Thursday, April 25, 2024

ਵਾਹਿਗੁਰੂ

spot_img
spot_img

ਰਾਜ ਵਿੱਚ ਉਮੀਕਰੋਨ ਦਾ ਕੋਈ ਕੇਸ ਨਹੀਂ, ਕੈਂਸਰ ਦੇ ਮੁਫ਼ਤ ਇਲਾਜ ਲਈ 850 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ: ਉਮ ਪ੍ਰਕਾਸ਼ ਸੋਨੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 4 ਦਸੰਬਰ, 2021 –
ਸੂਬੇ ਵਿਚ ਅਜੇ ਤੱਕ ਓਮੀਕਰੋਨ ਦਾ ਕੋਈ ਕੇਸ ਨਹੀਂ ਪਾਇਆ ਗਿਆ ਅਤੇ ਸਰਕਾਰ ਵਲੋਂ ਤੀਸਰੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਰਾਜ ਦੇ ਸਾਰੇ ਹਵਾਈ ਅੱਡਿਆਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਆਉਣ ਵਾਲੇ ਯਾਤਰੂਆਂ ਦਾ ਟੈਸਟ ਕਰ ਰਹੀਆਂ ਹਨ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਜਿਨ੍ਹਾਂ ਕੋਲ ਸਿਹਤ ਵਿਭਾਗ ਦਾ ਚਾਰਜ ਵੀ ਹੈ ਨੇ ਅੱਜ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਊ ਵਿਖੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਸਾਈਕਲ ਰੈਲੀ ਅਤੇ ਤਿੰਨ ਵੈਨਾਂ ਨੂੰ ਹਰੀ ਝੰਡੀ ਦੇਣ ਉਪਰੰਤ ਕੀਤਾ।

ਸ੍ਰੀ ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ ਰੋਗ, ਕੈਂਸਰ, ਬ੍ਰੇਨ ਸਟ੍ਰੋਕ, ਬਲੱਡ ਪ੍ਰੈਸ਼ਰ ਆਦਿ ਬੜੀ ਤੇਜੀ ਨਾਲ ਫੈਲ ਰਹੀਆਂ ਹਨ ਅਤੇ ਕਈ ਵਾਰ ਪੀੜ੍ਹਤ ਮਰੀਜਾਂ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਉਹ ਅਜਿਹੀ ਭਿਆਨਕ ਬਿਮਾਰੀ ਨਾਲ ਪੀੜ੍ਹਤ ਹਨ।

ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਬਿਮਾਰੀਆਂ ਤੋਂ ਦੂਰ ਰਹਿਣ ਵਾਸਤੇ ਸਾਨੂੰ ਆਪਣੀਆਂ ਖਾਣ ਪੀਣ ਦੀਆਂ ਆਦਤਾਂ ਵਿੱਚ ਬਦਲਾਅ, ਸ਼ਰਾਬ ਦੇ ਸੇਵਨ ਤੋਂ ਪਰਹੇਜ ਅਤੇ ਸਰੀਰਿਕ ਤੰਦਰੁਸਤੀ ਬਾਰੇ ਜਾਗਰੂਕ ਕਰਵਾਉਣ ਵਾਸਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਨਾਂ ਬਿਮਾਰੀਆਂ ਦੇ ਸਬੰਧ ਵਿੱਚ 31 ਲੱਖ ਤੋਂ ਵੱਧ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ਵਿਚੋਂ 14.67 ਫੀਸਦੀ ਸ਼ੂਗਰ ਰੋਗ ਨਾਲ ਪੀੜ੍ਹਤ, 15.38 ਫੀਸਦੀ ਹਾਈਪਰਟੈਂਸ਼ਨ ਅਤੇ 0.35 ਫੀਸਦੀ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਪੀੜ੍ਹਤ ਹਨ।

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜਾਂ ਲਈ ਸਰਕਾਰ ਵਲੋਂ 850 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਹਰੇਕ ਕੈਂਸਰ ਪੀੜ੍ਹਤ ਮਰੀਜ ਦਾ ਮੁੱਖ ਮੰਤਰੀ ਰੀਲੀਫ਼ ਫੰਡ ਤਹਿਤ 1.50 ਲੱਖ ਰੁਪਏ ਤੱਕ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 120 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਬਣ ਕੇ ਤਿਆਰ ਹੋ ਗਿਆ ਹੈ ਅਤੇ ਇਹ ਹਸਪਤਾਲ ਜਲਦ ਹੀ ਕਾਰਜ਼ਸ਼ੀਲ ਹੋ ਜਾਵੇਗਾ।

ਉਨਾਂ ਦੱਸਿਆ ਕਿ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਕੇਅਰ ਸੈਂਟਰ ਫਾਜਿਲਕਾ ਦੀ ਵੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਇਹ ਹਸਪਤਾਲ ਵੀ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਰਾਜ ਦੇ ਤਿੰਨੇ ਮੈਡੀਕਲ ਕਾਜ ਅਤੇ ਹਸਪਤਾਲਾਂ ਵਿਖੇ ਕੈਂਸਰ ਦੇ ਇਲਾਜ ਲਈ ਸਟੇਟ ਆਫ਼ ਆਰਟ ਉਪਰਕਨ ਮੁਹੱਈਆ ਕਰਵਾਏ ਗਏ ਹਨ।

ਸ੍ਰੀ ਸੋਨੀ ਨੇ ਦੱਸਿਆ ਕਿ ਸੂਬੇ ਭਰ ਵਿੱਚ 2 ਕਰੋੜ 35 ਲੱਖ ਲੋਕਾਂ ਵਲੋਂ ਕਰੋਨਾ ਵੈਕਸੀਨ ਦੀ ਪਹਿਲੀ ਡੋਜ ਲੈ ਲਈ ਗਈ ਹੈ ਅਤੇ 36 ਫੀਸਦੀ ਤੋਂ ਜਿਆਦਾ ਲੋਕਾਂ ਨੇ ਕਰੋਨਾ ਦੀ ਦੂਸਰੀ ਡੋਜ ਵੀ ਲੈ ਲਈ ਹੈ। ਸ੍ਰੀ ਸੋਨੀ ਨੇ ਸਾਈਕਲ ਰੈਲੀ ਦੌਰਾਨ ਹਾਜ਼ਰ ਬੱਚਿਆਂ ਨੂੰ ਕਿਹਾ ਕਿ ਉਹ ਜੰਕ ਫੂਡ ਤੋਂ ਬੱਚਣ ਅਤੇ ਸਰੀਰਿਕ ਕਸਰਤ ਵੱਲ ਜ਼ਿਆਦਾ ਧਿਆਨ ਦੇ ਤਾਂ ਹੀ ਉਹ ਇਨਾਂ ਬਿਮਾਰੀਆਂ ਤੋਂ ਬਚੇ ਰਹਿ ਸਕਦੇ ਹਨ। ਉਨਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਹੁਣ ਛੋਟੇ ਬੱਚੇ ਵੀ ਇਨਾਂ ਗੈਰ ਸੰਚਾਰੀ ਬਿਮਾਰੀਆਂ ਦੇ ਗ੍ਰਿਫਤ ਵਿੱਚ ਆ ਰਹੇ ਹਨ। ਜਿਸਦਾ ਮੁੱਖ ਕਾਰਨ ਬਾਹਰ ਦੀਆਂ ਵਸਤੂਆਂ ਦਾ ਖਾਣਾ ਹੈ।

ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸ੍ਰੀ ਸੋਨੀ ਨੇ ਕਿਹਾ ਕਿ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਵਲੋਂ ਆਪਣੀ ਹੜਤਾਲ ਛੱਡ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਵੀ ਇਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਉਨਾਂ ਦੀ ਮੁੱਖ ਮੰਤਰੀ ਨਾਲ ਗੱਲਬਾਤ ਵੀ ਹੋ ਚੁੱਕੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਮੁਲਾਜ਼ਮਾਂ ਦੀ ਜਾਇਜ ਮੰਗਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੀ ਡਿਪਟੀ ਡਾਈਰੈਕਟਰ ਡਾ. ਨਿਸ਼ਾ ਸ਼ਾਹੀ ਨੇ ਦੱਸਿਆ ਕਿ ਸਾਈਕਲ ਰੈਲੀ ਦਾ ਮੁੱਖ ਮਕਸਦ ਬੱਚਿਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਉਣਾ ਹੈ। ਉਨਾਂ ਦੱਸਿਆ ਕਿ ਆਪਣੇ ਖਾਣ-ਪੀਣ ਦੇ ਵਿਚ ਬਦਲਾਲ ਕਰਕੇ ਹੀ ਇਨਾਂ ਕਰੋਨਿਕ ਬਿਮਾਰੀਆਂ ਤੋਂ ਬੱਚ ਸਕਦੇ ਹਾਂ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੂੰਹ, ਸਤੱਨ ਅਤੇ ਬੱਚੇਦਾਨੀ ਦਾ ਕੈਂਸਰ ਪਹਿਲੀ ਫੇਜ਼ ਵਿੱਚ ਹੀ ਠੀਕਾ ਕੀਤਾ ਜਾ ਸਕਦਾ ਹੈ।

ਉਨਾਂ ਦੱਸਿਆ ਕਿ ਰਾਜ ਵਿੱਚ ਬੱਚੇਦਾਨੀ ਦੇ ਕੈਂਸਰ ਸਬੰਧੀ ਨਵਾਂ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਹ ਤਿੰਨੈ ਵੈਨਾਂ ਰਾਜ ਦੇ ਵੱਖ ਵੱਖ ਜਿਲਿ੍ਹਆਂ ਵਿੱਚ ਜਾਣਗੀਆਂ ਅਤੇ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕਰਨਗੀਆਂ।

ਇਸ ਮੌਕੇ ਚੇਅਰਮੈਨ ਧਰਮਵੀਰ ਸਰੀਨ, ਸੀਨੀਅਰ ਵਾਇਸ ਪ੍ਰਧਾਨ ਪੰਜਾਬ ਸਕੇਲ ਸਮਾਲ ਇੰਡਸਟਰੀ ਸ੍ਰੀ ਪਰਮਜੀਤ ਸਿੰਘ ਬੱਤਰਾ, ਡਾ. ਸੰਦੀਪ , ਡਾ. ਮਦਨ ਮੋਹਨ, ਸ੍ਰੀ ਸੰਜੀਵ ਆਨੰਦ, ਡਾ. ਰਾਜੂ ਚੌਹਾਨ ਤੋਂ ਇਲਾਵਾ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...