Tuesday, April 23, 2024

ਵਾਹਿਗੁਰੂ

spot_img
spot_img

ਰਾਜਸਥਾਨ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਘਟਨਾ, ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਮਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਵਾਪਰੀ ਇਹ ਘਟਨਾ ਅਤੀ ਦੁਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ਮਨ ਅੰਦਰ ਭਾਰੀ ਰੋਸ ਤੇ ਰੋਹ ਹੈ।

ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਹੀ ਲੋੜਵੰਦਾਂ ਦੀ ਸਹਾਇਤਾ ਲਈ ਤਿਆਰ ਰਹਿੰਦੇ ਹਨ। ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਜਦੋਂ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਤਾਂ ਸਿੱਖਾਂ ਨੇ ਬਿਨਾ ਕਿਸੇ ਭਿੰਨ-ਭੇਦ ਦੇ ਲੋੜਵੰਦਾਂ ਦੀ ਸਹਾਇਤਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਸਿੱਖਾਂ ਵੱਲੋਂ ਕੀਤੀ ਨਿਰਸਵਾਰਥ ਸੇਵਾ ਨੂੰ ਦੁਨੀਆਂ ਅੰਦਰ ਸਰਾਇਆ ਜਾ ਰਿਹਾ ਹੈ, ਪ੍ਰੰਤੂ ਦੂਸਰੇ ਪਾਸੇ ਸਿੱਖਾਂ ਨਾਲ ਵਧੀਕੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਰਾਜਸਥਾਨ ਅੰਦਰ ਸਿੱਖ ਨੌਜਵਾਨ ਦੀ ਕੁੱਟਮਾਰ ਮੰਦਭਾਗੀ ਗਲ ਹੈ, ਜਿਸ ਨੂੰ ਸਰਕਾਰਾਂ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਜਿਨ੍ਹਾਂ ਚਾਰ ਲੋਕਾਂ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਸੀ, ਉਨ੍ਹਾਂ ਤੇ ਰਾਜਸਥਾਨ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ, ਪ੍ਰੰਤੂ ਇਸ ਨਾਲ ਮਾਮਲਾ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਦੋਸ਼ੀਆਂ ਨੂੰ ਸਖਤ ਸਜਾਵਾਂ ਮਿਲ ਨਹੀਂ ਜਾਂਦੀਆਂ, ਉਨ੍ਹਾਂ ਚਿਰ ਸਿੱਖਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।

ਉਨ੍ਹਾਂ ਨੇ ਰਾਜਸਥਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜਾ ਦਿੱਤੀ ਜਾਵੇ ਤਾਂ ਕਿ ਕੋਈ ਹੋਰ ਅਜਿਹੀ ਹਰਕਤ ਨਾ ਕਰ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...