Saturday, April 27, 2024

ਵਾਹਿਗੁਰੂ

spot_img
spot_img

ਰਾਜਦੀਪ ਕੌਰ ਨੇ ਸੰਭਾਲਿਆ ਫਿਰੋਜਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ

- Advertisement -

ਫਿਰੋਜਪੁਰ, 13 ਜੁਲਾਈ, 2020 –

ਫਿਰੋਜਪੁਰ ਦੀ ਨਵ ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਾਜਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ ਫਿਰੋਜਪੁਰ ਨੂੰ ਕਰੋਨਾ ਵਾਇਰਸ ਮੁਕਤ ਜ਼ਿਲਾ ਬਣਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇਗੀ। ਅਪਣੇ ਦਫ਼ਤਰ ਦਾ ਕਾਰਜ ਭਾਰ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਪੰਜਾਬ ਪ੍ਰਸ਼ਾਸਕੀ ਸੇਵਾਵਾਂ ਦੇ 2012 ਬੈਚ ਦੀ ਅਧਿਕਾਰੀ ਰਾਜਦੀਪ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਫਿਰੋਜਪੁਰ ਸ਼੍ਰੀ ਗੁਰਪਾਲ ਸਿੰਘ ਚਾਹਲ ਦੀ ਅਗਵਾਈ ਵਿਚ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲੇ ਵਿੱਚ ਪ੍ਰਸ਼ਾਸ਼ਨਿਕ ਗਤੀਵਿਧੀਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਰੀਬ ਪੱਖੀ ਅਤੇ ਵਿਕਾਸ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨਾਂ ਕਿਹਾ ਕਿ ਜ਼ਿਲੇ ਵਿੱਚ ਮਾਲੀਆ ਵਧਾਉਣ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਅਸਰਦਾਰ ਅਤੇ ਪਾਰਦਰਸ਼ੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ‘ਘਰ-ਘਰ ਰੋਜ਼ਗਾਰ’, ਸਮਾਰਟ ਵਿਲੇਜ ਮੁਹਿੰਮ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਸਰਬੱਤ ਸਿਹਤ ਬੀਮਾ ਯੋਜਨਾ, ਪੈਨਸ਼ਨਾਂ, ਡੈਪੋ, ਬਡੀ, ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਤੇ ਹੋਰ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜਪੁਰ ਜੀ ਵਲੋਂ ਜੋ ਵੀ ਡਿਉਟੀ ਜਾਂ ਅਸਾਇਨਮੈੰਟ ਦਿਤੀ ਜਾਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਮਹੀਨੇ ਤੋਂ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲੇ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿੱਚ ਕੋਰੋਨਾ ਵਾਇਰਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਵੱਡੇ ਪੱਧਰ ‘ਤੇ ਗਤੀਵਿਧੀਆਂ ਚੱਲ ਰਹੀਆਂ ਹਨ ਜਿਨਾ ਨੂੰ ਅਗੋਂ ਹੋਰ ਤੇਜ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਉਨਾੰ ਦੇ ਡਿਪਟੀ ਕਮਿਸ਼ਨਰ ਫਿਰੋਜਪੁਰ ਸ਼੍ਰੀ ਗੁਰਪਾਲ ਸਿੰਘ ਚਾਹਲ ਦੇ ਨਾਲ ਇਕ ਮੀਟਿੰਗ ਕੀਤੀ, ਜਿਸ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਅਤੇ ਇਸ ਨਾਲ ਨਜਿਠਣ ਦੀ ਰਣਨੀਤੀ ਉਤੇ ਵਿਚਾਰ ਚਰਚਾ ਕੀਤੀ। ਇਸ ਤੋਂ ਬਾਅਦ ਏਡੀਸੀ ਦਫਤਰ ਦੇ ਸਟਾਫ ਨੇ ਉਨਾੰ ਦਾ ਫਿਰੋਜਪੁਰ ਪੁਜਣ ਦੇ ਨਿਘਾ ਸੁਆਗਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਾਜਦੀਪ ਕੌਰ ਇਸ ਤੋਂ ਪਹਿਲਾਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿਚ ਬਤੌਰ ਡਿਪਟੀ ਸੈਕਰੇਟਰੀ ਆਪਣੀਆਂ ਸੇਵਾਵਾਂ ਦੇ ਚੁਕੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...