Sunday, May 12, 2024

ਵਾਹਿਗੁਰੂ

spot_img
spot_img

ਰਾਘਵ ਚੱਢਾ ਨੂੰ “ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ” ਨਾਲ ਕੀਤਾ ਜਾਵੇਗਾ ਸਨਮਾਨਿਤ

- Advertisement -

ਯੈੱਸ ਪੰਜਾਬ

ਚੰਡੀਗੜ, 24 ਜਨਵਰੀ, 2023-ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ 25 ਜਨਵਰੀ 2023 ਨੂੰ ਲੰਡਨ ਵਿੱਚ ‘ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਵਿਖੇ “ਆਊਟ ਸਟੈਂਡਿੰਗ ਅਚੀਵਰ” ਸਨਮਾਨ ਪ੍ਰਾਪਤ ਕਰਨਗੇ। ਰਾਘਵ ਚੱਢਾ ਨੂੰ “ਸਰਕਾਰ ਅਤੇ ਰਾਜਨੀਤੀ” ਸ਼੍ਰੇਣੀ ਵਿੱਚ ਖਾਸ ਪ੍ਰਾਪਤੀਆਂ ‘ਤੇ ਇਸ ਅਵਾਰਡ ਲਈ ਚੁਣਿਆ ਗਿਆ ਹੈ, ਜੋ ਉਹਨਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ
 ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ।

‘ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਰਾਹੀਂ ਭਾਰਤ ਦੀ 75ਵੀਂ ਸੁਤੰਤਰਤਾ ਦੀ ਵਰ੍ਹੇਗੰਢ ਦੇ ਮੌਕੇ ‘ਤੇ ਯੂਕੇ ਵਿੱਚ ਪੜ੍ਹਾਈ ਕਰਨ ਵਾਲੇ ਨੌਜਵਾਨ ਭਾਰਤੀਆਂ ਦੀਆਂ ਵਿਦਿਅਕ ਅਤੇ ਪੇਸ਼ੇਵਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਂਦਾ ਹੈ। ਚੱਢਾ ਨੇ ਮੰਨੇ ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ ‘ਵੈਲਥ ਮੈਨੇਜਮੈਂਟ ਫਰਮ’ ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ ‘ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ’ ਵਿੱਚ ਹਿੱਸਾ ਲਿਆ। ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ।

 ਪੁਰਸਕਾਰ ਸਮਾਰੋਹ ਲੰਡਨ ਵਿੱਚ 25 ਜਨਵਰੀ 2023 ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਯੂਕੇ ਦੀ ਸੰਸਦ ਵਿੱਚ ਰਿਸੈਪਸ਼ਨ ਵੀ ਸ਼ਾਮਲ ਹੈ। ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਸ ਅਵਾਰਡ ਦਾ ਆਯੋਜਨ ਐੱਨ ਆਈ ਐੱਸ ਏ ਯੂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਮਿਲ ਕੇ ਕੀਤਾ ਜਾਂਦਾ ਹੈ । ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।

 ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ ਪ੍ਰਾਪਤ ਕਰਨ ‘ਤੇ, ਰਾਘਵ ਚੱਢਾ ਨੇ ਕਿਹਾ,

 _”ਇਹ ਪੁਰਸਕਾਰ ਕਿਸੇ ਵਿਅਕਤੀ ਦੀਆਂ ਪ੍ਰਾਪਤੀਆਂ ਦੀ ਮਾਨਤਾ ਨਹੀਂ ਹੈ, ਸਗੋਂ ਮੇਰੇ ਨੇਤਾ ਅਰਵਿੰਦ ਕੇਜਰੀਵਾਲ ਦੁਆਰਾ ਪੇਸ਼ ਕੀਤੀ ਗਈ ਰਾਜਨੀਤੀ ਦੇ ਇੱਕ ਨਵੇਂ ਬ੍ਰਾਂਡ ਨੂੰ ਮਾਨਤਾ ਹੈ।  ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ, ਆਮ ਆਦਮੀ ਪਾਰਟੀ, ਅਸਲ ਵਿੱਚ ਆਪਣੇ ਲੋਕਾਂ ਦੀ ਪ੍ਰਤੀਨਿਧ ਹੈ।  ਇਹ ਪੁਰਸਕਾਰ ਲੰਡਨ ਸਕੂਲ ਆਫ਼ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਦੀ ਕੇਜਰੀਵਾਲ ਸਕੂਲ ਆਫ਼ ਪਾਲੀਟਿਕਸ ਦੇ ਇੱਕ ਮਸ਼ਾਲਧਾਰੀ ਤੱਕ ਦੇ ਸਫ਼ਰ ਨੂੰ ਮਾਨਤਾ ਦਿੰਦਾ ਹੈ, ਜਿਸਦਾ ਮੈਂ ਇੱਕ ਵਿਦਿਆਰਥੀ ਹਾਂ, ਜਿੱਥੇ ਮੇਰੇ ਵਰਗੇ ਬਹੁਤ ਸਾਰੇ ਬੇਨਾਮ ਜ਼ਮੀਨੀ ਕਾਰਜਕਰਤਾ ਹਨ। ਮੈਂ ਇਹ ਐਵਾਰਡ ਆਪਣੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰਦਾ ਹਾਂ ਜਿਨ੍ਹਾਂ ਨੇ ਇਸ ਪਾਰਟੀ ਨੂੰ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਪੁਰਸਕਾਰ ਮੈਨੂੰ ਹੋਰ ਸਖ਼ਤ ਮਿਹਨਤ ਕਰਨ ਅਤੇ ਆਪਣੀ ਸਮਰੱਥਾ ਅਨੁਸਾਰ ਆਪਣੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।”

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...