Friday, April 19, 2024

ਵਾਹਿਗੁਰੂ

spot_img
spot_img

ਰਾਜਸੀ ਆਗੂਆਂ ਦੀਆਂ ਟਰਾਂਸਪੋਰਟਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ? ‘ਆਪ’ ਆਗੂ ਦਿਨੇਸ਼ ਚੱਢਾ ਨੇ ਲਿਖ਼ੀ ਰਾਜਾ ਵੜਿੰਗ ਨੂੰ ਚਿੱਠੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਕਤੂਬਰ, 2021:
ਆਮ ਆਦਮੀ ਪਾਰਟੀ ਪੰਜਾਬ ਬੁਲਾਰੇ ਅਤੇ ਆਰ . ਟੀ. ਆਈ. ਕਾਰਕੁੰਨ ਵਕੀਲ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਸਬੂਤ ਭੇਜੇ ਹਨ ਕਿ ਕਿਵੇਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੇ ਰਾਜ ਵਿਚ ਸਿਆਸੀ ਆਗੂਆਂ ਦੇ ਟਰਾਂਸਪੋਰਟ ਮਾਫੀਏ ਨੇ ਪੰਜਾਬ ਦੇ ਖਜ਼ਾਨੇ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਪੰਜਾਬ ਦਾ ਖਜ਼ਾਨਾ ਕਿਵੇਂ ਖਾਲੀ ਹੋਇਆ ਹੈ।

ਐਤਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਉਹਨਾਂ ਟਰਾਂਸਪੋਰਟ ਮੰਤਰੀ ਨੂੰ ਭੇਜੇ ਪੱਤਰ ਚ ਲਿਖਿਆ ਹੈ ਕਿ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਕੀਤੇ ਜਾਣ ਵਾਲੇ ਬੱਸ ਪਰਮਿਟਾਂ ਵਿਚ ਸਰਕਾਰੀ ਬੱਸਾਂ ਅਤੇ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਦੀ ਹੱਦ ਨਿਸ਼ਚਿਤ ਹੁੰਦੀ ਹੈ।

ਉਦਾਹਰਣ ਵਜੋਂ 1990 ਚ ਸਟੇਟ ਹਾਈਵੇਜ ਉੱਤੇ ਸਰਕਾਰੀ ਅਤੇ ਪ੍ਰਾਈਵੇਟ ਪਰਮਿਟਾਂ ਦਾ ਕੋਟਾ 50:50 ਪ੍ਰਤੀਸ਼ਤ ਸੀ।ਪਰ ਉਦੋਂ ਤੋਂ ਲੈਕੇ ਅੱਜ ਤੱਕ ਦੀਆਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੀ ਮਿਲੀਭੁਗਤ ਨਾਲ਼ ਸਿਆਸੀ ਲੋਕਾਂ ਨੂੰ ਪ੍ਰਾਈਵੇਟ ਕੋਟੇ ਤੋਂ ਵਧਕੇ ਪਰਮਿਟ ਦੇਣ ਲਈ ਟਰਾਂਸਪੋਰਟ ਨੀਤੀ ਦੀ ਉਲੰਘਣਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਕੋਟੇ ਨੂੰ ਅਸਿੱਧੇ ਤੌਰ ਤੇ ਖਤਮ ਕਰਨ ਲਈ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਨੂੰ 5- 5 ਗੁਣਾ ਵਧਾ ਦਿੱਤਾ ਗਿਆ ਅਤੇ ਇਕ ਪਰਮਿਟ ਚ 10-10 ਬਾਰ ਵਾਧਾ ਕੀਤਾ ਗਿਆ।

ਐਡਵੋਕੇਟ ਚੱਢਾ ਨੇ ਪੱਤਰ ਦੇ ਨਾਲ ਹੀ ਓਰਬਿਟ ਅਤੇ ਨਿਊ ਦੀਪ ਟਰਾਂਸਪੋਰਟਾਂ ਦੇ ਬੱਸ ਪਰਮਿਟਾਂ ਦੀ ਸੂਚੀ ਸਬੂਤ ਦੇ ਤੌਰ ਤੇ ਭੇਜਦੇ ਹੋਏ ਟਰਾਂਸਪੋਰਟ ਮੰਤਰੀ ਨੂੰ ਦੱਸਿਆ ਕਿ ਓਰਬਿਟ ਦਾ ਮੁਕਤਸਰ ਤੋਂ ਮਲੋਟ ਦਾ 32 ਕਿ ਮੀ ਰੂਟ 6 ਬਾਰ ਵਧਾਕੇ ਮੋਗੇ ਤੱਕ 147 ਕਿ ਮੀ ਕਰ ਦਿੱਤਾ ਗਿਆ, ਫਿਰੋਜ਼ਪੁਰ ਤੋਂ ਮੁਕਤਸਰ 56 ਕਿ ਮੀ ਰੂਟ 10 ਬਾਰ ਵਧਾਕੇ 147 ਕਿ ਮੀ ਕਰ ਦਿੱਤਾ ਗਿਆ, ਰਾਮਾਂ ਤੋਂ ਲੁਧਿਆਣਾ ਦਾ 190 ਕੀ ਮੀ ਰੂਟ ਝੁੱਗੀਆਂ ਗੜਸ਼ੰਕਰ ਤੱਕ 277 ਕਿ ਮੀ ਕਰ ਦਿੱਤਾ ਗਿਆ, ਬਠਿੰਡਾ ਤੋਂ ਮਾਨਸਾ ਦਾ 128 ਕੀ ਮੀ ਰੂਟ ਬਰਨਾਲਾ ਤੱਕ 254 ਕਿ ਮੀ ਕਰ ਦਿੱਤਾ ਗਿਆ, ਗੁਰਦਾਸਪੁਰ ਤੋਂ ਚੰਡੀਗੜ੍ਹ ਦਾ 171 ਕਿ ਮੀ ਰੂਟ ਡੇਰਾ ਬਾਬਾ ਨਾਨਕ ਤੱਕ 271 ਕਿ ਮੀ ਕਰ ਦਿੱਤਾ ਗਿਆ।

ਇਸੇ ਤਰ੍ਹਾਂ ਨਿਊ ਦੀਪ ਬੱਸ ਦਾ ਜੈਤੋਂ ਗਿੱਦੜਵਾਹਾ 100 ਕਿ ਮੀ ਰੂਟ 328 ਕਿ ਮੀ ਕਰ ਦਿੱਤਾ ਗਿਆ ਅਤੇ ਬਠਿੰਡਾ ਮਹਿਮਾਂ 138 ਕਿ ਮੀ ਰੂਟ 237 ਕਿ ਮੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ ਕੁਝ ਉਦਾਹਰਨਾਂ ਨੇ ਇਸ ਤਰਾਂ ਦੇ ਕਰੀਬ 5000 ਨਜਾਇਜ ਵਾਧੇ ਕਰਕੇ ਜਨਤਕ ਖਜਾਨੇ ਨੂੰ ਲੁੱਟਿਆ ਗਿਆ।

ਦਿਨੇਸ਼ ਚੱਢਾ ਨੇ ਦੱਸਿਆ ”ਮਾਣਯੋਗ ਹਾਈਕੋਰਟ ਹਾਈਕੋਰਟ ਨੇ ਵੀ ਦਸੰਬਰ 2012 ਦੀ ਜੱਜਮੈਂਟ ਚ ਸਪਸ਼ਟ ਲਿਖਿਆ ਹੈ ਕਿ ਪ੍ਰਾਈਵੇਟ ਬੱਸਾਂ ਨੂੰ ਫਾਇਦਾ ਦੇਣ ਦੇ ਪਰਮਿਟਾਂ ਚ ਇਹ ਗੈਰਕਨੂੰਨੀ ਵਾਧੇ ਸਰਕਾਰੀ ਬੱਸਾਂ ਨੂੰ ਖਤਮ ਕਰਨ ਵਾਲੇ ਹਨ।ਪਰ ਫਿਰ ਵੀ ਅੱਜ ਤੱਕ ਨਾ ਤਾਂ ਇਨ੍ਹਾਂ ਕਰੀਬ 5000 ਨਜਾਇਜ ਪਰਮਿਟਾਂ ਤੇ ਕੋਈ ਵੀ ਕਾਰਵਾਈ ਕੀਤੀ ਗਈ ਤੇ ਨਾ ਹੀ ਇਨ੍ਹਾਂ ਪਰਮਿਟਾਂ ਲਈ ਜਿੰਮੇਵਾਰ ਅਧਿਕਾਰੀਆਂ ਅਤੇ ਨੇਤਾਵਾਂ ਤੇ ਕੋਈ ਕਾਰਵਾਈ ਕੀਤੀ ਗਈ।”

ਐਡਵੋਕੇਟ ਚੱਢਾ ਨੇ ਪੱਤਰ ਚ ਸਵਾਲ ਖੜਾ ਕੀਤਾ ਕਿ ਮੌਜੂਦਾ ਕਾਂਗਰਸ ਸਰਕਾਰ ਦਾ ਕਾਰਜਕਾਲ ਵੀ ਲਗਭਗ ਪੂਰਾ ਹੋ ਗਿਆ ਹੈ ਪਰ ਇਹ ਲੁੱਟ ਜਾਰੀ ਹੈ।ਇਸ ਲੁੱਟ ਨਾਲ਼ ਜਿਥੇ ਇੱਕ ਪਾਸੇ ਸੂਬੇ ਦੇ ਬੇਰੋਜਗਾਰਾਂ ਦੇ ਹੱਕਾਂ ਤੇ ਡਾਕਾ ਵੱਜਿਆ, ਰੋਡਵੇਜ਼ ਤਬਾਹ ਹੋ ਗਈ ਅਤੇ ਖਜਾਨਾ ਖਾਲੀ ਹੋਇਆ,ਉੱਥੇ ਹੀ ਕਨੂੰਨ ਅਤੇ ਅਦਾਲਤ ਦੇ ਹੁਕਮਾਂ ਨੂੰ ਵੀ ਛਿੱਕੇ ਟੰਗਿਆ ਗਿਆ ਹੈ।

ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਇਸ ਤਰਾਂ ਦੇ ਹਜ਼ਾਰਾਂ ਪਰਮਿਟਾਂ ਨੂੰ ਤੁਰੰਤ ਰੱਦ ਕਰਨ, ਜਿੰਮੇਵਾਰ ਅਫਸਰਾਂ ਅਤੇ ਸਿਆਸੀ ਲੋਕਾਂ ਉੱਤੇ ਪਰਚਾ ਦਰਜ ਕਰਵਾਉਣ ਦੀ ਮੰਗ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...