Friday, April 26, 2024

ਵਾਹਿਗੁਰੂ

spot_img
spot_img

ਰਵਾਇਤੀ ਪਾਰਟੀਆਂ ਤੋਂ ਅੱਕੇ ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੋਂ ਵੱਡੀਆਂ ਆਸਾਂ: ਪਰਮਜੀਤ ਕੌਰ ਗੁਲਸ਼ਨ, ਹਰਜੀਤ ਕੌਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਮਈ 2021:
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗਠਨ `ਤੇ ਦੇਸ਼- ਦੁਨੀਆ ਵਿੱਚ ਬੈਠੀ ਸਿੱਖ ਸੰਗਤ, ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।

ਇਸ ਲੜੀ ਵਿੱਚ ਪਾਰਟੀ ਦੇ ਇਸਤਰੀ ਵਿੰਗ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਵੀ ਉਚੇਚੇ ਤੌਰ ਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੂੰ ਮੁਬਾਰਕਬਾਦ ਦਿੱਤੀ ਹੈ।

ਇਥੇ ਜਾਰੀ ਇੱਕ ਸਾਂਝੇ ਬਿਆਨ ਵਿੱਚ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਅਕਾਲੀ ਦਲ ਬਾਦਲ, ਕਾਂਗਰਸ ਤੇ ਭਾਜਪਾ ਨੂੰ ਟੱਕਰ ਦੇਣ ਲਈ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਂਡਸਾ ਦਾ ਇਕੱਠਾ ਹੋਣਾ ਲਾਜ਼ਮੀ ਸੀ।

ਦੋਵੇਂ ਇਸਤਰੀ ਅਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਹੋਂਦ ਵਿੱਚ ਆਉਣ ਤੋਂ ਬਾਅਦ ਹੁਣ ਪੰਜਾਬ ਦੇ ਲੋਕ ਪਾਰਟੀ ਨੂੰ ਇੱਕ ਉਮੀਦ ਦੀ ਕਿਰਨ ਦੇ ਰੂਪ ਵਿੱਚ ਵੇਖ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੋਂ ਜੋ ਲੋਕਾਂ ਨੂੰ ਉਮੀਦਾਂ ਹਨ ਪਾਰਟੀ ਉਨ੍ਹਾਂ `ਤੇ ਖਰਾ ਉਤਰੇਗੀ।

ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਅੱਜ ਹਰੇਕ ਖੇਤਰ ਵਿੱਚ ਮਹਿਲਾਵਾਂ ਅਹਿਮ ਭੁਮਿਕਾ ਨਿਭਾ ਰਹੀਆਂ ਹਨ। ਠੀਕ ਉਸੇ ਤਰਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਵੀ ਮਹਿਲਾਵਾਂ ਨੂੰ ਢੁੱਕਵਾਂ ਸਥਾਨ ਦਿੱਤਾ ਜਾਵੇਗਾ।

ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਮਹਿਲਾ ਰਾਖਵਾਕਰਨ ਦਾ ਪੂਰਾ ਧਿਆਨ ਰੱਖੇਗੀ।

ਉਨ੍ਹਾ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਲੋਕ ਬਦਲਾਅ ਦੇ ਵਜੋਂ ਵੇਖ ਰਹੇ ਹਨ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਵੱਧ ਤੋਂ ਵੱਧ ਲੋਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਣਗੇ।

ਇਸਤਰੀ ਵਿੰਗ ਦੀਆਂ ਦੋਵੇਂ ਲੀਡਰਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਵਰਕਰਾਂ ਨੂੰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...