Thursday, April 25, 2024

ਵਾਹਿਗੁਰੂ

spot_img
spot_img

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਐੱਮ ਐੱਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤਾ ਪ੍ਰਾਈਵੇਟ ਮੈਂਬਰ ਬਿੱਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਦਨ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ, 2022 ਨੂੰ ਯਕੀਨੀ ਬਣਾਉਣ ਲਈ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਗਾਰੰਟੀਸ਼ੁਦਾ ਸਮਰਥਨ ਮੁੱਲ ਦੇਣ ਨੂੰ ਪ੍ਰਸਤਾਵਿਤ ਕਰਦਾ ਹੈ।

ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਸਾਲ ਕਿਸਾਨ ਅੰਦੋਲਨ ਦੌਰਾਨ ਖੇਤੀ ਉਤਪਾਦਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ। ਪਰ ਹੁਣ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਅਦਾ ਖ਼ਿਲਾਫੀ ਕਰ ਰਹੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਭੱਜ ਰਹੀ ਹੈ।

ਰਾਘਵ ਚੱਢਾ ਨੇ ਕਿਹਾ, “ਮੈਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੀ ਨੁਮਾਇੰਦਗੀ ਕਰਦਾ ਹਾਂ ਅਤੇ ਸੰਸਦ ਵਿੱਚ ਉਹਨਾਂ ਲਈ ਆਪਣੀ ਆਵਾਜ਼ ਬੁਲੰਦ ਕਰਾਂਗਾ। ਮੈਂ ਰਾਜ ਸਭਾ ਵਿੱਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਸਰਕਾਰ ਨੂੰ ਐੱਮ ਐੱਸ ਪੀ ਦੇ ਮੁੱਦੇ ‘ਤੇ ਬਹਿਸ ਕਰਨ ਲਈ ਮਜਬੂਰ ਕਰੇਗਾ। ਮੈਂ ਆਪਣੇ ਆਖਰੀ ਸਾਹ ਤੱਕ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ।”

ਕੇਂਦਰ ਸਰਕਾਰ ਵੱਲੋਂ ਐੱਮ ਐੱਸ ਪੀ ‘ਤੇ ਬਣਾਈ ਕਮੇਟੀ ਵਿੱਚ ਪੰਜਾਬ ਦੇ ਮਾਹਿਰਾਂ ਅਤੇ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਦਿਆਂ, ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਕਮੇਟੀਆਂ, ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਲਈ ਗਣਨਾਵਾਂ ਅਤੇ ਪ੍ਰਕਿਰਿਆ ਵਿੱਚ ਸੋਧ ਕੀਤੇ ਜਾਣ ਦੀ ਲੋੜ ਹੈ।

ਚੱਢਾ ਦੇ ਬਿਆਨ ਅਨੁਸਾਰ, “ਸਵਾਮੀਨਾਥਨ ਕਮੇਟੀ ਦੀਆਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਏ2+ਐੱਫ ਐੱਲ ਫਾਰਮੂਲੇ ਦੀ ਥਾਂ ਸੀ2+ 50% ਸੀ2 ਫਾਰਮੂਲਾ ਵਰਤਿਆ ਜਾਣਾ ਚਾਹੀਦਾ ਹੈ। ਵਿਆਪਕ ਲਾਗਤ (ਸੀ 2) ਉਤਪਾਦਨ ਦੀ ਅਸਲ ਲਾਗਤ ਹੈ ਕਿਉਂਕਿ ਇਹ ਏ2+ਐੱਫ ਐੱਲ ਦਰ ਦੇ ਨਾਲ, ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਅਤੇ ਮਸ਼ੀਨਰੀ ‘ਤੇ ਕਿਰਾਏ ਅਤੇ ਵਿਆਜ ਨੂੰ ਵੀ ਹਿਸਾਬ ਵਿੱਚ ਲੈਂਦੀ ਹੈ। ਸਵਾਮੀਨਾਥਨ ਕਮੇਟੀ ਦੇ ਅਨੁਸਾਰ, ਐਮਐਸਪੀ ਦੀ ਗਣਨਾ ਕਰਨ ਲਈ ਆਦਰਸ਼ ਫਾਰਮੂਲਾ ਇਹ ਹੋਣਾ ਚਾਹੀਦਾ ਹੈ: ਐਮਐਸਪੀ = ਸੀ2 + ਸੀ2 ਦਾ 50%”

ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਨ ਅਤੇ ਸੰਸਦ ‘ਚ ਲੋਕ ਪੱਖੀ ਮੁੱਦੇ ਉਠਾਉਂਦੇ ਰਹਿਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...