Tuesday, April 23, 2024

ਵਾਹਿਗੁਰੂ

spot_img
spot_img

ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਫ਼ੈਡਰਲ ਢਾਂਚਾ ਕੀਤਾ ਜਾ ਰਿਹਾ ਹੈ ਤਬਾਹ – ਫ਼ਾਸ਼ੀ ਹਮਲਿਆਂ ਵਿਰੋਧੀ ਫਰੰਟ ਦੀ ਜ਼ੋਨਲ ਕਨਵੈਨਸ਼ਨ ਵਿੱਚ ਕੇਂਦਰ ਦੀ ਤਿੱਖੀ ਅਲੋਚਨਾ

- Advertisement -

ਯੈੱਸ ਪੰਜਾਬ
ਬਠਿੰਡਾ, 21 ਮਈ, 2022 –
ਟੀਚਰਜ਼ ਹੋਮ ਬਠਿੰਡਾ ਵਿਖੇ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵੱਲੋਂ ਜਗਜੀਤ ਸਿੰਘ ਲਹਿਰਾ, ਲਾਲਚੰਦ ਸਰਦੂਲਗੜ੍ਹ, ਹਰਵਿੰਦਰ ਹੇਮਾ, ਬਲਕਰਨ ਬਰਾੜ ਅਤੇ ਮੰਗਾ ਸਿੰਘ ਵੈਰੋ ਕੇ ਦੀ ਪ੍ਰਧਾਨਗੀ ਹੇਠ ਵਿਸ਼ਾਲ ਜ਼ੋਨ ਪੱਧਰੀ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਬਠਿੰਡਾ, ਮਾਨਸਾ, ਫਿਰੋਜ਼ਪੁਰ, ਮੁਕਤਸਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਤੋਂ ਪ੍ਰਤੀਨਿਧ ਸ਼ਾਮਲ ਹੋਏ।

ਕਨਵੈਨਸ਼ਨ ਨੂੰ ਆਰ ਐਮ ਪੀ ਆਈ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਸੀਪੀਆਈ ਦੇ ਕੌਮੀ ਕੌਂਸਲ ਦੇ ਮੈਂਬਰ ਸਾਥੀ ਹਰਦੇਵ ਅਰਸ਼ੀ, ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਸਾਥੀ ਮੁਖਤਿਆਰ ਪੂਹਲਾ, ਸੀਪੀਆਈ(ਐਮ ਐਲ) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਸਾਥੀ ਅਜਮੇਰ ਸਿੰਘ ਸਮਰਾ, ਸੀਪੀਆਈ (ਐਮਐਲਏ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਭਗਵੰਤ ਸਿੰਘ ਸਮਾਓਂ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਮੋਦੀ ਸਰਕਾਰ ਦੇ ਫਿਰਕੂ-ਫਾਸ਼ੀ ਹਮਲਿਆਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਜਦੋ ਤੋਂ ਇਹ ਸਰਕਾਰ ਗੱਦੀ ਉਤੇ ਬਿਰਾਜਮਾਨ ਹੋਈ ਹੈ ਉਦੋਂ ਤੋਂ ਹੀ ਵੱਖ-ਵੱਖ ਧਾਰਮਿਕ ਘੱਟ ਗਿਣਤੀਆਂ; ਮੁਸਲਮਾਨਾਂ, ਇਸਾਈਆਂ, ਸਿੱਖਾਂ ਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਮੁਸਲਿਮ ਘੱਟ ਗਿਣਤੀ ਫਿਰਕੇ ਨੂੰ ਗਿਣ-ਮਿਥ ਕੇ ਨਿਸ਼ਾਨਾ ਬਣਾਉਣ ਸਬੰਧੀ ਆਰ ਐਸ ਐਸ ਦੇ ਮਨਸੂਬਿਆਂ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਮੁਸਲਮਾਨਾਂ ਦੀ ਪੂਜਾ ਪੱਧਤੀ, ਖਾਣ-ਪੀਣ ਅਤੇ ਲਿਬਾਸ ਖਿਲਾਫ ਫਿਰਕੂ ਨਫ਼ਰਤ ਫੈਲਾਈ ਜਾ ਰਹੀ ਹੈ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁਸਲਮਾਨਾਂ ਦੇ ਕਤਲਾਂ ਨੂੰ ਅੰਜਾਮ ਦੇ ਕੇ ਫਿਰਕੂ ਆਧਾਰ ਉੱਤੇ ਲੋਕਾਂ ਦੀ ਸਫਬੰਦੀ ਕੀਤੀ ਜਾ ਰਹੀ ਹੈ। ਅਜਿਹਾ ਕਰਕੇ ਮੋਦੀ ਸਰਕਾਰ ਰੋਟੀ-ਰੋਜ਼ੀ , ਮਹਿੰਗਾਈ , ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਆਦਿ ਬੁਨਿਆਦੀ ਮਸਲਿਆਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਕੇ ਆਪਣੀਆਂ ਲੋਕ ਮਾਰੂ ਨੀਤੀਆਂ ਬੇਰੋਕ-ਟੋਕ ਲਾਗੂ ਕਰਦੀ ਜਾ ਰਹੀ ਹੈ।

ਫਾਸ਼ੀਵਾਦੀ ਅਤੇ ਫਿਰਕੂ ਹਮਲਿਆਂ ਦੀ ਆੜ ਵਿੱਚ ਦੇਸੀ-ਵਿਦੇਸ਼ੀ ਕਾਰਪੋਰੇਟਾਂ ਹੱਥੀਂ ਦੇਸ਼ ਦੇ ਕੁਦਰਤੀ ਖਜ਼ਾਨਿਆਂ ਨੂੰ ਲਟਾਉਣ ਅਤੇ ਉਨ੍ਹਾਂ ਨੂੰ ਟੈਕਸਾਂ ‘ਚੋਂ ਛੋਟਾਂ ਤੇ ਹੋਰ ਰਿਆਇਤਾਂ ਦੇਣ ਲਈ ਲੋਕਾਂ ਦਾ ਪੈਸਾ ਲੁਟਾਇਆ ਜਾ ਰਿਹਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਹੈ ਕਿ ਮੋਦੀ ਸਰਕਾਰ ਦੇਸ਼ ਅੰਦਰ ਨੰਗਾ-ਚਿੱਟਾ ਤਾਨਾਸ਼ਾਹੀ ਰਾਜ ਲਾਗੂ ਕਰਕੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਲੇਖਕਾਂ, ਪੱਤਰਕਾਰਾਂ, ਬੁਧੀਜੀਵੀਆਂ ਨੂੰ ਜੇਲ੍ਹਾਂ ਅੰਦਰ ਡੱਕ ਰਹੀ ਹੈ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀਆਂ ਨੂੰ ਜੇਲ੍ਹਾਂ ਅੰਦਰੋਂ ਰਿਹਾ ਨਹੀਂ ਕਰ ਰਹੀ।

ਰਾਜਾਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੀਆਂ ਨੀਤੀਆਂ ਘੜਕੇ ਬਚੇ-ਖੁਚੇ ਫੈਡਰਲ ਢਾਂਚੇ ਨੂੰ ਵੀ ਤਬਾਹ ਕਰ ਰਹੀ ਹੈ।
ਕਨਵੈਨਸ਼ਨ ਵਿੱਚ ਧਾਰਮਿਕ ਘੱਟ ਗਿਣਤੀਆਂ ‘ਤੇ ਹਮਲੇ ਬੰਦ ਕਰਨ, ਯੂਏਪੀਏ ਵਰਗੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ, ਦਰਿਆਈ ਪਾਣੀਆਂ ਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਮਸਲੇ ਹੱਲ ਕਰਨ, ਜਮਹੂਰੀਅਤ ਪਸੰਦ ਬੁਧੀਜੀਵੀਆਂ ਤੇ ਸਜ਼ਾ ਪੂਰੀ ਕਰ ਚੁੱਕੇ ਸਾਰੇ ਬੰਦੀਆਂ ਨੂੰ ਰਿਹਾ ਕਰਨ, ਨਵੇਂ ਕਿਰਤ ਕੋਡ ਰੱਦ ਕਰਨ, ਕਿਸਾਨਾਂ ਨੂੰ ਐਮਐਸਪੀ ਦੇਣ ਅਤੇ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰਨ ਦੇ ਮਤੇ ਸਰਵ ਸੰਮਤੀ ਨਾਲ ਪਾਸ ਕੀਤੇ ਗਏ।

ਅਮਨ ਕਾਨੂੰਨ ਦੀ ਰਾਖੀ ਕਰਨ ਦੇ ਨਾਂ ‘ਤੇ ਨੀਮ ਫੌਜੀ ਦਲਾਂ ਦੀ ਤਾਇਨਾਤੀ ਬੰਦ ਕਰਨ, ਬੀਐਸਐਫ ਦਾ ਘੇਰਾ ਵਧਾਉਣ ਦਾ ਫੈਸਲਾ ਵਾਪਸ ਲੈਣ ਅਤੇ ਨਹਿਰਾਂ ਵਿੱਚ ਪ੍ਰਦੂਸ਼ਿਤ ਪਾਣੀ ਪਾਉਣਾ ਬੰਦ ਕਰਨ ਦੀ ਵੀ ਮੰਗ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...