Saturday, April 20, 2024

ਵਾਹਿਗੁਰੂ

spot_img
spot_img

ਯੋਗੀ ਦਾ ਮਲੇਰਕੋਟਲਾ ਬਾਰੇ ਟਵੀਟ ਪੰਜਾਬ ਵਿੱਚ ਫ਼ਿਰਕੂ ਬਖ਼ੇੜਾ ਖੜ੍ਹਾ ਕਰਨ ਦੀ ਸ਼ਰਮਨਾਕ ਕੋਸ਼ਿਸ਼: ਕੈਪਟਨ ਅਮਰਿੰਦਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਮਈ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਯੋਗੀ ਅਦਿੱਤਿਆਨਾਥ ਵੱਲੋਂ ਪੰਜਾਬ ਵਿੱਚ ਮਲੇਰਕੋਟਲਾ ਨੂੰ 23ਵਾਂ ਜ਼ਿਲਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ਹਿੱਸੇ ਵਜੋਂ ਸ਼ਾਂਤਮਈ ਸੂਬੇ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕਰਾਰ ਦਿੱਤਾ।

ਉਤਰ ਪ੍ਰਦੇਸ਼ ਵਿੱਚ ਯੋਗੀ ਅਦਿੱਤਿਆਨਾਥ ਦੀ ਸਰਕਾਰ ਵੱਲੋਂ ਉਤਸ਼ਾਹਤ ਕੀਤੀਆਂ ਜਾ ਰਹੀਆਂ ਵੰਡ-ਪਾਊ ਨੀਤੀਆਂ ਦੇ ਮੁਕਾਬਲੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਦੀ ਗੱਲ ਆਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੋਗੀ ਅਦਿਤਿਆਨਾਥ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਤਰ ਪ੍ਰਦੇਸ਼ ਦੀ ਭਾਜਪਾ ਦੀ ਵੰਡ-ਪਾਊ ਤੇ ਵਿਨਾਸ਼ਕਾਰੀ ਸਰਕਾਰ ਨਾਲੋਂ ਕਿਤੇ ਵਧੀਆ ਮਾਹੌਲ ਹੈ ਜਦੋਂ ਕਿ ਉਤਰ ਪ੍ਰਦੇਸ਼ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਭਾਜਪਾ ਸਰਕਾਰ ਨੇ ਫਿਰਕੂ ਵਿਵਾਦਾਂ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਹੈ।

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਟਵੀਟ ਜਿਸ ਵਿੱਚ ਮਲੇਰਕੋਟਲਾ ਨੂੰ ਜ਼ਿਲੇ ਦਾ ਦਰਜਾ ਦੇਣ ਨੂੰ ‘ਕਾਂਗਰਸ ਦੀ ਫੁੱਟ-ਪਾਊ ਨੀਤੀ ਦਾ ਪ੍ਰਤੀਕ’ ਦੱਸਿਆ ਸੀ, ਉਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਪੁੱਛਿਆ, ”ਉਹ (ਯੋਗੀ ਅਦਿਤਿਆਨਾਥ) ਕੀ ਜਾਣਦਾ ਹੈ ਪੰਜਾਬ ਦੇ ਸਿਧਾਂਤਾਂ ਜਾਂ ਮਲੇਰਕੋਟਲਾ ਦੇ ਇਤਿਹਾਸ ਬਾਰੇ, ਜਿਸ ਦਾ ਸਿੱਖ ਧਰਮ ਅਤੇ ਗੁਰੂ ਸਾਹਿਬਾਨ ਨਾਲ ਰਿਸ਼ਤਾ ਹਰੇਕ ਪੰਜਾਬੀ ਜਾਣਦਾ ਹੈ। ਅਤੇ ਉਹ ਭਾਰਤੀ ਸੰਵਿਧਾਨ ਨੂੰ ਕੀ ਸਮਝਦਾ ਹੈ ਜਿਹੜਾ ਕਿ ਉਤਰ ਪ੍ਰਦੇਸ਼ ਵਿੱਚ ਉਸ ਦੀ ਹੀ ਸਰਕਾਰ ਵੱਲੋਂ ਰੋਜ਼ ਹੀ ਬੇਰਹਿਮੀ ਨਾਲ ਕੁਚਲਿਆ ਜਾਂਦਾ ਹੈ।”

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਟਿੱਪਣੀ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੋਗੀ ਅਦਿੱਤਿਆਨਾਥ ਸਰਕਾਰ ਅਤੇ ਭਾਜਪਾ ਦੇ ਫਿਰਕੂ ਨਫਰਤ ਫੈਲਾਉਣ ਦੇ ਟਰੈਕ ਰਿਕਾਰਡ ਨੂੰ ਦੇਖਦਿਆਂ ਅਜਿਹੀਆਂ ਟਿੱਪਣੀਆਂ ਸਰਾਸਰ ਬੇਤੁਕੀਆਂ ਤੇ ਬੋਲੜੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਖਾਸ ਕਰ ਕੇ ਉਤਰ ਪ੍ਰਦੇਸ਼ ਵਿੱਚ ਯੋਗੀ ਅਦਿਤਿਆਨਾਥ ਦੀਆਂ ਵੰਡ-ਪਾਊ ਨੀਤੀਆਂ ਨੂੰ ਸਾਰੀ ਦੁਨੀਆਂ ਜਾਣਦੀ ਹੈ।

ਉਤਰ ਪ੍ਰਦੇਸ਼ ਵਿੱਚ ਮੁਗਲ ਸਰਾਏ ਦਾ ਨਾਮ ਪੰਡਿਤ ਦੀਨ ਦਿਆਲ ਉਪਾਧਿਆ ਨਗਰ, ਅਲਾਹਬਾਦ ਦਾ ਨਾਮ ਪ੍ਰਯਾਗਰਾਜ ਅਤੇ ਫੈਜ਼ਾਬਾਦ ਦਾ ਨਾਮ ਅਯੋਧਿਆ ਬਦਲਣ ਸਮੇਤ ਵੱਖ-ਵੱਖ ਸ਼ਹਿਰਾਂ ਦੇ ਨਾਮ ਬਦਲਣ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਨੇ ਇਸ ਸਭ ਨੂੰ ਯੋਗੀ ਸਰਕਾਰ ਵੱਲੋਂ ਇਤਿਹਾਸ ਨੂੰ ਮੁੜ ਲਿਖਣ ਦੀ ਕੋਸ਼ਿਸ਼ ਕਰਾਰ ਦਿੱਤਾ ਜਿਸ ਨੂੰ ਭਾਰਤ ਦੇ ਸ਼ਾਂਤੀ ਪਸੰਦ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕੀਤਾ ਕਿ ਉਤਰ ਪ੍ਰਦੇਸ਼ ਲਵ ਜੇਹਾਦ ਕਾਨੂੰਨਾਂ ਨੂੰ ਪ੍ਰਵਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਸੀ ਅਤੇ ਯੋਗੀ ਅਦਿੱਤਿਆਨਾਥ ਦੀ ਤਾਜ ਮਹਿਲ ਪ੍ਰਤੀ ਖੁੱਲ੍ਹੀ ਨਫ਼ਰਤ (ਜਿਸ ਨੂੰ ਉਹ ਮੁਗਲਾਂ ਦੀ ਵਿਰਾਸਤ ਵਜੋਂ ਵੇਖਦਾ ਹੈ) ਕੌਮਾਂਤਰੀ ਮੀਡੀਆ ਵਿੱਚ ਅਲੋਚਨਾ ਦਾ ਵਿਸ਼ਾ ਰਿਹਾ ਹੈ। ਦਰਅਸਲ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕਥਿਤ ਤੌਰ ‘ਤੇ ਹਿੰਦੂ ਯੁਵਾ ਵਾਹਨੀ ਦੇ ਸੰਸਥਾਪਕ ਹਨ ਜੋ ਗਊ ਰੱਖਿਆ ਦੇ ਨਾਂਅ ‘ਤੇ ਹਿੰਸਾ ਫੈਲਾਉਣ ਲਈ ਜ਼ਿੰਮੇਵਾਰ ਸੰਸਥਾ ਸੀ ਜਿਸ ਦੇ ਨਤੀਜੇ ਵਜੋਂ ਆਪਣੇ ਹੀ ਰਾਜ ਵਿੱਚ ਮੁਸਲਮਾਨਾਂ ਨੂੰ ਅੱਤਿਆਚਾਰ ਸਹਿਣਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਉਤਰ ਪ੍ਰਦੇਸ਼ ਸਰਕਾਰ ਦੇ ਮੁਖੀ ਦਾ ਮਲੇਰਕੋਟਲਾ ਬਾਰੇ ਟਵੀਟ ਇਕ ਭੜਕਾਊ ਸੰਕੇਤ ਤੋਂ ਇਲਾਵਾ ਹੋਰ ਕੁਝ ਨਹੀਂ ਸੀ, ਜਿਸ ਦਾ ਉਦੇਸ਼ ਪੰਜਾਬ ਵਿਚ ਸੰਪੂਰਨ ਇਕਜੁੱਟਤਾ ਨਾਲ ਰਹਿ ਰਹੇ ਭਾਈਚਾਰਿਆਂ ਵਿਚ ਟਕਰਾਅ ਪੈਦਾ ਕਰਨਾ ਸੀ।

ਉਨ੍ਹਾਂ ਨੇ ਇਸ ਨੂੰ ਭਾਜਪਾ ਦੇ ਪੱਖ ਤੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਦਅਮਨੀ ਫੈਲਾਉਣ ਦੀ ਸਾਜਿਸ਼ ਕਰਾਰ ਦਿੱਤਾ ਜਿਨ੍ਹਾਂ ਵਿੱਚ ਸਿਰਫ ਕੁਝ ਮਹੀਨੇ ਬਾਕੀ ਹਨ। ਉਨ੍ਹਾਂ ਕਿਹਾ ਕਿ ਪਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੇ ਆਪਣੇ ਰਾਜ ਵੀ ਉਸੇ ਸਮੇਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਜੋ ਹਾਲ ਹੀ ਵਿਚ ਹੋਈਆਂ ਪੰਚਾਇਤੀ ਚੋਣਾਂ ਦੇ ਨਤੀਜੇ ਕੋਈ ਸੰਕੇਤ ਦਿੰਦੇ ਹਨ ਤਾਂ ਇੱਥੇ ਭਾਜਪਾ ਦੇ ਸਿਆਸੀ ਹਾਲਾਤ ਹੈਰਾਨ ਕਰਨ ਵਾਲੇ ਹਨ।

ਯੋਗੀ ਅਦਿੱਤਿਆਨਾਥ ਨੂੰ ਆਪਣਾ ਧਿਆਨ ਖੁਦ ਦੇ ਸੂਬੇ ਨੂੰ ਬਚਾਉਣ ‘ਤੇ ਲਗਾਉਣਾ ਚਾਹੀਦਾ ਹੈ ਜਿਥੇ ਕੋਵਿਡ ਦੇ ਹਾਲਾਤ ਸਪੱਸ਼ਟ ਤੌਰ ‘ਤੇ ਕਾਬੂ ਤੋਂ ਬਾਹਰ ਹਨ ਜਿੱਥੇ ਮਹਾਂਮਾਰੀ ਤੋਂ ਪੀੜਤ ਲੋਕਾਂ ਦੀਆਂ ਲਾਸ਼ਾਂ ਨਦੀਆਂ ਵਿੱਚ ਸੁੱਟੀਆਂ ਮਿਲ ਰਹੀਆਂ ਹਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਮਾਣ ਸਤਿਕਾਰ ਨਾਲ ਅੰਤਿਮ ਸਸਕਾਰ/ਦਫ਼ਨਾਉਣ ਦੀਆਂ ਰਸਮਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਇਕ ਮੁੱਖ ਮੰਤਰੀ ਜਿਹੜਾ ਆਪਣੇ ਸੂਬੇ ਦੇ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਵੀ ਨਹੀਂ ਕਰ ਸਕਦਾ ਜਿੱਥੇ ਉਨ੍ਹਾਂ ਨਾਲ ਅਜਿਹੇ ਸ਼ਰਮਨਾਕ ਵਤੀਰੇ ਅਤੇ ਅਪਮਾਨ ਨਾਲ ਪੇਸ਼ ਆਉਣ ਦੀ ਆਗਿਆ ਦਿੱਤੀ ਜਾਂਦੀ ਹੈ, ਤਾਂ ਅਜਿਹੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...