Friday, April 26, 2024

ਵਾਹਿਗੁਰੂ

spot_img
spot_img

ਯੂ.ਪੀ.ਐਸ.ਸੀ. ਦਾ ਇਮਤਿਹਾਨ ਪਾਸ ਕਰਨ ਵਾਲੇ ਪਟਿਆਲਾ ਦੇ ਨਮਨ ਸਿੰਗਲਾ ਵੱਲੋਂ ਰੋਜ਼ਗਾਰ ਬਿਊਰੋ ‘ਚ ਨੌਜਵਾਨਾਂ ਨੂੰ ਸੰਬੋਧਨ

- Advertisement -

ਯੈੱਸ ਪੰਜਾਬ
ਪਟਿਆਲਾ, 25 ਜੂਨ, 2022 –
ਹਾਲ ਹੀ ਦੌਰਾਨ ਯੂ.ਪੀ.ਐਸ.ਸੀ. ਦੇ ਵਕਾਰੀ ਇਮਤਿਹਾਨ ਨੂੰ ਪਾਸ ਕਰਕੇ ਭਾਰਤ ਭਰ ‘ਚ 47ਵਾਂ ਰੈਂਕ ਪ੍ਰਾਪਤ ਕਰਨ ਵਾਲੇ ਪਟਿਆਲਾ ਦੇ ਨੌਜਵਾਨ ਨਮਨ ਸਿੰਗਲਾ ਨੇ ਇੱਥੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ਮੁਕਾਬਲਿਆਂ ਦੇ ਇਮਤਿਹਾਨਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਸੰਬੋਧਨ ਕੀਤਾ।

ਨਮਨ ਸਿੰਗਲਾ ਨੇ ਇਨ੍ਹਾਂ ਨੌਜਵਾਨਾਂ ਨੂੰ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ ਦੀ ਪ੍ਰੀਖਿਆ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਨੌਜਵਾਨਾਂ ਦੇ ਵੱਖ-ਵੱਖ ਪ੍ਰਸ਼ਨਾਂ ਦੇ ਠਰ੍ਹੰਮੇ ਨਾਲ ਉੱਤਰ ਦਿੰਦਿਆਂ ਨਮਨ ਸਿੰਗਲਾ ਨੇ ਕਿਹਾ ਕਿ ਦਿਲ ਲਗਾ ਕੇ ਅਤੇ ਆਪਣਾ ਨਿਸ਼ਾਨਾ ਮਿਥੇ ਕੇ ਕੀਤੀ ਗਈ ਤਿਆਰੀ ਜਰੂਰ ਹੀ ਚੰਗਾ ਨਤੀਜਾ ਲਿਆਉਂਦੀ ਹੈ।

ਨਮਨ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਮਿਸ਼ਨ ਅਧੀਨ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ, ਹੁਨਰ ਸਿਖਲਾਈ ਅਤੇ ਸਵੈਂ ਰੋਜਗਾਰ ਮੁਹੱਈਆ ਕਰਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਘਾ ਕਰਦਿਆਂ ਨੌਜਵਾਨਾਂ ਨੂੰ ਇਸ ਤੋਂ ਲਾਭ ਉਠਾਉਣ ਦਾ ਵੀ ਸੱਦਾ ਦਿੱਤਾ।

ਇਸ ਕੈਰੀਅਰ ਟਾਕ ਵਿਚ ਵੱਖ ਵੱਖ ਕੋਚਿੰਗ ਇੰਸਟੀਚਿਊਟਸ ਸਮੇਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਪੁੱਜੇ ਕੇ ਇਸ ਦਾ ਲਾਭ ਲਿਆ। ਵਿਦਿਆਰਥੀਆਂ ਨੇ ਯੂ.ਪੀ.ਐਸ.ਸੀ ਦੀ ਪ੍ਰੀਖਿਆ ਦੀ ਤਿਆਰੀ ਲਈ ਕਿੰਨੇ ਘੰਟੇ ਇੱਕ ਦਿਨ ਵਿਚ ਪੜ੍ਹਨਾ ਜਰੂਰੀ ਹੈ, ਕਿਹੜੀਆਂ ਕਿਤਾਬਾਂ ਪੜ੍ਹੀਆਂ ਜਾਣ ਅਤੇ ਕਿਹੜਾ ਅਖਬਾਰ ਕਿਸ ਤਰ੍ਹਾਂ ਪੜ੍ਹਿਆ ਜਾਵੇ ਸਮੇਤ ਹੋਰ ਕਈ ਸਵਾਲ ਕੀਤੇ।

ਇਨ੍ਹਾਂ ਪ੍ਰਸ਼ਨਾਂ ਦੇ ਉਤਰ ਇੱਕ ਸਫ਼ਲ ਨੌਜਵਾਨ ਤੋਂ ਹਾਸਲ ਕਰਕੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੀ ਬਹੁਤ ਹੌਂਸਲਾ ਅਫ਼ਜਾਈ ਹੋਈ ਹੈ ਅਤੇ ਉਨ੍ਹਾਂ ਨੂੰ ਸਹੀ ਮਾਰਗ ਦਰਸ਼ਨ ਵੀ ਮਿਲਿਆ ਹੈ।

ਇਸ ਮੌਕੇ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਨਮਨ ਕੁਮਾਰ ਸਿੰਗਲਾ ਦਾ ਧੰਨਵਾਦ ਕਰਦਿਆਂ ਭਾਗ ਲੈਣ ਵਾਲੇ ਪ੍ਰਾਰਥੀਆ ਨੂੰ ਭਵਿੱਖ ਵਿਚ ਹੋਣ ਵਾਲੇ ਹੋਰ ਵੀ ਕਈ ਕੈਰੀਅਰ ਟਾਕ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਮਨ ਸਿੰਗਲਾ ਦੇ ਪਿਤਾ ਨੀਰਜ ਸਿੰਗਲਾ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...