Tuesday, May 21, 2024

ਵਾਹਿਗੁਰੂ

spot_img
spot_img

ਯੂ.ਕੇ. ਅਤੇ ਇਟਲੀ ਤੋਂ ਬਾਅਦ ਹੁਣ ਫਰਾਂਸ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਢੱਡਰੀਆਂ ਵਾਲਿਆਂ ਦੇ ਦੀਵਾਨਾਂ ’ਤੇ ਪਾਬੰਦੀ ਦਾ ਐਲਾਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ / ਪੈਰਿਸ 15 ਜਨਵਰੀ, 2020:

ਵਿਵਾਦਿਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਸ਼ੰਕੇ ਪਾਊ ਪ੍ਰਚਾਰ ਨੂੰ ਲੈ ਕੇ ਉਸ ਖ਼ਿਲਾਫ਼ ਵਿਦੇਸ਼ਾਂ ‘ਚ ਰੋਸ ਫੈਲਦਾ ਜਾ ਰਿਹਾ ਹੈ।

ਇੰਗਲੈਂਡ, ਇਟਲੀ ਉਪਰੰਤ ਫਰਾਂਸ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਯੂ ਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਵੀ ਪ੍ਰਚਾਰ ਕਰਨ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।

ਪ੍ਰੋ: ਸਰਚਾਂਦ ਸਿੰਘ ਨੇ ਉਕਤ ਪ੍ਰਤੀ ਮਿਲੀ ਸੂਚਨਾ ਪੈੱ੍ਰਸ ਨਾਲ ਸਾਂਝਾ ਕਰਦਿਆਂ ਦਸਿਆ ਕਿ ਬਾਈਕਾਟ ਦਾ ਫ਼ੈਸਲਾ ਗੁਰਦੁਆਰਾ ਸਿੰਘ ਸਭਾ ਬੌਬੀਨੀ ਫਰਾਂਸ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੀ ਇਕ ਇਕੱਤਰਤਾ ਦੌਰਾਨ ਲਿਆ ਗਿਆ। ਪਾਸ ਕੀਤੇ ਗਏ ਮਤੇ ਅਨੁਸਾਰ ਉਕਤ ਦੋਹਾਂ ਪ੍ਰਚਾਰਕਾਂ ‘ਤੇ ਉਦੋਂ ਤਕ ਬੰਦਿਸ਼ ਲਾਗੂ ਰਹੇਗੀ ਜਦ ਤਕ ਇਹ ਦੇਵੇ ਆਪਣੇ ਵਿਵਾਦਿਤ ਕਥਨਾਂ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਅਤੇ ਦੋਸ਼ ਮੁਕਤ ਨਹੀਂ ਹੋ ਜਾਂਦੇ।

ਮੀਟਿੰਗ ਦੌਰਾਨ ਗੁਰਦੁਆਰਾ ਬੌਬੀਨੀ ਤੋਂ ਇਲਾਵਾ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ, ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ, ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਗਤ ਰਵੀਦਾਸ ਜੀ ਟੈਂਪਲ ਦੇ ਪ੍ਰਬੰਧਕੀ ਮੈਂਬਰਾਂ ਸੁਖਦੇਵ ਸਿੰਘ, ਰਘਬੀਰ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਸ਼ਮਸ਼ੇਰ ਸਿੰਘ ਲਾ ਬੁਰਜੇ, ਕਰਨੈਲ ਸਿੰਘ ਲਾ ਕੋਰਨਿਵ, ਗੁਰਮੀਤ ਸਿੰਘ ਬੋਂਦੀ ਗੁਰੂਘਰ, ਮੰਗਤ ਸਿੰਘ ਬੋਂਦੀ ਗੁਰੂ ਘਰ, ਅਤੇ ਬਲਬੀਰ ਸਿੰਘ ਬੋਂਦੀ ਗੁਰੂਘਰ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...