Friday, March 29, 2024

ਵਾਹਿਗੁਰੂ

spot_img
spot_img

ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੀ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼, ਮੰਤਰੀਆਂ ਤੇ ਵਿਧਾਇਕਾਂ ਨੂੰ ਪੱਤਰ ਲਿਖ ਕੇ ਬਿਹਤਰੀ ਲਈ ਸੁਝਾਅ ਮੰਗੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2021:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੜ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾ ਰਹੇ ਟੈਕਸ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਪ੍ਰਣ ਲਿਆ।

ਇੱਥੇ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਵਜੋਂ ਆਪਣੀਆਂ 21 ਦਿਨਾਂ ਦੀਆਂ ਪ੍ਰਾਪਤੀਆਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਟਰਾਂਸਪੋਰਟ ਵਿਭਾਗ ਨੇ ਆਪਣੀ ਆਮਦਨੀ ਵਿੱਚ 17.24 ਫ਼ੀਸਦੀ ਵਾਧੇ ਨਾਲ ਮੁੜ ਰਫ਼ਤਾਰ ਫੜੀ ਹੈ।

ਇਹ ਵਾਧਾ 15 ਅਕਤੂਬਰ ਤੱਕ 7.98 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਰੋਜ਼ਾਨਾ ਆਮਦਨ ਵਿੱਚ ਕਰੀਬ 53 ਲੱਖ ਰੁਪਏ ਦਾ ਵਾਧਾ ਹੋਇਆ ਹੈ। 15 ਸਤੰਬਰ ਤੋਂ 30 ਸਤੰਬਰ ਤੱਕ ਵਿਭਾਗ ਨੂੰ 46.28 ਕਰੋੜ ਰੁਪਏ ਆਮਦਨ ਹੋਈ ਜਦ ਕਿ 1 ਅਕਤੂਬਰ ਤੋਂ 15 ਅਕਤੂਬਰ ਤੱਕ 54.26 ਕਰੋੜ ਰੁਪਏ ਰੋਜ਼ਾਨਾ ਆਮਦਨ ਦਰਜ ਕੀਤੀ ਗਈ।

ਟੈਕਸ ਡਿਫ਼ਾਲਟਰਾਂ ਅਤੇ ਗ਼ੈਰ-ਕਾਨੂੰਨੀ ਪਰਮਿਟ ਧਾਰਕਾਂ ਵਿਰੁੱਧ ਕਾਰਵਾਈ ਨੂੰ ਜਾਇਜ਼ ਕਰਾਰ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨ ਲਈ ਦਾਲ ਵਿੱਚੋਂ ਕੋਕੜੂਆਂ ਦੀ ਛਾਂਟੀ ਬਹੁਤ ਜ਼ਰੂਰੀ ਸੀ ਕਿਉਂਕਿ ਡਿਫ਼ਾਲਟਰ ਬੱਸ ਆਪ੍ਰੇਟਰ ਪਿਛਲੇ 10 ਮਹੀਨਿਆਂ ਤੋਂ ਜਿਸ ਟੈਕਸ ਨੂੰ ਦੇਣ ਤੋਂ ਟਾਲਾ ਵੱਟ ਰਹੇ ਹਨ, ਉਹ ਉਨ੍ਹਾਂ ਨੇ ਪਹਿਲਾਂ ਹੀ ਸਵਾਰੀਆਂ ਤੋਂ ਟਿਕਟਾਂ ਦੇ ਰੂਪ ਵਿੱਚ ਵਸੂਲਿਆ ਹੋਇਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕਿ ਟੈਕਸਾਂ ਦਾ ਭੁਗਤਾਨ ਨਾ ਕਰਨ, ਗ਼ੈਰ-ਕਾਨੂੰਨੀ ਪਰਮਿਟ, ਦਸਤਾਵੇਜ਼ ਆਦਿ ਦੀ ਘਾਟ ਕਾਰਨ ਹੁਣ ਤੱਕ ਲਗਭਗ 258 ਬੱਸਾਂ ਨੂੰ ਜ਼ਬਤ ਕੀਤਾ ਗਿਆ ਜਾਂ ਚਲਾਨ ਕੀਤਾ ਗਿਆ। ਡਿਫ਼ਾਲਟਰਾਂ ਵਿਰੁੱਧ ਸਖ਼ਤੀ ਪਿੱਛੋਂ ਵਿਭਾਗ ਨੇ ਲੰਬਤ ਸਰਕਾਰੀ ਟੈਕਸ ਦੀ 3.29 ਕਰੋੜ ਰੁਪਏ ਦੀ ਰਕਮ ਵਸੂਲੀ ਕੀਤੀ ਹੈ ਅਤੇ ਇਸ ਵਿੱਚ ਵੱਡੀ ਰਕਮ ਵੱਡੀਆਂ ਕੰਪਨੀਆਂ/ਆਪ੍ਰੇਟਰਾਂ ਵੱਲੋਂ ਜਮ੍ਹਾਂ ਕਰਵਾਈ ਗਈ ਹੈ।

ਸ੍ਰੀ ਰਾਜਾ ਵੜਿੰਗ ਨੇ ਉਚੇਚੇ ਤੌਰ ‘ਤੇ ਕਿਹਾ, “ਵਿਰੋਧੀ ਪਾਰਟੀਆਂ ਦੇ ਕਿਸੇ ਵੀ ਨੇਤਾ ਨੇ ਇਹ ਦਾਅਵਾ ਨਹੀਂ ਕੀਤਾ ਕਿ ਅਸੀਂ ਟੈਕਸ ਡਿਫ਼ਾਲਟਰਾਂ ਵਿਰੁੱਧ ਸਖ਼ਤੀ ਅਪਣਾ ਕੇ ਕੁਝ ਗ਼ਲਤ ਕੀਤਾ ਹੈ।” ਉਨ੍ਹਾਂ ਕਿਹਾ ਕਿ ਵਿਭਾਗ ਨੇ ਆਰ.ਟੀ.ਏ. ਦੇ ਨਾਲ-ਨਾਲ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਵੀ ਵਧੇਰੇ ਸ਼ਕਤੀਆਂ ਦਿੰਦਿਆਂ ਉਨ੍ਹਾਂ ਨੂੰ ਬੱਸ ਸਟੈਂਡ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਵਿੱਚ ਵਾਹਨਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਹਨ।

ਨਵੇਂ ਬੱਸ ਅੱਡੇ ਤੇ ਵਰਕਸ਼ਾਪਾਂ ਬਣਾਉਣ ਅਤੇ ਅਪਗ੍ਰੇਡੇਸ਼ਨ ਲਈ 400 ਰੁਪਏ ਖ਼ਰਚੇ ਜਾਣਗੇ
ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਨਵੇਂ ਬੱਸ ਅੱਡੇ ਅਤੇ ਵਰਕਸ਼ਾਪਾਂ ਬਣਾਉਣ ਅਤੇ ਇਨ੍ਹਾਂ ਦੇ ਨਵੀਨੀਕਰਨ ‘ਤੇ 400 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। 230 ਕਰੋੜ ਰੁਪਏ ਨਾਲ 52 ਨਵੇਂ ਬੱਸ ਅੱਡਿਆਂ ਦਾ ਨਿਰਮਾਣ ਕੀਤਾ ਜਾਵੇਗਾ ਜਦਕਿ 70 ਬੱਸ ਅੱਡਿਆਂ ਨੂੰ 45 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ। ਇਸੇ ਤਰ੍ਹਾਂ 81 ਕਰੋੜ ਰੁਪਏ 16 ਵਰਕਸ਼ਾਪਾਂ ਦੀ ਨਵੀਂ ਉਸਾਰੀ ਅਤੇ ਨਵੀਨੀਕਰਨ ‘ਤੇ ਖ਼ਰਚੇ ਜਾਣਗੇ।

842 ਨਵੀਆਂ ਬੱਸਾਂ ਅਤੇ 800 ਨਵੀਆਂ ਭਰਤੀਆਂ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ 842 ਨਵੀਆਂ ਬੱਸਾਂ, ਜਿਨ੍ਹਾਂ ਵਿੱਚ ਪੰਜਾਬ ਰੋਡਵੇਜ਼ ਦੀਆਂ 587 ਅਤੇ ਪੀ.ਆਰ.ਟੀ.ਸੀ. ਦੀਆਂ 255 ਸ਼ਾਮਲ ਹਨ, ਖ਼ਰੀਦਣ ਲਈ ਟਾਟਾ ਮੋਟਰਜ਼ ਨੂੰ ਪਹਿਲਾਂ ਹੀ ਆਰਡਰ ਦਿੱਤਾ ਜਾ ਚੁੱਕਾ ਹੈ ਅਤੇ 45 ਦਿਨਾਂ ਦੇ ਅੰਦਰ ਇਹ ਨਵੀਆਂ ਬੱਸਾਂ ਸੂਬੇ ਦੀਆਂ ਸੜਕਾਂ ‘ਤੇ ਦੌੜਣਗੀਆਂ। ਉਨ੍ਹਾਂ ਖ਼ਾਸ ਤੌਰ ‘ਤੇ ਦੱਸਿਆ ਕਿ ਨਵੀਆਂ ਬੱਸਾਂ ਲਈ ਲਗਭਗ 800 ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਰਾਈਵਿੰਗ ਲਾਇਸੈਂਸ/ਰਜਿਸਟ੍ਰੇਸ਼ਨ ਸਰਟੀਫ਼ਿਕੇਟ ਵਿੱਚ ਦੇਰੀ ਬਰਦਾਸ਼ਤ ਨਹੀਂ ਹੋਵੇਗੀ
ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਲੰਬਤ ਮਾਮਲਿਆਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਸਾਰੇ 32 ਡਰਾਈਵਿੰਗ ਅਤੇ ਟੈਸਟਿੰਗ ਟਰੈਕ ਸ਼ਨੀਵਾਰ ਨੂੰ ਵੀ ਖੋਲ੍ਹੇ ਜਾਣ ਤਾਂ ਜੋ ਕੰਮ ਕਰਨ ਵਾਲੇ ਅਤੇ ਹੋਰ ਲੋਕ ਉਸ ਦਿਨ ਟੈਸਟਿੰਗ ਲਈ ਜਾ ਸਕਣ। ਇਸ ਤੋਂ ਇਲਾਵਾ ਬੁਕਿੰਗ ਸਲਾਟ ਦਾ ਸਮਾਂ 30 ਤੋਂ ਵਧਾ ਕੇ 45 ਦਿਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਮਾਰਟ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਲਈ ਕੇਂਦਰੀਕ੍ਰਿਤ ਆਊਟਸੋਰਸ ਏਜੰਸੀ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਸਮਝੌਤੇ ਮੁਤਾਬਕ ਨਿਰਧਾਰਤ ਸਮਾਂ ਹੱਦ ਦੇ ਅੰਦਰ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਭੇਜਣਾ ਯਕੀਨੀ ਬਣਾਏ, ਨਹੀਂ ਤਾਂ ਦੇਰੀ ਲਈ ਕੰਪਨੀ ‘ਤੇ ਜੁਰਮਾਨਾ ਲਗਾਇਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਹੁਣ ਵਪਾਰਕ/ਗ਼ੈਰ-ਵਪਾਰਕ ਵਾਹਨ ਦੀ ਜਾਂਚ ਕਿਸੇ ਵੀ ਨੇੜਲੇ ਸਥਾਨ ‘ਤੇ ਕੀਤੀ ਜਾ ਸਕਦੀ ਹੈ ਭਾਵੇਂ ਕਿ ਬਿਨੈਕਾਰ ਨੇ ਕਿਤੇ ਵੀ ਅਰਜ਼ੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਆਰ.ਟੀ.ਏ. ਦਫ਼ਤਰ ਨਾਲ ਸਬੰਧਤ ਹੋਰਨਾਂ ਮਾਮਲਿਆਂ ਦੇ ਹੱਲ ਲਈ “ਵਿਸ਼ੇਸ਼ ਪੈਂਡੈਂਸੀ ਮੇਲੇ” ਲਾਏ ਜਾਣਗੇ ਅਤੇ ਪਹਿਲਾ “ਵਿਸ਼ੇਸ਼ ਪੈਂਡੈਂਸੀ ਮੇਲਾ” ਸ੍ਰੀ ਮੁਕਤਸਰ ਸਾਹਿਬ ਵਿੱਚ ਲਾਇਆ ਜਾਵੇਗਾ।

ਹੋਰ ਅਹਿਮ ਪਹਿਲਕਦਮੀਆਂ
ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਬੱਸ ਸਟੈਂਡ ਅਤੇ ਬੱਸਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪੰਦਰਵਾੜਾ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹਰ ਪੰਦਰਵਾੜੇ ਮੌਕੇ ਵਿਭਾਗ ਦੇ ਸਾਰੇ ਮੁਲਾਜ਼ਮ ਸੂਬੇ ਦੇ ਸਾਰੇ ਬੱਸ ਸਟੈਂਡਾਂ ਵਿੱਚ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈ ਰਹੇ ਹਨ।

ਨਸ਼ਿਆਂ ਵਿਰੁੱਧ ਜ਼ੀਰੋ ਟੌਲਰੈਂਸ ਦੀ ਵਚਨਬੱਧਤਾ ਦੁਹਰਾਉਂਦਿਆਂ ਮੰਤਰੀ ਨੇ ਦੱਸਿਆ ਕਿ ਸਰਕਾਰੀ ਬੱਸਾਂ ਤੋਂ ਤੰਬਾਕੂ, ਪਾਨ ਮਸਾਲਾ ਆਦਿ ਨਾਲ ਸਬੰਧਤ ਇਸ਼ਤਿਹਾਰ ਹਟਾ ਦਿੱਤੇ ਗਏ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ, “ਜੇ ਕਿਸੇ ਨੂੰ ਬੱਸਾਂ ਵਿੱਚ ਅਜਿਹੇ ਇਸ਼ਤਿਹਾਰ ਮਿਲਦੇ ਹਨ ਜਾਂ ਹੋਰ ਕਿਸੇ ਕਿਸਮ ਦੀ ਉਲੰਘਣਾ ਦਿੱਸਦੀ ਹੈ ਤਾਂ ਮੇਰੇ ਨਿੱਜੀ ਵਟਸਐਪ ਨੰਬਰ 94784-54701 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।”

ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਾਹਨ ਟਰੈਕਿੰਗ ਸਿਸਟਮ ਤੇਜ਼ ਸਪੀਡ ਅਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਪ੍ਰਤੀ ਡਰਾਈਵਰਾਂ ਤੇ ਕੰਡਕਟਰਾਂ ਦੇ ਵਤੀਰੇ ਦੀ ਨਿਗਰਾਨੀ ਕਰ ਰਿਹਾ ਹੈ ਜਿਸ ਦੇ ਆਧਾਰ ‘ਤੇ ਹਰ ਪੰਦਰਵਾੜੇ ਦੌਰਾਨ ਹਰ ਡਿਪੂ ‘ਤੇ ਵਧੀਆ ਕਾਰਗੁਜ਼ਾਰੀ ਵਾਲੇ 3-3 ਡਰਾਈਵਰਾਂ ਤੇ ਕੰਡਕਟਰਾਂ ਦਾ ਸਨਮਾਨ ਕੀਤਾ ਜਾਵੇਗਾ ਜਦਕਿ 11 ਡਰਾਈਵਰਾਂ ਤੇ 11 ਕੰਡਕਟਰਾਂ ਨੂੰ ਹਰ ਮਹੀਨੇ ਰਾਜ ਪੱਧਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ/ਕਾਲਜਾਂ, ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਲਈ ਬੱਸ ਪਾਸਾਂ ਦੀ ਤਜਵੀਜ਼ ਸਬੰਧਤ ਮੰਤਰੀਆਂ ਨੂੰ ਅਗਲੇਰੀ ਪ੍ਰਵਾਨਗੀ ਲਈ ਭੇਜ ਦਿੱਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਹੋਰ ਸੁਧਾਰ ਲਈ ਉਨ੍ਹਾਂ ਨੇ ਆਪਣੇ ਕੈਬਨਿਟ ਸਹਿਯੋਗੀਆਂ ਅਤੇ ਵਿਧਾਇਕਾਂ ਨੂੰ ਪੱਤਰ ਲਿਖ ਕੇ ਕੀਮਤੀ ਸੁਝਾਅ ਮੰਗੇ ਹਨ।

ਇਸ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਭੁਪਿੰਦਰ ਸਿੰਘ ਰਾਏ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਤੇ ਹੋਰ ਅਧਿਕਾਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...