Friday, May 10, 2024

ਵਾਹਿਗੁਰੂ

spot_img
spot_img

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਪ੍ਰੈਲ, 2024

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ ਹੋ ਗਿਆ ਸੀ, ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਜੋ 28 ਫਰਵਰੀ 2024 ਨੂੰ ਤਰਨਤਾਰਨ ਸਥਿਤ ਮੀਤ ਗੰਨ ਹਾਊਸ ਤੋਂ ਚੋਰੀ ਹੋ ਗਈ ਸੀ, ਅਤੇ ਤਿੰਨ ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਬਾਕੀ 10 ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਵਾਸੀ ਪਿੰਡ ਪਿਧੀ, ਤਰਨਤਾਰਨ; ਗੁਲਾਬ ਸਿੰਘ ਉਰਫ਼ ਗੁਲਾਬ ਵਾਸੀ ਪਿੰਡ ਬਛੜੇ, ਤਰਨਤਾਰਨ; ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਵਾਸੀ ਮੁਹੱਲਾ ਜਸਵੰਤ ਸਿੰਘ, ਤਰਨਤਾਰਨ; ਬਲਜਿੰਦਰ ਸਿੰਘ ਉਰਫ਼ ਲੋਕਾ ਵਾਸੀ ਪਿੰਡ ਲੋਕਾ; ਬੌਬੀ ਵਾਸੀ ਅਜਨਾਲਾ; ਲਵਪ੍ਰੀਤ ਸਿੰਘ ਉਰਫ਼ ਲਵ, ਅੰਮ੍ਰਿਤਪਾਲ ਸਿੰਘ ਉਰਫ਼ ਸੰਦੀਪ ਸਿੰਘ ਅਤੇ ਸੱਜਨ ਉਰਫ਼ ਕਾਲੂ ਦਿਨੋਂ ਵਾਸੀ ਪਿੰਡ ਠੱਠੀਆਂ ਮਹੰਤਾਂ, ਤਰਨਤਾਰਨ; ਸੁਖਚੈਨ ਸਿੰਘ ਉਰਫ਼ ਮੋਗਲੀ ਅਤੇ ਹਰਮੇਸ਼ ਸਿੰਘ ਉਰਫ਼ ਚੀਚੂ ਦੋਵੇਂ ਵਾਸੀ ਸ੍ਰੀ ਪਿੰਡ ਵਡੀਆ, ਮੁਕਤਸਰ ਸਾਹਿਬ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਿਕ ਗੈਂਗਸਟਰ ਰਾਜੂ ਸ਼ੂਟਰ ਮਾਝਾ ਖੇਤਰ ਵਿੱਚ ਮੁੱਖ ਤੌਰ ‘ਤੇ ਤਰਨਤਾਰਨ, ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਸਰਗਨਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਇਰਾਦਾ ਕਤਲ, ਡਕੈਤੀ, ਨਸ਼ਾ ਤਸਕਰੀ ਸਮੇਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਦੱਸਣਯੋਗ ਹੈ ਕਿ ਸਤੰਬਰ 2023 ਵਿੱਚ, ਇਸ ਗਿਰੋਹ ਵੱਲੋਂ ਪਿੰਡ ਢੋਟੀਆਂ, ਤਰਨਤਾਰਨ ਵਿਖੇ ਬੈਂਕ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀ ਸਿਵਲ ਹਸਪਤਾਲ ਤਰਨਤਾਰਨ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ, ਤੋਂ ਉਸ ਨੂੰ ਫਰਾਰ ਕਰਕੇ ਲੈ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਨੇ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ ਗੁਰਗਿਆਂ ਦਾ ਪਤਾ ਲਗਾਉਣ ਲਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਧੀਨ 12 ਪੁਲਿਸ ਟੀਮਾਂ ਗਠਿਤ ਕੀਤੀਆਂ। ਡੀਐਸਪੀ ਰਾਜਨ ਪਰਮਿੰਦਰ, ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਹਰਮਿੰਦਰ ਸਿੰਘ ਅਤੇ ਡੀਐਸਪੀ ਜਸਪਾਲ ਸਿੰਘ ਵੀ ਇਸ ਕਾਰਵਾਈ ਵਿੱਚ ਸ਼ਾਮਲ ਸਨ।

ਡੀਜੀਪੀ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਭਰਪੂਰ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 48 ਘੰਟੇ ਤੋਂ ਵੱਧ ਸਮਾਂ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੁਰੰਤ ਕਾਰਵਾਈ ਸ਼ਾਮਲ ਸੀ, ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਾਜੂ ਸ਼ੂਟਰ ਦੇ ਛੇ ਗੁਰਗਿਆਂ ਨੇ ਉਸ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਛੇ ਮੁਲਜ਼ਮਾਂ ਵਿੱਚੋਂ ਪੁਲੀਸ ਨੇ ਤਿੰਨ ਮੁਲਜ਼ਮਾਂ ਗੁਲਾਬ ਸਿੰਘ, ਹੁਸਨਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਤਿੰਨ ਸਹਾਇਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...