Thursday, April 25, 2024

ਵਾਹਿਗੁਰੂ

spot_img
spot_img

ਰਜਿੰਦਰਾ ਹਸਪਤਾਲ ’ਚ ਦਾਖਲ ਕੋਵਿਡ ਮਰੀਜ਼ਾਂ ਬਾਰੇ ਪਰਿਵਾਰਕ ਮੈਂਬਰ ਫੇਸਬੁੱਕ ਪੇਜ ਰਾਹੀਂ ਲੈ ਸਕਣਗੇ ਜਾਣਕਾਰੀ

- Advertisement -

ਪਟਿਆਲਾ, 16 ਅਗਸਤ, 2020:
ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਲ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਸਿਹਤ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨਾਲ ਰਾਬਤਾ ਰੱਖਣ ਲਈ ਹੁਣ ਕੋਵਿਡ ਕੇਅਰ ਸੈਂਟਰ ਵੱਲੋਂ ਫੇਸਬੁੱਕ ਪੇਜ ਬਣਾਇਆ ਗਿਆ ਹੈ, ਜਿਥੇ ਦਾਖਲ ਮਰੀਜ਼ਾਂ ਦੀ ਸਿਹਤ ਸਬੰਧੀ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣਾ ਮੈਸੇਜ ਫੇਸਬੁੱਕ ਪੇਜ ‘ਪਟਿਆਲਾ ਰਜਿੰਦਰਾ ਹਸਪਤਾਲ ਕੋਵਿਡ ਇਨਕੁਆਰੀ ਸੈਲ’ ਦੇ ਇਨਬਾਕਸ ‘ਚ ਜਾਕੇ ਪੁੱਛ ਸਕਦੇ ਹਨ ਅਤੇ ਸਟਾਫ਼ ਵੱਲੋਂ ਮਰੀਜ਼ ਦੀ ਸਿਹਤ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਕੋਵਿਡ ਕੇਅਰ ਇੰਚਾਰਜ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਆਮ ਲੋਕਾਂ ਦੇ ਸ਼ੰਕਿਆਂ ਦੇ ਹੱਲ ਅਤੇ ਕੋਰੋਨਾ ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਹੁਣ ਸੋਸ਼ਲ ਮੀਡੀਆ ਪਲੇਟਫ਼ਾਰਮ ਰਾਹੀਂ ਵੀ ਰਾਬਤਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨਾਲ ਹੋਰ ਬਿਹਤਰ ਤਾਲਮੇਲ ਬਣਾਇਆ ਜਾ ਸਕੇ।

ਸ੍ਰੀਮਤੀ ਮਲਿਕ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਨਿਰਮਲ ਓਸੀਪਚਨ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਣਕਾਰੀ ਦੇਣ ਅਤੇ ਕੋਰੋਨਾ ਸਬੰਧੀ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਰਾਬਤਾ ਕਰਨ ਦੇ ਮਕਸਦ ਨਾਲ ਫੇਸ ਬੁੱਕ ਪੇਜ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਦੋ ਹੈਲਪਲਾਈਨ ਨੰਬਰ ਵੀ ਹਨ, ਜਿਥੇ ਪਾਜ਼ੀਟਿਵ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਮਰੀਜ਼ ਦੀ ਸਿਹਤ ਸਬੰਧੀ ਜਾਣਕਾਰੀ ਲੈ ਸਕਦੇ ਹਨ, ਉਥੇ ਹੀ ਮਰੀਜ਼ ਦੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਸਬੰਧੀ ਵੀ ਪਰਿਵਾਰਕ ਮੈਂਬਰ ਮੈਸੇਜ਼ ਰਾਹੀਂ ਸੂਚਨਾ ਦੇ ਸਕਦੇ ਹਨ, ਜਿਸ ਦਾ ਤੁਰੰਤ ਨਿਪਟਾਰਾਂ ਕੀਤਾ ਜਾਵੇਗਾ।


ਇਸ ਨੂੰ ਵੀ ਪੜ੍ਹੋ:
ਕਿੱਥੇ ਜਾਂਦੇ ਹਨ ਸਤਿਕਾਰ ਕਮੇਟੀ ਵੱਲੋਂ ਸਿੱਖਾਂ ਦੇ ਘਰਾਂ ’ਚੋਂ ਚੁੱਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ?


ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਕੋਵਿਡ ਕੇਅਰ ਸੈਲ ਵੱਲੋਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇਣ ਲਈ ਫ਼ੋਨ ਨੰਬਰ 0175-2920376 ਤੇ 62394-32083 ਪਹਿਲਾਂ ਹੀ ਉਪਲਬਧ ਹਨ ਅਤੇ ਹੁਣ ਫੇਸਬੁੱਕ ਪੇਜ ਵੀ ਬਣਾਇਆ ਗਿਆ ਹੈ ਤਾਂ ਜੋ ਪਾਜ਼ੀਟਿਵ ਮਰੀਜ਼ਾ ਦੇ ਰਿਸ਼ਤੇਦਾਰ ਆਪਣਾ ਸਵਾਲ ਇਸ ਪਲੇਟਫਾਰਮ ਰਾਹੀਂ ਵੀ ਪੁੱਛ ਸਕਣ।

ਉਨ੍ਹਾਂ ਦੱਸਿਆ ਕਿ ਫੇਸਬੁੱਕ ਪੇਜ ਬਣਾਉਣ ਨਾਲ ਜਿਥੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਨਾਲ ਬਿਹਤਰ ਤਾਲਮੇਲ ਹੋਵੇਗਾ ਉਥੇ ਹੀ ਪੇਜ ਰਾਹੀਂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਸਕੇਗੀ ਜੋ ਅੱਜ ਦੇ ਡਿਜੀਟਲ ਯੁੱਗ ਵਿੱਚ ਪ੍ਰਚਾਰ ਦਾ ਇਕ ਕਾਰਗਰ ਸਾਧਨ ਹੈ।

ਉਨ੍ਹਾਂ ਕੋਵਿਡ ਕੇਅਰ ਸੈਂਟਰ ਵੱਲੋਂ ਬਣਾਇਆ ਪੇਜ ”ਪਟਿਆਲਾ ਰਜਿੰਦਰਾ ਹਸਪਤਾਲ ਕੋਵਿਡ ਇਨਕੁਆਰੀ ਸੈਲ” ਨੂੰ ਵੱਧ ਤੋਂ ਵੱਧ ਲੋਕਾਂ ਨੂੰ ਫਾਲੋ ਅਤੇ ਲਾਈਕ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਇਸ ਨਾਲ ਮਾਹਰ ਡਾਕਟਰਾਂ ਵੱਲ ਦਿੱਤੀ ਗਈ ਸਲਾਹ ਸਿੱਧੀ ਆਮ ਲੋਕਾਂ ਤੱਕ ਪਹੁੰਚ ਸਕੇਗੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...