Tuesday, May 21, 2024

ਵਾਹਿਗੁਰੂ

spot_img
spot_img

ਯੂ.ਕੇ. ਦੀਆਂ ਗੁ: ਕਮੇਟੀਆਂ, ਸਿੱਖ ਜਥੇਬੰਦੀਆਂ ਵੱਲੋਂ ਢੱਡਰੀਆਂਵਾਲੇ ਅਤੇ ਹਰਿੰਦਰ ਸਿੰਘ ਦੇ ਦੀਵਾਨਾਂ ’ਤੇ ਪਾਬੰਦੀ ਦਾ ਐਲਾਨ, ਬਾਈਕਾਟ ਦਾ ਸੱਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ 22 ਦਸੰਬਰ, 2019:

ਯੂ ਕੇ ਦੀਆਂ ਕੁਝ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਵੱਲੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਅਤੇ ਭਾਈ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਦਾ ਕਿਸੇ ਵੀ ਜਗਾ ਪ੍ਰਚਾਰ ਕਰਨ ‘ਤੇ ਮੁਕੰਮਲ ਪਾਬੰਦੀ ਲਾਉਂਦਿਆਂ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਭੇਜਣ ਦਾ ਫ਼ੈਸਲਾ ਲਿਆ ਗਿਆ ਹੈ।

ਸਿੱਖ ਕੌਂਸਲ ਯੂ ਕੇ ਦੀ ਅਗਵਾਈ ‘ਚ ਯੂ ਕੇ ਦੀਆਂ ਸਮੂਹ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕੀ ਨੁਮਾਇੰਦਿਆਂ ਵੱਲੋਂ 21 ਦਸੰਬਰ ਨੂੰ ਸ੍ਰੀ ਗੁਰੂ ਹਰਿ ਰਾਏ ਗੁਰਦੁਆਰਾ ਸਾਹਿਬ ਵੈਸਟ ਬਰਾਵਿਚ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਹੋਈ ਪੰਥਕ ਇਕੱਠ ਦੌਰਾਨ ਲੰਮੇ ਵਿਚਾਰ ਵਟਾਂਦਰੇ ਉਪਰੰਤ ਪੰਥ ‘ਚ ਫੁੱਟ ਦਾ ਕਾਰਨ ਬਣ ਰਹੇ ਢੱਡਰੀਆਂ ਵਾਲਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਕੀਤੀਆਂ ਗਈਆਂ ਭੱਦੀਆਂ ਟਿੱਪਣੀਆਂ ਸਦਕਾ ਭਾਈ ਹਰਿੰਦਰ ਸਿੰਘ ਪ੍ਰਤੀ ਬਾਈਕਾਟ ਦਾ ਪ੍ਰਸਤਾਵ ਰਖਿਆ ਗਿਆ ਜਿਸ ਨੂੰ ਬਿਨਾ ਕਿਸੇ ਵਿਰੋਧ ‘ਤੇ ਸੰਗਤ ਅਤੇ ਪੰਥਕ ਨੁਮਾਇੰਦਿਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਪਾਸ ਕਰ ਦਿਤਾ ਗਿਆ।

ਸਿਖ ਆਗੂ ਪ੍ਰੋ: ਗੁਰਦੀਪ ਸਿੰਘ ਜਗਵੀਰ ਅਤੇ ਸ: ਗੁਰਮੇਲ ਸਿੰਘ ਕੰਦੋਲਾ ਵੱਲੋਂ ਪੜੇ ਗਏ ਮਤਿਆਂ ਵਿਚ ਪੰਥਕ ਇਕੱਠ ਵੱਲੋਂ ਗੁਰਦੁਆਰਾ ਕਮੇਟੀਆਂ ਅਤੇ ਸੰਸਾਰ ਦੀਆਂ ਸਿਖ ਜਥੇਬੰਦੀਆਂ ਨੂੰ ਉਕਤ ਦੋਹਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਪ੍ਰਚਾਰ ਲਈ ਬੁੱਕ ਨਾ ਕਰਨ ਤੋਂ ਇਲਾਵਾ ਮੀਡੀਆ ਨੂੰ ਵੀ ਇਨ੍ਹਾਂ ਨੂੰ ਬੇਲੋੜੀ ਐਕਸਪੋਜਰ ਨਾ ਕਰਨ ਦੀ ਅਪੀਲ ਕੀਤੀ ਗਈ।

ਮਤੇ ਰਾਹੀਂ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਉਕਤ ਦੋਹਾਂ ਵਿਰੁੱਧ ਪੰਥਕ ਰਵਾਇਤਾਂ ਮੁਤਾਬਿਕ ਢੁਕਵੀਂ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਗਈ।

ਇਹ ਵੀ ਮਤਾ ਪਾਇਆ ਗਿਆ ਕਿ ਉਕਤ ਦੋਹਾਂ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਦ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਕੋਈ ਵੀ ਨਿੱਜੀ ਜਾਂ ਜਥੇਬੰਦਕ ਤੌਰ ‘ਤੇ ਕੋਈ ਸਾਂਝ ਨਾ ਰੱਖਦਿਆਂ ਸਮਾਜਕ ਬਾਈਕਾਟ ਕੀਤਾ ਜਾਵੇ।

ਮੀਟਿੰਗ ਨੇ ਉਕਤ ਪ੍ਰਚਾਰਕਾਂ ਵੱਲੋਂ ਸਿਖੀ ਸਿਧਾਂਤਾਂ ਦੇ ਉਲਟ ਕੀਤੀਆਂ ਗਈਆਂ ਟਿੱਪਣੀਆਂ ਨੂੰ ਮੂਲੋ ਰੱਦ ਕੀਤਾ ਹੈ। ਇਕੱਠ ਨੇ ਮੰਗ ਕੀਤੀ ਕਿ ਕੌਮ ਨੂੰ ਫੁੱਟ ਤੋਂ ਬਚਾਇਆ ਜਾਵੇ ਅਤੇ ਅਧਿਆਤਮਕ ਪੈ੍ਰਕਟਿਸ ਦੇ ਨਾਲ ਨਾਲ ਸਿਖੀ ਅਸੂਲਾਂ ਵਿਚ ਭਰੋਸਾ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਪ੍ਰਚਾਰਕਾਂ ਤੋਂ ਮਰਿਆਦਾ ਵਿਚ ਰਹਿ ਕੇ ਪ੍ਰਚਾਰ ਕਰਨ ਅਤੇ ਵਿਵਾਦ ਪੂਰਨ ਮੁੱਦਿਆਂ ਤੋਂ ਬਚਣ ਦੀ ਲੋਚਾ ਕੀਤੀ। ਇਕੱਠ ਨੇ ਇਹ ਵੀ ਵਿਚਾਰ ਦਿਤਾ ਕਿ ਇਕ ਅਜਿਹਾ ਪੈਨਲ ਦਾ ਗਠਨ ਕੀਤਾ ਜਾਵੇ ਜਿਹੜਾ ਪ੍ਰਚਾਰਕਾਂ ਨਾਲ ਸੰਬੰਧਿਤ ਮੁੱਦਿਆਂ ਪ੍ਰਤੀ ਪ੍ਰਵਾਨਿਤ ਸਿਧਾਂਤਾਂ ਦੇ ਅਧਾਰ ‘ਤੇ ਨਿਰਪੱਖ ਅਤੇ ਬਰਾਬਰੀ ਦੀ ਭਾਵਨਾ ਨਾਲ ਨਜਿੱਠਿਆ ਜਾ ਸਕੇ।


ਇਸ ਨੂੰ ਵੀ ਪੜ੍ਹੋ: ਸਿੱਖ ਜਥੇਬੰਦੀਆਂ ਵੱਲੋਂ ਚੰਨੀ ਦੇ ਘਰ ਦੇ ਬਾਹਰ ਧਰਨਾ – ਬਰਗਾੜੀ ਤੇ ਬਹਿਬਲ ਕਲਾਂ ਦਾ ਇਨਸਾਫ਼ ਦੇਣ ਦੇ ਦਾਅਵੇ ਕਰਨ ਵਾਲੇ ਮੰਤਰੀ ਰਹੇ ਨਾਦਾਰਦ


- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...