Friday, March 29, 2024

ਵਾਹਿਗੁਰੂ

spot_img
spot_img

ਰਾਜਵਿੰਦਰ ਸਿੰਘ ਭਲੂਰੀਆ ਬਣੇ ਭਾਜਪਾ ਉ.ਬੀ.ਸੀ. ਮੋਰਚਾ ਪੰਜਾਬ ਦੇ ਜ਼ੋਨਲ ਇੰਚਾਰਜ

- Advertisement -

ਯੈੱਸ ਪੰਜਾਬ
ਕੋਟਕਪੂਰਾ, ਦਸੰਬਰ 4, 2021 (ਦੀਪਕ ਗਰਗ)
ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਪੰਜਾਬ ਦੀ ਹਾਈਕਮਾਂਡ ਤਰਫੋਂ ਰਾਜਵਿੰਦਰ ਸਿੰਘ ਭਲੂਰੀਆ ਨੂੰ ਓਬੀਸੀ ਮੋਰਚਾ ਪੰਜਾਬ ਦਾ ਜ਼ੋਨਲ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਬੀਬੀ ਗੁਰਚਰਨ ਕੌਰ, ਐਸ.ਸੀ ਮੋਰਚਾ ਦੇ ਸੂਬਾ ਪ੍ਰੈਸ ਸਕੱਤਰ ਜਸਪਾਲ ਸਿੰਘ ਪੰਜਗਰਾਈਂ, ਕਿਸਾਨ ਕਿਸਾਨ ਮੋਰਚਾ ਦੇ ਪ੍ਰਧਾਨ ਜਸਵਿੰਦਰ ਗਿੱਲ, ਓ.ਬੀ.ਸੀ ਮੋਰਚਾ ਦੇ ਪ੍ਰਧਾਨ ਜਸਵਿੰਦਰ ਸਿੰਘ ਖੀਵਾ, ਗੌਰਵ ਕੱਕੜ ਜਿਲਾ ਪ੍ਰਧਾਨ ਯੁਵਾ ਮੋਰਚਾ, ਹਾਕਮ ਸਿੰਘ ਮੌੜ, ਕ੍ਰਿਸ਼ਨ ਗੋਇਲ, ਬਬੀਤਾ ਸੈਣੀ, ਪ੍ਰਦੀਪ ਸਿਗਲਾ, ਸੋਨੂੰ ਵਰਮਾ, ਕੁਲਦੀਪ ਸਿੰਘ ਧਾਲੀਵਾਲ ਸੁੱਬਾ ਕਾਰਜਕਾਰਨੀ ਮੈਂਬਰ, ਮਾਸਟਰ ਹਰਬੰਸ ਲਾਲ, ਪ੍ਰਦੀਪ ਸ਼ਰਮਾ, ਸੰਦੀਪ ਟੋਨੀ, ਜੈਪਾਲ ਗਰਗ, ਕਮਲ ਗਰਗ, ਪਰੀਕਸ਼ਿਤ ਸਾਹਨੀ, ਪ੍ਰੇਮ ਸੁਖੀਜਾ, ਸ਼ਾਮ ਲਾਲ ਮੈਗੀ, ਰਾਮ ਰਤਨਾ ਜਿੰਦਲ, ਮੈਡੀਕਲ ਸੈੱਲ ਦੇ ਸੂਬਾ ਕਨਵੀਨਰ ਡਾ: ਸਤੀਸ਼ ਕੁਮਾਰ ਸ਼ਰਮਾ, ਕੋਟਕਪੂਰਾ ਮੰਡਲ ਪ੍ਰਧਾਨ ਰਾਜਨ ਨਾਰੰਗ, ਬੀ.ਕੇ ਭਰਤੀਆ, ਸੂਰਜ ਚੌਧਰੀ, ਗੌਤਮ ਬਾਸਲ, ਲਖਵੀਰ ਸਿੰਘ ਗੋਲੇਵਾਲਾ, ਅਜੀਤ ਪ੍ਰਕਾਸ਼ ਸ਼ਰਮਾ, ਦਲੀਪ ਸਿੰਘ, ਰਤਨ ਸਿੰਘ, ਵਿਨੋਦ ਖੇਮਕਾ, ਵਿਨੀਤ ਮਿੱਤਲ, ਡਾ. ,ਕਿਰਨ ਔਲਖ,ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨੀਰੂ ਗਰਗ ਆਦਿ ਭਾਜਪਾ ਵਰਕਰਾਂ ਨੇ ਰਾਜਵਿੰਦਰ ਭਲੂਰੀਆ ਨੂੰ ਵਧਾਈ ਦਿੱਤੀ।

ਸਾਬਕਾ ਰਾਜਸਭਾ ਮੈਂਬਰ ਬੀਬੀ ਗੁਰਚਰਨ ਕੌਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿੱਚ ਦੇਸ਼ ਦਾ ਵਿਕਾਸ ਹੋ ਰਿਹਾ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰ ਵਰਗ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰ ਰਹੇ ਹਨ। ਓਬੀਸੀ ਵਰਗ ਵੱਡੀ ਗਿਣਤੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹੈ।

ਰਾਜਵਿੰਦਰ ਭਲੂਰੀਆ ਦੇ ਓ.ਬੀ.ਸੀ ਮੋਰਚਾ ਦੇ ਜੋਨਲ ਪ੍ਰਭਾਰੀ ਬਣਨ ਨਾਲ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਨਵ-ਨਿਯੁਕਤ ਜੋਨਲ ਪ੍ਰਭਾਰੀ ਰਾਜਵਿੰਦਰ ਭਲੂਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਇਸ ਮਹੱਤਵਪੂਰਨ ਜਿੰਮੇਵਾਰੀ ਲਈ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ,ਸੰਗਠਨ ਮੰਤਰੀ ਪਵਨ ਰਾਣਾ ਅਤੇ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਦੁਰਗੇਸ਼ ਸ਼ਰਮਾ ਦਾ ਧੰਨਵਾਦ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...