Friday, March 29, 2024

ਵਾਹਿਗੁਰੂ

spot_img
spot_img

ਰਾਜੇਵਾਲ ਦਾ ਬਿਆਨ ਮੰਦਭਾਗਾ, ਕਿਸਾਨਾਂ ਦੇ ਕੇਸ ਲੜਨ ਵਾਲੇ ਦਿੱਲੀ ਕਮੇਟੀ ਦੇ 150 ਵਕੀਲਾਂ ਨੇ ਕਿਹਾ ਰਾਜੇਵਾਲ ਗ਼ਲਤ ਫ਼ਹਿਮੀ ਦਾ ਸ਼ਿਕਾਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 9 ਅਪ੍ਰੈਲ, 2021 –
ਦਿੱਲੀ ਪੁਲਿਸ ਵੱਲੋਂ ਗਿ੍ਰਫਤਾਰ ਕੀਤੇ ਕਿਸਾਨਾਂ ਨੁੰ ਰਿਹਾਅ ਕਰਵਾਉਣ ਵਾਲੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਬਣਾਈ ਵਕੀਲਾਂ ਦੀ ਟੀਮ ਨੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਿੱਤੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਕਿਸਾਨਾਂ ਦੀ ਰਿਹਾਈ ਵਿਚ ਦਿੱਲੀ ਕਮੇਟੀ ਦੀ ਭੂਮਿਕਾ ਬਾਰੇ ਜਿਥੇ ਖੁਦ ਸੰਯੁਕਤ ਕਿਸਾਨ ਮੋਰਚਾ ਸਮੇਂ ਸਮੇਂ ’ਤੇ ਆਪਣੇ ਫੇਸਬੁੱਕ ਪੇਜ਼ ’ਤੇ ਜਾਣਕਾਰੀ ਸਾਂਝੀ ਕਰਦਾ ਰਿਹਾ ਹੈ, ਉਥੇ ਹੀ ਅਦਾਲਤੀ ਹੁਕਮਾਂ ਵਿਚ ਵਕੀਲਾਂ ਦਾ ਨਾਂ ਬਕਾਇਦਾ ਦਰਜ ਹਨ।

ਅੱਜ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਐਡਵੋਕੇਟ ਵਰਿੰਦਰ ਸਿੰਘ ਸੰਧੂ ਤੇ ਰਵਿੰਦਰ ਕੌਰ ਬੱਤਰਾ ਦੀ ਅਗਵਾਈ ਵਿਚ ਵਕੀਲਾਂ ਦੀ ਟੀਮ ਨੇ ਦੱਸਿਆ ਕਿ ਇਹ ਟੀਮ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਦੇ ਕਹਿਣ ’ਤੇ ਗਠਿਤ ਕੀਤੀਗਈਸੀ ਜਿਸ ਵਿਚ ਐਡਵੋਕੇਟ ਰਵਿੰਦਰ ਕੌਰ ਬੱਤਰਾ ਤੇ ਹੋਰਨਾਂ ਨੂੰ ਮੁਖੀ ਵਜੋਂ ਜ਼ਿੰਮੇਵਾਰ ਸੌਂਪੀ ਗਈ ਸੀ।

ਉਹਨਾਂ ਦੱਸਿਆ ਕਿ ਇਸ ਟੀਮ ਵੱਲੋੋਂ ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਭੰਗੂ ਨਾਲ ਸਮੇਂ ਸਮੇਂ ਮੁਲਾਕਾਤਾਂ ਵੀ ਕੀਤੀਆਂ ਜਾਂਦੀਆਂ ਰਹੀਆਂ, ਕੇਸਾਂ ਦੇ ਵੇਰਵੇ ਵੀ ਸਾਂਝੇ ਕੀਤੇ ਜਾਂਦੇ ਰਹੇ ਤੇ ਖੁਦ ਐਡਵੋਕੇਟ ਭੰਗੂ ਤੇ ਮੋਰਚੇ ਵੱਲੋਂ ਆਪਣੇ ਸੰਯੁਕਤ ਕਿਸਾਨ ਮੋਰਚੇ ਦੇ ਫੇਸਬੁੱਕ ਪੇਜ ਅਤੇ ਇੰਸਟਾਗ੍ਰਾਮ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਭੁਿਮਕਾ ਦਾ ਜ਼ਿਕਰ ਕਰਦਿਆਂ ਕਮੇਟੀ ਦਾ ਧੰਨਵਾਦ ਵੀ ਕੀਤਾ ਜਾਂਦਾ ਰਿਹਾ ਹੈ।

ਉਹਨਾਂ ਨੇ ਮੌਕੇ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਫੇਸਬੁੱਕ ਪੇਜ ਦੀਆਂ ਕੁਝ ਪੋਸਟਾਂ ਵੀ ਵਿਖਾਈਆਂ ਤੇ ਮੀਡੀਆ ਨੂੰ ਜਾਰੀ ਵੀ ਕੀਤੀਆਂ। ਉਹਨਾਂ ਦੱਸਿਆ ਕਿ 150 ਮੈਂਬਰੀ ਇਸ ਵਕੀਲਾਂ ਦੀ ਟੀਮ ਵੱਲੋਂ ਸਾਰੇ ਕੇਸ ਮੁਫਤ ਲੜੇ ਗਏ ਤੇ ਕੋਈ ਫੀਸ ਨਹੀਂ ਲਈ ਗਈ।

ਉਹਨਾਂ ਇਹ ਵੀ ਦੱਸਿਆ ਕਿ ਕਿਸਾਨ ਮੋਰਚੇ ਵੱਲੋਂ ਉਹਨਾਂ ਨੁੰ ਸਨਮਾਨਤ ਕਰਨ ਲਈ ਸੱਦਾ ਦਿੱਤਾ ਗਿਆ ਸੀ ਪਰ ਸਾਰੇ ਨੌਜਵਾਨ ਵਕੀਲਾਂ ਨੇ ਕਿਹਾ ਸੀ ਕਿ ਜਦੋਂ ਤੱਕ ਸਾਰੇ ਰਿਹਾਅ ਨਹੀਂ ਹੋ ਜਾਂਦੇ, ਉਦੋਂ ਤੱਕ ਸਨਮਾਨ ਨਹੀਂ ਕਰਵਾਉਣਗੇ।

ਸਵਾਲਾਂ ਦੇ ਜਵਾਬ ਦਿੰਦਿਆਂ ਐਡਵੋਕੇਟ ਸੰਧੂ ਤੇ ਐਡਵੋਕੇਟ ਰਵਿੰਦਰ ਕੌਰ ਬੱਤਰਾ ਨੇ ਦੱਸਿਆ ਕਿ ਕਮੇਟੀ ਵੱਲੋਂ ਹੁਣ ਤੱਕ ਲੋੜਵੰਦ ਕਿਸਾਨਾਂ ਦੀਆਂ ਜ਼ਮਾਨਤਾਂ ਭਰਨ ਵਾਸਤੇ ਐਫ ਡੀ ਆਰ ਦੇ ਰੂਪ ਵਿਚ ਵੱਡੇ ਪੱਧਰ ’ਤੇ ਰਕਮ ਖਰਚ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਸ੍ਰੀ ਸਿਰਸਾ ਵੱਲੋਂ ਵਕੀਲਾਂ ਨੂੰ ਆਪਣੇ ਦਫਤਰ ਦੇ ਰੂਪ ਵਿਚ ਬੁਨਿਆਦੀ ਢਾਂਚਾ ਤੇ ਹੋਰ ਸਹੂਲਤਾਂ ਦੇਣ ਦੇ ਨਾਲ ਨਾਲ ਹਰ ਤਰੀਕੇ ਦਾ ਸਾਥ ਦਿੱਤਾ ਗਿਆ ਤੇ ਸ੍ਰੀ ਸਿਰਸਾ ਨੇ ਸੰਯੁਕਤ ਕਿਸਾਨ ਮੋਰਚੇ ਨੁੰ ਵੀ ਆਪਣਾ ਦਫਤਰ ਵਰਤਣ ਦੀ ਇਜਾਜ਼ਤ ਦਿੱਤੀ ਸੀ ਤੇ ਮੋਰਚੇ ਨੇ ਇਸ ਲੀਗਲ ਟੀਮ ਨੇ ਸ੍ਰੀ ਸਿਰਸਾ ਦੇ ਦਫ਼ਤਰ ਦੀ ਵਰਤੋਂ ਵੀ ਕੀਤੀ ਹੈ।

ਵਕੀਲਾਂ ਨੇ ਮੁੜ ਦੁਹਰਾਇਆ ਕਿ ਉਹਨਾਂ ਵੱਲੋਂ ਕੇਸ ਲੜਨ ਦਾ ਮਕਸਦ ਸਿਰਫ ਸੰਯੁਕਤ ਕਿਸਾਨ ਮੋਰਚੇ ਨੁੰ ਮਜ਼ਬੂਤ ਕਰਨਾ ਸੀ ਅਤੇ ਅੱਜ ਦੀ ਪ੍ਰੈਸ ਕਾਨਫ਼ਰੰਸ ਦਾ ਮਕਸਦ ਸ੍ਰੀ ਬਲਬੀਰ ਸਿੰਘ ਰਾਜੇਵਾਲ ਇਹ ਬੇਨਤੀ ਕਰਨਾ ਹੈ ਕਿ ਉਹ ਆਪਣੀ ਲੀਗਲ ਟੀਮ ਤੋਂ ਤੱਥ ਚੈਕ ਕਰ ਲੈਣ ਅਤੇ ਆਪਣਾ ਬਿਆਨ ਵਾਪਿਸ ਲੈਣ।

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...