Friday, April 19, 2024

ਵਾਹਿਗੁਰੂ

spot_img
spot_img

ਯੂ.ਆਈ.ਡੀ.ਏ.ਆਈ. ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਵੱਲੋਂ ਜਲੰਧਰ ’ਚ ਆਧਾਰ ਰਜਿਸਟ੍ਰੇਸ਼ਨ ਦੀ ਸਮੀਖਿਆ

- Advertisement -

ਯੈੱਸ ਪੰਜਾਬ
ਜਲੰਧਰ, 5 ਜੁਲਾਈ, 2022 –
ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ.ਆਈ.ਡੀ.ਏ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਆਧਾਰ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ 0-5 ਸਾਲ ਅਤੇ 5-18 ਸਾਲ ਉਮਰ ਵਰਗ ਦੀ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਡਿਪਟੀ ਡਾਇਰੈਕਟਰ ਜਨਰਲ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ, ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਆਧਾਰ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਇਹ ਜ਼ਿਕਰ ਕਰਦਿਆਂ ਕਿ ਜ਼ਿਲ੍ਹੇ ਵਿੱਚ ਕੁੱਲ 177 ਆਧਾਰ ਐਨਰੋਲਮੈਂਟ ਕੇਂਦਰ ਕੰਮ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਵਧੇਰੇ ਆਧਾਰ ਐਨਰੋਲਮੈਂਟ ਕਿੱਟਾਂ ਨੂੰ ਕਾਰਜਸ਼ੀਲ ਬਣਾਇਆ ਜਾਵੇ ਤਾਂ ਜੋ 18 ਸਾਲ ਤੋਂ ਘੱਟ ਉਮਰ ਦੀ ਆਬਾਦੀ ਨੂੰ ਜਲਦੀ ਕਵਰ ਕੀਤਾ ਜਾ ਸਕੇ।

ਭਾਵਨਾ ਗਰਗ ਨੇ 5 ਅਤੇ 15 ਸਾਲ ਦੀ ਉਮਰ ਦੇ ਹੋਣ ’ਤੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕਸ ਫਿੰਗਰ ਪ੍ਰਿੰਟਸ ਅਤੇ ਆਇਰਿਸ ਸਕੈਨ ਨੂੰ ਅਪਡੇਟ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਆਧਾਰ ਵਿੱਚ ਨਾਮ, ਜਨਮ ਮਿਤੀ, ਲਿੰਗ ਅਤੇ ਪਤੇ ਵਿੱਚ ਅਪਡੇਟ/ਸੁਧਾਰ ਲਈ 50 ਰੁਪਏ ਅਤੇ ਫੋਟੋ ਜਾਂ ਆਇਰਿਸ ਜਾਂ ਫਿੰਗਰਪ੍ਰਿੰਟ ਅਪਡੇਟ ਕਰਨ ਲਈ 100 ਰੁਪਏ ਫੀਸ ਲਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜ਼ਿਆਦਾ ਪੈਸੇ ਵਸੂਲ ਕੀਤੇ ਜਾਣ ਦੀ ਸੂਰਤ ਵਿੱਚ ਲੋਕ ਟੋਲ ਫਰੀ ਨੰਬਰ 1947 ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਡਿਪਟੀ ਡਾਇਰੈਕਟਰ ਜਨਰਲ ਨੇ ਕਿਹਾ ਕਿ ਲੋਕਾਂ ਨੂੰ ਆਧਾਰ ਐਨਰੋਲਮੈਂਟ/ਅੱਪਡੇਟ ਕਰਦੇ ਸਮੇਂ ਆਪਣੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਆਧਾਰ ਵਿੱਚ ਨਾਮ, ਜਨਮ ਮਿਤੀ ਅਤੇ ਲਿੰਗ ਵਰਗੇ ਵੇਰਵਿਆਂ ਨੂੰ ਅਪਡੇਟ ਕਰਨ ਦੀ ਇੱਕ ਸੀਮਾ ਹੈ। ਉਨ੍ਹਾਂ ਦੱਸਿਆ ਕਿ ਆਧਾਰ ਵਿੱਚ ਨਾਮ ਦੋ ਵਾਰ ਅਤੇ ਜਨਮ ਮਿਤੀ ਇੱਕ ਵਾਰ ਅਪਡੇਟ ਕੀਤੀ ਜਾ ਸਕਦੀ ਹੈ ਜਦਕਿ ਲਿੰਗ ਸਬੰਧੀ ਵੇਰਵੇ ਨੂੰ ਇਕ ਵਾਰ ਠੀਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਆਧਾਰ ਉਨ੍ਹਾਂ ਨਿਵਾਸੀਆਂ ਨੂੰ ਜਾਣਕਾਰੀ ਖੁਦ ਅਪਡੇਟ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ, ਜੋ ਕਿ ਆਧਾਰ ਵਿੱਚ ਨਾਮ, ਲਿੰਗ, ਜਨਮ ਮਿਤੀ ਅਤੇ ਪਤੇ ਸਮੇਤ ਜਨਸੰਖਿਆ ਸਬੰਧੀ ਵੇਰਵੇ ਆਨਲਾਈਨ ਅਪਡੇਟ ਕਰਨਾ ਚਾਹੁੰਦੇ ਹਨ ।

ਉਨ੍ਹਾਂ ਦੱਸਿਆ ਕਿ ਇਹ ਵੇਰਵੇ ਆਨਲਾਈਨ ਅਪਡੇਟ ਕਰਨ ਲਈ ਵਸਨੀਕ ਦਾ ਮੋਬਾਇਲ ਨੰਬਰ ਆਧਾਰ ਵਿੱਚ ਰਜਿਸਟਰਡ ਹੋਣਾ ਜ਼ਰੂਰੀ ਹੈ । ਉਨ੍ਹਾਂ ਦੱਸਿਆ ਕਿ ਨਿਵਾਸੀ 50 ਰੁਪਏ ਦੀ ਫੀਸ ਅਦਾ ਕਰਕੇ ਯੂ.ਆਈ.ਡੀ.ਏ.ਆਈ. ਦੀ ਵੈੱਬਸਾਈਟ ਤੋਂ ਆਧਾਰ ਪੀ.ਵੀ.ਸੀ. ਕਾਰਡ ਮੰਗਵਾ ਸਕਦੇ ਹਨ।

ਨਿਵਾਸੀ ਆਪਣੇ ਮੋਬਾਈਲ ਫੋਨਾਂ ‘ਤੇ ਐਮਆਧਾਰ (mAadhaar) ਡਾਊਨਲੋਡ ਕਰ ਸਕਦੇ ਹਨ, ਜਿਸ ਨਾਲ ਨਾ ਸਿਰਫ਼ ਉਹ ਆਪਣੇ ਮੋਬਾਇਲ ਫ਼ੋਨਾਂ ‘ਚ ਆਧਾਰ ਰੱਖ ਸਕਦੇ ਹਨ ਸਗੋਂ ਕਈ ਆਨਲਾਈਨ ਆਧਾਰ ਸੇਵਾਵਾਂ ਪ੍ਰਾਪਤ ਕਰਨ ਵਿੱਚ ਵੀ ਮਦਦ ਪ੍ਰਾਪਤ ਕਰ ਸਕਦੇ ਹਨ।

ਇਸ ਦੌਰਾਨ ਘਨਸ਼ਿਆਮ ਥੋਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦਿੱਤੇ ਕੰਮਾਂ ਨੂੰ ਨਿਰਧਾਰਿਤ ਸਮੇਂ ਵਿੱਚ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।

ਇਸ ਮੌਕੇ ਡੀ.ਆਈ.ਓ., ਐਨ.ਆਈ.ਸੀ. ਰਣਜੀਤ ਸਿੰਘ, ਡੀ.ਐਫ.ਐਸ.ਸੀ. ਹਰਵੀਨ ਕੌਰ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਡੀ.ਐਮ. ਸੇਵਾ ਕੇਂਦਰ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...