੇ ਲੋਕ ਬਿਨਾਂ ਕਿਸੇ ਡਰ ਭੈਅ ਦੇ ਮਨੁੱਖਤਾ ਦੀ ਸੇਵਾ ਕਰ ਸਕਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...