Saturday, April 20, 2024

ਵਾਹਿਗੁਰੂ

spot_img
spot_img

ਰਾਜਾ ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਘਨੌਰ, 1 ਦਸੰਬਰ, 2021 –
ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ, 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਤੇ ਇਸ ਨੂੰ ਮੁਕੰਮਲ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ।

ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਦੱਸਿਆ ਕਿ ਉਹਨਾਂ ਨੇ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਦੇ ਨਾਲ ਹਲਕੇ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਪੀ.ਐਸ.ਪੀ.ਸੀ.ਐਲ ਦੇ ਨਵ ਨਿਯੁਕਤ ਡਾਇਰੈਕਟਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ।

ਘਨੌਰ ਨੂੰ ਅਪਗ੍ਰੇਡ ਕੀਤਾ ਹੋਇਆ ਬੱਸ ਅੱਡਾ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂਂ ਦੀ ਸ਼ਲਾਘਾ ਕਰਦਿਆਂ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਪ੍ਰੋਜੈਕਟ ਪਿਛਲੇ ਦੋ ਸਾਲਾਂ ਤੋਂ ਕਿਸੇ ਨਾ ਕਿਸੇ ਕਾਰਨ ਕਰਕੇ ਲਟਕ ਰਿਹਾ ਸੀ।ਉਨ੍ਹਾਂ ਦੱਸਿਆ ਕਿ ਹੁਣ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਸੌਂਪਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਇੱਕ ਮੰਤਰੀ ਵਜੋਂ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਹੋਣ।

ਵੜਿੰਗ ਨੇ ਕਿਹਾ ਕਿ ਨਵੀਨੀਕਰਨ ਕੀਤੇ ਗਏ ਬੱਸ ਅੱਡੇ ਵਿੱਚ ਹੁਣ ਬੱਸਾਂ ‘ਚ ਯਾਤਰੀਆਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਚੜ੍ਹਨ ਨੂੰ ਸੁਚਾਰੂ ਬਣਾਉਣ ਲਈ ਪੰਜ ਬੇਅਜ਼ (ਥੜ੍ਹੇ) ਬਣਾਏ ਗਏ ਹਨ।ਉਨ੍ਹਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ। ਨਵੀਆਂ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਰੌਸ਼ਨੀ ਦੇ ਸੁਚੱਜੇ ਪ੍ਰਬੰਧ ਲਈ ਵੱਡੀਆਂ ਲਾਈਟਾਂ, ਜਨਰੇਟਰ ਸੈੱਟਾਂ ਤੋਂ ਇਲਾਵਾ ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ ਰੈਸਟ ਰੂਮ, ਟਿਕਟ ਕਾਊਂਟਰ ਵੀ ਸ਼ਾਮਲ ਹੋਣਗੇ।

ਇਸ ਮੌਕੇ ਬੋਲਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੱਸ ਅੱਡੇ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਦੇ ਨਿੱਜੀ ਦਖਲ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਘਨੌਰ ਦਾ ਹਰ ਨਾਗਰਿਕ ਰਾਜਾ ਵੜਿੰਗ ਦਾ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਸਦਕਾ ਕਾਂਗਰਸ ਪਾਰਟੀ 2022 ਵਿੱਚ ਵੱਡੀ ਜਿੱਤ ਦਰਜ ਕਰਦਿਆਂ ਮੁੜ ਸੱਤਾ ਵਿੱਚ ਆਵੇਗੀ।

ਸ. ਮਦਨ ਲਾਲ ਜਲਾਲਪੁਰ ਨੇ ਹਲਕੇ ਦੇ ਕਿਸਾਨਾਂ ਦੀ ਦੱਸਿਆ ਕਿ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਹੋਰ ਦੱਸਿਆ ਕਿ ਹਲਕੇ ਵਿੱਚ ਨਵੀਂ ਆਈ.ਟੀ.ਆਈ., 1600 ਕਰੋੜ ਰੁਪਏ ਦਾ ਆਈ.ਟੀ ਪਾਰਕ ਪ੍ਰਾਜੈਕਟ, 255 ਏਕੜ ਵਿੱਚ ਕੁਆਰਕ ਸਿਟੀ, ਪੀਣ ਵਾਲੇ ਪਾਣੀ ਦੇ ਪ੍ਰਜੈਕਟ 375 ਕਰੋੜ ਰੁਪਏ, ਸੀਵਰੇਜ ਟਰੀਟਮੈਂਟ ਪਲਾਂਟ, ਹਸਪਤਾਲ ਦੇ ਨਵੀਨੀਕਰਨ, ਨਵਾਂ ਸ਼ੰਭੂ ਬਲਾਕ ਸਮੇਤ ਹੋਰ ਅਨੇਕਾਂ ਵਿਕਾਸ ਪ੍ਰਾਜੈਕਟ ਮੁਕੰਮਲ ਕਰਵਾ ਕੇ ਘਨੌਰ ਹਲਕੇ ਨੂੰ ਪੰਜਾਬ ਵਿਚੋਂ ਇਕ ਨੰਬਰ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਨਵ-ਨਿਯੁਕਤ ਡਾਇਰੈਕਟਰ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਘਨੌਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ।ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ ਨੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੇ ਜਾ ਰਹੇ ਕਰਾਂਤੀਕਾਰੀ ਕਾਰਜਾਂ ਦਾ ਵਰਨਣ ਕਰਦਿਆਂ ਸ. ਵੜਿੰਗ ਦੀ ਸ਼ਲਾਘਾ ਕੀਤੀ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰਸਟ ਸਮਾਣਾ ਸ਼ੰਕਰ ਜਿੰਦਲ, ਚੇਅਰਮੈਨ ਬਲਾਕ ਸੰਮਤੀ ਡਿੰਪਲ ਚਪੜ, ਚੇਅਰਮੈਨ ਮਾਰਕੀਟ ਕਮੇਟੀ ਬਲਜੀਤ ਸਿੰਘ ਗਿੱਲ, ਹਰਦੀਪ ਸਿੰਘ ਲਾਡਾ, ਹੈਪੀ ਸਿਹਰਾ, ਹਰਪ੍ਰੀਤ ਸਿੰਘ ਚਮਾਰੂ, ਰਾਜੇਸ਼ ਨੰਦਾ, ਕੌਂਸਲਰ, ਪੰਚ, ਸਰਪੰਚ ਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇਜਿੰਦਰ ਸਿੰਘ ਮੁਲਤਾਨੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...